ਗੁਰਦਾਸਪੁਰ ਦੇ ਹਲਕਾ ਫਤਹਿਗੜ੍ਹ ਚੂੜੀਆਂ ਅਧੀਨ ਆਉਂਦੇ ਇਕ ਨਿੱਜੀ ਸਕੂਲ ਦੇ ਪ੍ਰਿੰਸੀਪਲ ਤੇ ਬੱਚੇ ਨਾਲ ਕੁੱਟਮਾਰ ਦੇ ਇਲਜ਼ਾਮ ਲੱਗੇ ਨੇ। ਮਾਪਿਆਂ ਨੇ ਬੱਚੇ ਨੂੰ ਸਥਾਨਕ ਸਿਵਲ ਹਸਪਤਾਲ ਵਿਚ ਦਾਖਲ ਕਰਵਾ ਕੇ ਇਨਸਾਫ ਦੀ ਮੰਗ ਕੀਤੀ ਐ। ਘਟਨਾ ਫਤਹਿਗੜ੍ਹ ਚੂੜੀਆਂ ਅਧੀਨ ਆਉਂਦੇ ਮੈਰੀਗੋਲਡ ਸਕੂਲ ਅਲੀਵਾਲ ਦੀ ਐ, ਜਿੱਤੇ ਦਵਿੰਦਰਜੀਤ ਸਿੰਘ ਨਾਮ ਦੇ ਬੱਚੇ ਨਾਲ ਕਥਿਤ ਤੌਰ ਤੇ ਬੂਰੀ ਤਰ੍ਹਾਂ ਕੁੱਟਮਾਰ ਕੀਤੀ ਗਈ। ਬੱਚੇ ਦੇ ਪਿਤਾ ਭੁਪਿੰਦਰ ਸਿੰਘ ਨੇ ਪੀੜਤ ਦੇ ਪਿੰਡ ਤੇ ਪਈਆਂ ਲਾਸ਼ਾਂ ਦਿਖਾਉਂਦਿਆਂ ਕਿਹਾ ਕਿ ਬੱਚਿਆਂ ਦੀ ਵੈਨ ਡਰਾਈਵਰ ਨਾਲ ਮਾਮੂਲੀ ਕਹਾ-ਸੁਣੀ ਹੋਈ ਸੀ, ਜਿਸ ਤੋਂ ਬਾਅਦ ਪ੍ਰਿੰਸੀਪਲ ਨੇ ਬੱਚੇ ਨਾਲ ਬੂਰੀ ਤਰ੍ਹਾਂ ਕੁੱਟਮਾਰ ਕੀਤੀ ਐ। ਉਧਰ ਸਕੂਲ ਪ੍ਰਿੰਸੀਪਲ ਹਰਿੰਦਰਪਾਲ ਸਿੰਘ ਨੇ ਦੋਸ਼ ਨਕਾਰਦਿਆਂ ਕਿਹਾ ਕਿ ਬੱਚਿਆਂ ਨੇ ਵੈਨ ਡਰਾਈਵਰ ਨਾਲ ਗਲਤ ਵਿਵਹਾਰ ਕੀਤਾ ਸੀ, ਜਿਸ ਬਾਰੇ ਬੱਚਿਆਂ ਨੇ ਗਲਤੀ ਵੀ ਮੰਨੀ ਸੀ ਅਤੇ ਉਨ੍ਹਾਂ ਨੇ ਮਾਮੂਲੀ ਥੱਪੜ ਹੀ ਮਾਰਿਆ ਸੀ। ਬੱਚੇ ਦੇ ਪਿੰਡੇ ਤੇ ਪਈਆਂ ਲਾਸ਼ਾਂ ਬਾਰੇ ਉਨ੍ਹਾਂ ਕਿਹਾ ਕਿ ਬੱਚਿਆਂ ਦੇ ਦੋ ਧੜਿਆਂ ਵਿਚਾਲੇ ਝਗੜਾ ਹੋਇਆ ਸੀ, ਜਿਸ ਦੌਰਾਨ ਉਸ ਦੇ ਸੱਟਾਂ ਲੱਗੀਆਂ ਹੋ ਸਕਦੀਆਂ ਨੇ, ਜਿਸ ਨਾਲ ਉਨ੍ਹਾਂ ਦਾ ਕੋਈ ਸਬੰਧ ਨਹੀਂ ਐ।