ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਕਿਸਾਨਾਂ ਨੂੰ ਸਰਕਾਰ ਦੀਆਂ ਚਾਲਾਂ ਤੋਂ ਸੁਚੇਤ ਰਹਿਣ ਲਈ ਖਬਰਦਾਰ ਕੀਤਾ ਐ। ਇਸ ਸਬੰਧੀ ਵੀਡੀਓ ਬਿਆਨ ਜਾਰੀ ਕਰਦਿਆਂ ਡੱਲੇਵਾਲ ਨੇ ਕਿਹਾ ਕਿ ਸਰਕਾਰ ਆਪਣੀਆਂ ਏਜੰਸੀਆਂ ਰਾਹੀਂ ਕਿਸਾਨ ਆਗੂਆਂ ਨੂੰ ਬਦਨਾਮ ਕਰਨ ਦੀਆਂ ਕੋਸ਼ਿਸਾਂ ਵਿਚ ਲੱਗੀ ਹੋਈ ਐ। ਬੀਤੇ ਦਿਨਾਂ ਦੌਰਾਨ ਉਨ੍ਹਾਂ ਬਾਰੇ ਫੈਲਾਈਆਂ ਝੂਠੀਆਂ ਖਬਰਾਂ ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ ਕਿ ਸਰਕਾਰੀ ਤੰਤਰ ਆਪਣੀਆਂ ਏਜੰਸੀਆਂ ਰਾਹੀਂ ਕਿਸਾਨਾਂ ਬਾਰੇ ਭਰਮ-ਭੁਲੇਖੇ ਫੈਲਾਉਣ ਵਿਚ ਲੱਗਾ ਹੋਇਆ ਐ। ਪੰਜਾਬ ਸਰਕਾਰ ਦੇ ਸੁਪਰੀਮ ਕੋਰਟ ਵਿਚ ਦਿੱਤੇ ਬਿਆਨ ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਬਦਨਾਮ ਕਰਨ ਲਈ ਸਰਕਾਰ ਦੀਆਂ ਏਜੰਸੀਆਂ ਆਰਟੀਫਿਸ਼ਲ ਇੰਟੈਲੀਜੈਂਸ ਵਰਗੀਆਂ ਤਕਨੀਕਾਂ ਦੀ ਵਰਤੋਂ ਕਰ ਸਕਦੀ ਐ, ਇਸ ਲਈ ਕਿਸਾਨਾਂ ਨੂੰ ਸਰਕਾਰ ਦੇ ਅਜਿਹੇ ਹੱਥਕੰਡਿਆਂ ਬਾਰੇ ਸੁਚੇਤ ਹੋਣ ਦੀ ਲੋੜ ਐ।