ਹੁਣ ਕਿਸਾਨ ਆਗੂ ਡੱਲੇਵਾਲ ਦਾ ਪਿੰਡ ਬਣੇਗਾ ਖਨੌਰੀ ਬਾਰਡਰ/ ਪਿੰਡ ਡੱਲੇਵਾਲ ਵਿਖੇ ਸ਼ੁਰੂ ਹੋਇਆ ਅਣਮਿੱਥੇ ਦਾ ਕਿਸਾਨ ਮੋਰਚਾ/ ਗੁਰਪਿੰਦਰ ਡੱਲੇਵਾਲ ਨੇ ਸਰਕਾਰ ਨੂੰ ਦਿੱਤੀ ਵੱਡੇ ਸੰਘਰਸ਼ ਦੀ ਚਿਤਾਵਨੀ

0
5

ਪੰਜਾਬ ਸਰਕਾਰ ਨੇ ਭਾਵੇਂ ਹਰਿਆਣਾ ਦੀਆਂ ਸਰਹੱਦਾਂ ਤੋਂ ਕਿਸਾਨੀ ਮੋਰਚੇ ਨੂੰ ਤਿੱਤਰ-ਬਿੱਤਰ ਕਰ ਦਿੱਤਾ ਐ ਪਰ ਕਿਸਾਨ ਆਪਣੀ ਹਾਰ ਮੰਨਣ ਨੂੰ ਤਿਆਰ ਨਹੀਂ ਨੇ ਅਤੇ ਉਨ੍ਹਾਂ ਨੇ ਨਵੇਂ ਸਿਰੇ ਤੋਂ ਮੋਰਚੇ ਦੀ ਉਸਾਰੀ ਲਈ ਹੱਥ-ਪੈਰ ਮਾਰਨੇ ਸ਼ੁਰੂ ਕਰ ਦਿੱਤੇ ਨੇ। ਇਸ ਗੱਲ ਦੇ ਸੰਕੇਤ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਜੱਦੀ ਪਿੰਡ ਵਿਖੇ ਹੋਏ ਘਟਨਾਕਰਮ ਤੋਂ ਮਿਲ ਜਾਂਦੇ ਨੇ, ਜਿੱਥੇ ਕਿਸਾਨਾਂ ਨੇ ਨਵੇਂ ਕਿਸਾਨ ਮੋਰਚੇ ਦੀ ਸ਼ੁਰੂਆਤ ਕਰ ਦਿੱਤੀ ਐ। ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਪੁੱਤਰ ਗੁਰਪਿੰਦਰ ਡੱਲੇਵਾਲ ਦੀ ਅਗਵਾਈ ਵਿਚ ਸ਼ੁਰੂ ਕੀਤੀ ਗਏ ਮੋਰਚੇ ਵਿਚ ਸ਼ਾਮਲ ਕਿਸਾਨਾਂ ਨੇ ਕਿਹਾ ਕਿ ਭਾਵੇਂ ਸਰਕਾਰ ਨੇ ਜੋਰ-ਜਬਰਦਸਤੀ ਨਾਲ ਹਰਿਆਣਾ ਦੀਆਂ ਸਰਹੱਦਾਂ ਤੋਂ ਮੋਰਚਾ ਸਮਾਪਤ ਕਰ ਦਿੱਤਾ ਐ ਪਰ ਕਿਸਾਨ ਉਦੋਂ ਤਕ ਚੈਨ ਨਾਲ ਨਹੀਂ ਬੈਠਣਗੇ, ਜਦੋਂ ਤਕ ਕਿਸਾਨਾਂ ਦੀਆਂ ਸਾਰੀਆਂ ਮੰਗਾਂ ਮੰਨ ਨਹੀਂ ਲਈਆਂ ਜਾਂਦੀਆਂ। ਇਸ ਮੌਕੇ ਸੰਬੋਧਨ ਕਰਦਿਆਂ ਜਗਜੀਤ ਡੱਲੇਵਾਲ ਦੇ ਪੁੱਤਰ ਨੇ ਕਿਹਾ ਕਿ ਪੁਲਿਸ ਨੇ ਡੱਲੇਵਾਲ ਨੂੰ ਗ੍ਰਿਫਤਾਰ ਨਹੀਂ ਕੀਤਾ ਬਲਕਿ ਅਗਵਾ ਕੀਤਾ ਐ। ਉਨ੍ਹਾਂ ਕਿਹਾ ਕਿ ਪੁਲਿਸ ਨੇ ਕਿਸਾਨਾਂ ਨਾਲ ਬਹੁਤ ਧੱਕਾ ਕੀਤਾ ਐ, ਜਿਸ ਦਾ ਸਮਾਂ ਆਉਣ ਤੇ ਸਰਕਾਰ ਨੂੰ ਜਵਾਬ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਡੱਲੇਵਾਲ ਕਿੱਥੇ ਤੇ ਕਿਸ ਹਾਲਤ ਵਿਚ ਨੇ…ਪੁਲਿਸ ਨੇ ਇਸ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ। ਉਨ੍ਹਾਂ ਕਿਹਾ ਕਿ ਜਦੋਂ ਤਕ ਕਿਸਾਨਾਂ ਦੀਆਂ ਮੰਗਾਂ ਮੰਨ ਨਹੀਂ ਲਈਆਂ ਜਾਂਦੀਆਂ, ਮੋਰਚਾ ਜਾਰੀ ਰਹੇਗਾ।

LEAVE A REPLY

Please enter your comment!
Please enter your name here