ਫਿਲੌਰ ’ਚ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ’ਤੇ ਲਿਖੇ ਖਾਲਿਸਤਾਨ ਪੱਖੀ ਨਾਅਰੇ/ ਅਤਿਵਾਦੀ ਗੁਰਪਤਵੰਤ ਪੰਨ ਨੇ ਵੀਡੀਓ ਜਾਰੀ ਕਰ ਕੇ ਲਈ ਜ਼ਿੰਮੇਵਾਰੀ/ ਡਾ. ਅੰਬੇਡਕਰ ਬਾਰੇ ਵਰਤੇ ਇਤਰਾਜ਼ਯੋਗ ਸ਼ਬਦ, ਪੁਲਿਸ ਕਰ ਰਹੀ ਜਾਂਚ

0
8

ਪੰਜਾਬ ਅੰਦਰ ਅਹਿਮ ਥਾਵਾਂ ’ਤੇ ਖਾਲਿਸਤਾਨ ਪੱਖੀ ਨਾਅਰੇ ਲਿਖੇ ਜਾਣ ਦੀਆਂ ਖਬਰਾਂ ਕਾਫੀ ਸਮੇਂ ਤੋਂ ਸਾਹਮਣੇ ਆ ਰਹੀਆਂ ਨੇ। ਅਜਿਹਾ ਹੀ ਮਾਮਲਾ ਜਲੰਧਰ ਅਧੀਨ ਆਉਂਦੇ ਫਿਲੌਰ ਦੇ ਪਿੰਡ ਨੰਗਲ ਤੋਂ ਸਾਹਮਣੇ ਆਇਆ ਐ, ਜਿੱਥੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ ਤੇ ਖਾਲਿਸਤਾਨ ਪੱਖੀ ਨਾਅਰੇ ਲਿਖੇ ਮਿਲੇ ਹਨ। ਘਟਨਾ ਬੀਤੀ ਰਾਤ ਦੀ ਦੱਸੀ ਜਾ ਰਹੀ ਐ ਜਦੋਂ ਕੋਈ ਅਣਪਛਾਤਾ ਵਿਅਕਤੀ ਡਾ. ਅੰਬੇਡਕਰ ਦੀ ਮੂਰਤੀ ਤੇ ਖਾਲਿਸਤਾਨ ਪੱਖੀ ਨਾਅਰੇ ਲਿਖ ਕੇ ਫਰਾਰ ਹੋ ਗਿਆ। ਉਧਰ ਘਟਨਾ ਦੀ ਜਾਣਕਾਰੀ ਮਿਲਣ ਬਾਅਦ ਮੌਕੇ ਤੇ ਪਹੁੰਚੀ ਪੁਲਿਸ ਨੇ ਨਾਅਰਿਆਂ ਨੂੰ ਮਿਟਾ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਐ। ਪੁਲਿਸ ਵੱਲੋਂ ਨਾਅਰੇ ਲਿਖਣ ਵਾਲੇ ਸਖਸ਼ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਐ। ਇਸੇ ਦੌਰਾਨ ਘਟਨਾ ਦੀ ਅਮਰੀਕਾ ਅਧਾਰਿਤ ਵੱਖਵਾਦੀ ਆਗੂ ਗੁਰਪਤਵੰਤ ਪੰਨੂ ਨੇ ਜ਼ਿੰਮੇਵਾਰੀ ਲਈ ਐ। ਗੁਰਪਤਵੰਤ ਪੰਨੂ ਨੇ ਬਾਕਾਇਦਾ ਵੀਡੀਓ ਜਾਰੀ ਕੀਤੀ ਐ, ਜਿਸ ਵਿਚ ਘਟਨਾ ਦੀ ਜ਼ਿੰਮੇਵਾਰੀ ਲੈਂਦਿਆਂ ਡਾ. ਭੀਮ ਰਾਓ ਅੰਬੇਡਕਰ ਵਾਲੇ ਗਲਤ ਸ਼ਬਦਾਵਲੀ ਦੀ ਵਰਤੋਂ ਕੀਤੀ ਗਈ ਐ। ਜ਼ਿਕਰਯੋਗ ਐ ਕਿ ਕੁੱਝ ਸਮਾਂ ਪਹਿਲਾਂ ਖੰਨਾ ਦੇ ਦੋਰਾਹਾ ਵਿਚ ਵੀ ਅਜਿਹੀ ਹੀ ਘਟਨਾ ਵਾਪਰੀ ਸੀ, ਜਿੱਥੇ ਬੇਅੰਤ ਸਿੰਘ ਦੇ ਬੁੱਤ ‘ਤੇ ਖਾਲਿਸਤਾਨੀ ਨਾਅਰੇ ਲਿਖੇ ਮਿਲੇ ਸਨ। ਉਸ ਸਮੇਂ ਵੀ ਸਿੱਖਸ ਫਾਰ ਜਸਟਿਸ ਦੇ ਮੁਖੀ ਗੁਰਪਤਵੰਤ ਪੰਨੂ ਨੇ ਇਸ ਦੀ ਜ਼ਿੰਮੇਵਾਰੀ ਲਈ ਸੀ। ਇਸ ਤੋਂ ਇਲਾਵਾ ਹੋਰ ਥਾਵਾਂ ਤੋਂ ਵੀ ਅਜਿਹੀਆਂ ਹੀ ਘਟਨਾਵਾਂ ਸਾਹਮਣੇ ਆਈਆਂ ਸਨ। ਉਧਰ ਇਸ ਘਟਨਾ ਤੋਂ ਬਾਅਦ ਮੌਕੇ ਤੇ ਪਹੁੰਚੀ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਐ।

LEAVE A REPLY

Please enter your comment!
Please enter your name here