ਅੰਮ੍ਰਿਤਸਰ ਦੇ ਸ੍ਰੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇੜੇ ਵੱਡਾ ਹਾਦਸਾ ਵਾਪਰਨ ਦੀ ਖਬਰ ਐ। ਇਹ ਹਾਦਸਾ ਇਕ ਤੇਜ਼ ਰਫਤਾਰ ਕਾਰ ਕਾਰਨ ਵਾਪਰਿਆ ਦੱਸਿਆ ਜਾ ਰਿਹਾ ਐ। ਪ੍ਰਤੱਖਦਰਸ਼ੀਆਂ ਦੇ ਦੱਸਮ ਮੁਤਾਬਕ ਦੋ ਕਾਰਾਂ ਆਪਸ ਵਿਚ ਰੇਸ ਲਗਾ ਰਹੀਆਂ ਸੀ ਕਿ ਇਸੇ ਦੌਰਾਨ ਇਕ ਕਾਰ ਬੇਕਾਬੂ ਹੋ ਕੇ ਇਕ ਆਟੋ ਚਾਲਕ ਤੇ ਐਕਟਿਵਾ ਸਵਾਰ ਨਾਲ ਟਕਰਾ ਗਈ। ਇਸ ਹਾਦਸੇ ਵਿਚ ਆਟੋ ਚਾਲਕ ਤੇ ਐਕਟਿਵਾ ਸਵਾਰ ਗੰਭੀਰ ਜ਼ਖਮੀ ਹੋ ਗਏ। ਘਟਨਾ ਤੋਂ ਬਾਅਦ ਕਾਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਮੌਕੇ ਤੇ ਮੌਜੂਦ ਲੋਕਾਂ ਨੇ ਜ਼ਖਮੀਆਂ ਹਸਪਤਾਲ ਪਹੁੰਚਾਇਆ, ਜਿੱਥੇ ਉਨ੍ਹਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਐ। ਉਧਰ ਘਟਨਾ ਦੀ ਜਾਣਕਾਰੀ ਮਿਲਣ ਬਾਅਦ ਮੌਕੇ ਤੇ ਪਹੁੰਚੀ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਐ।