ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਦੀ ਕਿਸਾਨ ਆਗੂ ਡੱਲੇਵਾਲ ਨੂੰ ਅਪੀਲ/ ਭੁੱਖ ਹੜਤਾਲ ਖਤਮ ਕਰ ਕੇ ਕੇਂਦਰ ਨਾਲ ਗੱਲਬਾਤ ਦੀ ਦਿੱਤੀ ਸਲਾਹ/ ਕਿਹਾ, ਆਪਸੀ ਗੱਲਬਾਤ ਰਾਹੀਂ ਕਿਸਾਨੀ ਮਸਲਿਆਂ ਦਾ ਹੱਲ ਚਾਹੁੰਦੀ ਐ ਸਰਕਾਰ

0
6

ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਆਪਣੀ ਸਿਹਤ ਦਾ ਖਿਆਲ ਰੱਖਣ ਦੀ ਅਪੀਲ ਕੀਤੀ ਐ। ਇਸ ਸਬੰਧੀ ਬਿਆਨ ਜਾਰੀ ਕਰਦਿਆਂ ਰਵਨੀਤ ਬਿੱਟੂ ਨੇ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਦੇ ਮਸਲੇ ਗੱਲਬਾਤ ਰਾਹੀਂ ਹੱਲ ਕਰਨਾ ਚਾਹੁੰਦੀ ਐ, ਇਸ ਲਈ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਆਪਣੀ ਸਿਹਤ ਦਾ ਖਿਆਲ ਰਖਦਿਆਂ ਭੁੱਖ ਹੜਤਾਲ ਖਤਮ ਕਰ ਕੇ ਸਰਕਾਰ ਨਾਲ ਗੱਲਬਾਤ ਲਈ ਅੱਗੇ ਆਉਣਾ ਚਾਹੀਦਾ ਐ। ਉਨ੍ਹਾਂ ਕਿਹਾ ਕਿ ਕਿਸਾਨਾਂ ਤੇ ਮਜਦੂਰਾਂ ਦੇ ਹੱਕਾਂ ਦੀ ਲੜਾਈ ਨੂੰ ਅੰਜ਼ਾਮ ਤਕ ਪਹੁੰਚਾਉਣ ਲਈ ਕਿਸਾਨ ਆਗੂ ਦੀ ਸਿਹਤ ਦਾ ਠੀਕ ਰਹਿਣਾ ਬਹੁਤ ਜ਼ਰੂਰੀ ਐ, ਇਸ ਲਈ ਉਨ੍ਹਾਂ ਦੀ ਕਿਸਾਨ ਆਗੂ ਡੱਲੇਵਾਲ ਅੱਗੇ ਅਪੀਲ ਐ ਕਿ ਉਹ ਭੁੱਖ ਹੜਤਾਲ ਖਤਮ ਕਰ ਕੇ ਕੇਂਦਰ ਸਰਕਾਰ ਨਾਲ ਚੱਲ ਰਹੀ ਗੱਲਾਬਾਤ ਨੂੰ ਅੰਜ਼ਾਮ ਤਕ ਪਹੁੰਚਾਉਣ ਵਿਚ ਆਪਣਾ ਬਣਦਾ ਯੋਗਦਾਨ ਜ਼ਰੂਰ ਪਾਉਣ।

LEAVE A REPLY

Please enter your comment!
Please enter your name here