ਅੰਮ੍ਰਿਤਸਰ ਪੁਲਿਸ ਨੇ ਇਕ ਨਕਲੀ ਮਹਿਲਾ ਐਸਐਸਓ ਨੂੰ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਐ। ਥਾਣਾ ਸਿਵਲ ਲਾਈਨ ਦੀ ਪੁਲਿਸ ਨੇ ਜਦੋਂ ਸ਼ੱਕ ਦੇ ਆਧਾਰ ਤੇ ਉਕਤ ਮਹਿਲਾ ਤੋਂ ਪੁੱਛਗਿੱਛ ਕੀਤੀ ਤਾਂ ਉਹ ਖੁਦ ਦੇ ਪੁਲਿਸ ਮੁਲਾਜਮ ਹੋਣ ਬਾਰੇ ਤਸੱਲੀਬਖਸ਼ ਜਵਾਬ ਨਹੀਂ ਦੇ ਸਕੀ। ਜਿਸ ਤੋਂ ਬਾਅਦ ਪੁਲਿਸ ਨੇ ਉਸ ਨੂੰ ਗ੍ਰਿਫਤਾਰ ਕਰ ਕੇ ਜਾਂਚ ਕੀਤੀ। ਪੁਲਿਸ ਦੀ ਮੁਢਲੀ ਪੁਛਗਿੱਛ ਦੌਰਾਨ ਸਾਹਮਣੇ ਆਇਆ ਕਿ ਰਣਜੀਤ ਕੌਰ ਨਾਮ ਦੇ ਇਹ ਮਹਿਲਾ ਖੁਦ ਨੂੰ ਪੁਲਿਸ ਇਸਪੈਕਟਰ ਦੱਸ ਕੇ ਲੋਕਾਂ ਨਾਲ ਠੱਗੀ ਮਾਰਦੀ ਸੀ। ਇੰਨਾ ਹੀ ਨਹੀਂ ਇਸ ਨੇ ਏਡੀਸੀਪੀ ਡਿਵੈਲਪਮੈਂਟ ਦੇ ਦਫਤਰ ਵਿਚ ਜਾ ਕੇ ਖੁਦ ਨੂੰ ਪੁਲਿਸ ਇੰਸਪੈਕਟਰ ਦਸਦਿਆਂ ਰੋਹਬ ਜਮਾਉਣ ਦੀ ਕੋਸ਼ਿਸ਼ ਕੀਤੀ, ਜਿਸ ਦੌਰਾਨ ਸ਼ੱਕ ਪੈਣ ਦੇ ਪੁਲਿਸ ਨੇ ਜਦੋਂ ਪੁਛਗਿੱਛ ਕੀਤੀ ਤਾਂ ਉਹ ਆਪਣੇ ਹੀ ਬੁਣੇ ਜਾਲ ਵਿਚ ਫੱਸ ਗਈ। ਪੁਲਿਸ ਦੇ ਦੱਸਣ ਮੁਤਾਬਕ ਮਹਿਲਾ ਖਿਲਾਫ ਪਹਿਲਾਂ ਵੀ ਕਈ ਮਾਮਲੇ ਦਰਜ ਨੇ। ਪੁਲਿਸ ਨੇ ਮੁਲਜਮਾ ਨੂੰ ਹਿਰਾਸਤ ਵਿਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਐ।