ਗੁਰਦੁਆਰਾ ਸਾਹਿਬ ਦੇ ਸਰੋਵਰ ’ਚ ਡੁੱਬਣ ਕਾਰਨ ਦੋ ਬੱਚਿਆਂ ਦੀ ਮੌਤ/ ਗੁਰਦੁਆਰਾ ਰਾਮਸਰ ਸਾਹਿਬ ਦੇ ਸਰੋਵਰ ’ਚ ਵਾਪਰੀ ਘਟਨਾ/ ਪੈਰ ਫਿਸਲਣ ਕਾਰਨ ਵਾਪਰਿਆ ਹਾਦਸਾ, ਪਿੰਡ ’ਚ ਸੋਗ ਦੀ ਲਹਿਰ

0
6

ਕੋਟਕਪੂਰਾ ਦੇ ਨੇੜਲੇ ਪਿੰਡ ਖਾਰਾ ਤੋਂ ਇੱਕ ਮੰਦਭਾਗੀ ਘਟਨਾ ਸਾਹਮਣੇ ਆਈ ਹੈ। ਇੱਥੋਂ ਦੇ ਗੁਰਦੁਆਰਾ ਰਾਮਸਰ ਸਾਹਿਬ ਦੇ ਸਰੋਵਰ ਵਿੱਚ ਡੁੱਬਣ ਕਾਰਨ ਦੋ ਚਚੇਰੇ ਭਰਾਵਾਂ ਦੀ ਮੌਤ ਹੋ ਗਈ ਐ। ਘਟਨਾ ਤੋਂ ਬਾਅਦ ਜਿੱਥੇ ਪਰਿਵਾਰ ਦਾ ਰੋ ਰੋ ਕੇ ਬੂਰਾ ਹਾਲ ਐ ਉੱਥੇ ਹੀ ਪਿੰਡ ਤੇ ਇਲਾਕੇ ਅੰਦਰ ਸੋਗ ਦੀ ਲਹਿਰ ਪਾਈ ਜਾ ਰਹੀ ਹੈ। ਮ੍ਰਿਤਕ ਬੱਚਿਆਂ ਦੀ ਪਹਿਚਾਣ ਲਵਪ੍ਰੀਤ ਸਿੰਘ(14) ਉਰਫ ਲੱਭੀ ਪੁੱਤਰ ਬਲਵਿੰਦਰ ਸਿੰਘ ਅਤੇ,ਹਰਮਨ ਸਿੰਘ(14)  ਪੁੱਤਰ ਚੜਤ ਸਿੰਘ ਵਜੋਂ ਹੋਈ। ਮ੍ਰਿਤਕ ਹਰਮਨ ਸਿੰਘ ਕਬੱਡੀ ਦਾ ਚੰਗਾ ਖਿਡਾਰੀ ਸੀ। ਜਾਣਕਾਰੀ ਮੁਤਾਬਕ ਦੋਵੇਂ ਬੱਚੇ ਗੁਰਦੁਆਰਾ ਸਾਹਿਬ ਵਿਖੇ ਆਏ ਸਨ, ਜਿੱਥੇ ਇਕ ਬੱਚਾ ਅਚਾਨਕ ਪੈਰ ਫਿਸਲਣ ਕਾਰਨ ਸਰੋਵਰ ਅੰਦਰ ਡਿੱਗ ਪਿਆ ਤੇ ਪਾਣੀ ਅੰਦਰ ਡੁੱਬ ਗਿਆ। ਉਸਨੂੰ ਬਚਾਉਣ ਲਈ ਦੂਜੇ ਬੱਚੇ ਨੇ ਵੀ ਪਾਣੀ ਵਿਚ ਛਾਲ ਮਾਰ ਦਿੱਤੀ ਅਤੇ ਦੋਵੇਂ ਪਾਣੀ ਅੰਦਰ ਡੁੱਬ ਗਏ। ਘਟਨਾ ਦਾ ਪਤਾ ਚੱਲਣ ਬਾਦ ਮੌਕੇ ਤੇ ਪਹੁੰਚੇ ਪਿੰਡ ਵਾਸੀਆਂ ਨੇ ਦੋਵਾਂ ਨੂੰ ਸਰੋਵਰ ਵਿਚੋਂ ਕੱਢ ਕੇ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਮ੍ਰਿਤਕ ਐਲਾਨ ਦਿੱਤਾ। ਘਟਨਾ ਤੋਂ ਬਾਅਦ ਪਿੰਡ ਅੰਦਰ ਸੋਗ ਦੀ ਲਹਿਰ ਪਾਈ ਜਾ ਰਹੀ ਐ।

LEAVE A REPLY

Please enter your comment!
Please enter your name here