ਪਟਿਆਲਾ ਪੁਲਿਸ ਨੇ ਕਰਨਲ ਪੁਸ਼ਪਿੰਦਰ ਸਿੰਘ ਬਾਠ ਕੁੱਟਮਾਰ ਮਾਮਲੇ ਵਿਚ ਵੱਡੀ ਕਾਰਵਾਈ ਕੀਤੀ ਐ। ਪੁਲਿਸ ਨੇ ਇਸ ਮਾਮਲੇ ਵਿਚ ਇੰਸਪੈਕਟਰ ਰੌਣੀ ਸਿੰਘ, ਹਰਜਿੰਦਰ ਢਿੱਲੋਂ, ਹੈਰੀ ਬੋਪਾਰਾਏ, ਰਾਜਵੀਰ ਸਿੰਘ, ਸੁਰਜੀਤ ਸਿੰਘ ਤੋਂ ਇਲਾਵਾ 6 ਅਣਪਛਾਤੇ ਵਿਅਕਤੀਆਂ ਵਿਰੁੱਧ ਐਫਆਈਆਰ ਦਰਜ ਕੀਤੀ ਗਈ ਹੈ। ਪੁਲਿਸ ਨੇ ਮਾਮਲੇ ਦੀ ਜਾਂਚ ਲਈ ਐਸਆਈਟੀ ਦਾ ਗਠਨ ਕੀਤਾ ਗਿਆ ਐ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਜੀਪੀ ਅਰਪਿਤ ਗੁਪਤਾ ਨੇ ਦੱਸਿਆ ਕਿ ਐਸਆਈਟੀ ਨੂੰ ਸਬੂਤ ਇਕੱਠੇ ਕਰਨ ਅਤੇ ਅਗਲੀ ਕਾਨੂੰਨੀ ਕਾਰਵਾਈ ਲਈ ਰੋਜ਼ਾਨਾ ਆਧਾਰ ‘ਤੇ ਜਾਂਚ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ, ਤਾਂ ਜੋ ਦੋਸ਼ੀਆਂ ਖਿਲਾਫ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਸਕੇ।