ਤਰਨ ਤਾਰਨ ’ਚ ਪਰਵਾਸੀਆਂ ਨੇ ਘਰ ਅੰਦਰ ਦਾਖ਼ਲ ਹੋ ਕੇ ਕੀਤੀ ਕੁੱਟਮਾਰ/ ਸਮਾਨ ਦੀ ਕੀਤੀ ਭੰਨਤੋੜ, ਪਰਿਵਾਰ ਦੇ ਕਈ ਮੈਂਬਰ ਗੰਭੀਰ ਜ਼ਖ਼ਮੀ/ ਕਕਾਰਾਂ ਦੀ ਬੇਅਦਬੀ ਦੇ ਲੱਗੇ ਇਲਜ਼ਾਮ, ਪੁਲਿਸ ਕਰ ਰਹੀ ਜਾਂਚ

0
9

ਪੰਜਾਬ ਅੰਦਰ ਪਰਵਾਸੀ ਭਾਈਚਾਰੇ ਦੇ ਲੋਕਾਂ ਅਤੇ ਸਥਾਨਕ ਵਾਸੀਆਂ ਵਿਚਾਲੇ ਲੜਾਈ-ਝਗੜੇ ਦੀਆਂ ਖਬਰਾਂ ਵਿਚ ਵਾਧਾ ਵੇਖਣ ਨੂੰ ਮਿਲ ਰਿਹਾ ਐ। ਅਜਿਹਾ ਹੀ ਮਾਮਲਾ ਤਰਨ ਤਾਰਨ ਅਧੀਨ ਆਉਂਦੇ ਪਿੰਡ ਸਾਂਧਰਾ ਤੋਂ ਸਾਹਮਣੇ ਆਇਆ ਐ, ਜਿੱਥੇ ਛੋਟੇ ਬੱਚਿਆਂ ਤੋਂ ਹੋਈ ਤਕਰਾਰ ਤੋਂ ਬਾਅਦ ਪਰਵਾਸੀ ਭਾਈਚਾਰੇ ਨਾਲ ਸਬੰਧਤ ਲੋਕਾਂ ਨੇ ਇਕ ਪੰਜਾਬੀ ਪਰਿਵਾਰ ਤੇ ਹਮਲਾ ਕਰ ਦਿੱਤਾ। ਹਮਲੇ ਵਿਚ ਕਈ ਜਣੇ ਜ਼ਖਮੀ ਹੋਏ ਨੇ, ਜਿਨ੍ਹਾਂ ਨੂੰ ਸਥਾਨਕ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਐ। ਇਸੇ ਦੌਰਾਨ ਪਰਿਵਾਰ ਦੇ ਬਚਾਅ ਵਿਚ ਆਏ ਇਕ ਗੁਰਸਿੱਖ ਨਾਲ ਵੀ ਕੁੱਟਮਾਰ ਕੀਤੀ ਗਈ। ਮੀਡੀਆ ਅੱਗੇ ਆਪਬੀਤੀ ਬਿਆਨਦਿਆਂ ਗੁਰਸਿੱਖ ਨੇ ਕਿਹਾ ਕਿ ਉਹ ਅੰਮ੍ਰਿਤਧਾਰੀ ਐ ਅਤੇ ਉਸ ਨੇ ਪੀੜਤ ਪਰਿਵਾਰ ਨੂੰ ਹਮਲੇ ਤੋਂ ਬਚਾਉਣ ਦੀ ਕੋਸ਼ਿਸ਼ ਕੀਤੀ, ਜਿਸ ਤੋਂ ਨਾਰਾਜ ਹੋਏ ਹਮਲਾਵਰਾਂ ਨੇ ਉਸ ਦੀ ਬੂਰੀ ਤਰ੍ਹਾਂ ਕੁੱਟਮਾਰ ਕੀਤੀ ਅਤੇ ਉਸਤੋਂ ਕਿਰਪਾਨਾਂ ਅਤੇ ਗਾਤਰੇ ਵੀ ਲੁਹਾ ਕੇ ਲੈ ਗਏ। ਉਧਰ ਹਸਪਤਾਲ ਵਿਚ ਦਾਖਲ ਪੀੜਤ ਧਿਰ ਦੇ ਲੋਕਾਂ ਨੇ ਵੀ ਪਰਵਾਸੀਆਂ ਤੇ ਘਰ ਅੰਦਰ ਦਾਖਲ ਹੋ ਕੇ ਕੁੱਟਮਾਰ ਤੇ ਭੰਨਤੋੜ ਦੇ ਇਲਜਾਮ ਲਾਉਂਦਿਆਂ ਇਨਸਾਫ ਦੀ ਮੰਗ ਕੀਤੀ ਐ। ਉਧਰ ਸਥਾਨਕ ਪੁਲਿਸ ਨੇ ਮਾਮਲੇ ਦੀ ਜਾਂਚ ਤੋਂ ਬਾਅਦ ਬਣਦੀ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਉ ਦੀ ਗੱਲ ਕਹੀ ਐ।

LEAVE A REPLY

Please enter your comment!
Please enter your name here