ਮਾਛੀਵਾੜਾ ਸਾਹਿਬ ਵਿਖੇ ਅਕਾਲੀ ਦਲ ਦੀ ਭਰਤੀ ਸਬੰਧੀ ਮੀਟਿੰਗ/ ਪੰਜ ਮੈਂਬਰੀ ਕਮੇਟੀ ਦੇ ਆਗੂਆਂ ਨੇ ਭਰਤੀ ਮੁਹਿੰਮ ਦੀ ਕਰਵਾਈ ਸ਼ੁਰੂਆਤ/ ਅਕਾਲੀ ਦਲ ਦੀ ਲੀਡਰਸ਼ਿਪ ’ਤੇ ਸਿਧਾਂਤਾਂ ਤੋਂ ਭਟਕਣ ਦਾ ਲਾਏ ਇਲਜ਼ਾਮ

0
8

ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਥਾਪੀ ਗਈ ਪੰਜ ਮੈਂਬਰੀ ਕਮੇਟੀ ਦੇ ਆਗੂ ਅੱਜ ਇਤਿਸਾਸਕ ਸ਼ਹਿਰ ਮਾਛੀਵਾੜਾ ਸਾਹਿਬ ਵਿਖੇ ਪਹੁੰਚੇ ਜਿੱਥੇ ਉਨ੍ਹਾਂ ਨੇ ਪਾਰਟੀ ਵਰਕਰਾਂ ਨਾਲ ਮੀਟਿੰਗ ਕੀਤੀ ਅਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਹੁਕਮਾਂ ਮੁਤਾਬਕ ਅਕਾਲੀ ਦਲ ਦੀ ਭਰਤੀ ਦੀ ਮੁਹਿੰਮ ਸ਼ੁਰੂ ਕਰਵਾਈ। ਇੱਥੇ ਸਮਰਾਲਾ ਰੋਡ ਤੇ ਸਥਿਤ ਸ਼ਿਵਾ ਪੈਲੇਸ ਵਿਚ ਰੱਖੀ ਗਈ ਮੀਟਿੰਗ ਚ 5 ਮੈਂਬਰੀ ਕਮੇਟੀ ਦੇ ਮੈਂਬਰ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ, ਸਾਬਕਾ ਵਿਧਾਇਕ ਇਕਬਾਲ ਸਿੰਘ ਝੂੰਦਾਂ ਅਤੇ ਜਥੇਦਾਰ ਸੰਤਾ ਸਿੰਘ ਉਮੈਦਪੁਰ ਵਿਸ਼ੇਸ਼ ਤੌਰ ਤੇ ਪੁੱਜੇ। ਇਨ੍ਹਾਂ ਆਗੂਆਂ ਨੇ ਮਾਛੀਵਾੜਾ ਵਿਖੇ ਅਕਾਲੀ ਦਲ ਦੀ ਨਵੀਂ ਭਰਤੀ ਮੁਹਿੰਮ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਮੇਟੀ ਮੈਂਬਰ ਮਨਪ੍ਰੀਤ ਸਿੰਘ ਇਆਲੀ ਨੇ ਕਿਹਾ ਕਿ ਅਕਾਲੀ ਦਲ ਦੀ ਲੀਡਰਸ਼ਿਪ ਸਿਧਾਂਤਾਂ ਤੋਂ ਭਟਕ ਚੁੱਕੀ ਐ, ਜਿਸ ਕਾਰਨ ਸ੍ਰੀ ਅਕਾਲ ਤਖਤ ਸਾਹਿਬ ਨੂੰ ਅਕਾਲੀ ਦਲ ਦੀ ਮੁੜ ਸੁਰਜੀਤੀ ਲਈ ਨਵੀਂ ਭਰਤੀ ਮੁਹਿੰਮ ਸ਼ੁਰੂ ਕਰਨ ਲਈ ਕਮੇਟੀ ਥਾਪਣੀ ਪਈ ਐ।  ਇਯਾਲੀ ਨੇ ਕਿਹਾ ਕਿ ਭਰਤੀ ਮੁਹਿੰਮ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਸੰਵਿਧਾਨ ਵਿਚ ਵੀ ਸੋਧ ਕਰਾਂਗੇ ਤਾਂ ਜੋ ਇੱਕ ਵਿਅਕਤੀ ਹੱਥ ਸਾਰੀਆਂ ਸ਼ਕਤੀਆਂ ਨਾ ਰਹਿ ਸਕਣ। ਉਨ੍ਹਾਂ ਕਿਹਾ ਕਿ ਜੋ ਆਗੂ ਪਾਰਟੀ ਪ੍ਰਧਾਨ ਬਣੇਗਾ ਉਹ ਮੁੱਖ ਮੰਤਰੀ ਨਹੀਂ ਬਣੇਗਾ ਅਤੇ ਇੱਕ ਆਗੂ ਨੂੰ ਇੱਕ ਹੀ ਅਹੁਦਾ ਮਿਲੇਗਾ।  ਉਨ੍ਹਾਂ ਕਿਹਾ ਕਿ ਭਾਰਤੀ ਮੁਹਿੰਮ ਮੁਕੰਮਲ ਕਰਨ ਲਈ 6 ਮਹੀਨੇ ਦਾ ਸਮਾਂ ਮਿਲਿਆ ਸੀ ਜਿਸ ’ਚੋਂ 3 ਮਹੀਨੇ ਬੀਤ ਚੁੱਕੇ ਹਨ ਅਤੇ ਜਲਦ ਹੀ ਇਸਨੂੰ ਮੁਕੰਮਲ ਕੀਤਾ ਜਾਵੇਗਾ।

LEAVE A REPLY

Please enter your comment!
Please enter your name here