ਮਾਛੀਵਾੜਾ ਇਲਾਕੇ ਦੇ ਨੌਜਵਾਨ ਦੀ ਅਮਰੀਕਾ ’ਚ ਮੌਤ/ ਕਾਰ ਤੇ ਟਰਾਲੇ ਵਿਚਾਲੇ ਹੋਈ ਟੱਕਰ ਦੌਰਾਨ ਗਈ ਜਾਨ/ ਪਰਿਵਾਰ ਨੇ ਮ੍ਰਿਤਕ ਦੇਹ ਲਿਆਉਣ ’ਚ ਮਦਦ ਦੀ ਕੀਤੀ ਅਪੀਲ

0
8

ਰੋਜ਼ੀ ਰੋਟੀ ਦੀ ਭਾਲ ਵਿਚ ਵਿਦੇਸ਼ ਗਏ ਪੰਜਾਬੀਆਂ ਅਣਹੋਣੀਆਂ ਵਾਪਰਨ ਦੀਆਂ ਖਬਰਾਂ ਲਗਾਤਾਰ ਸਾਹਮਣੇ ਆ ਰਹੀਆਂ ਨੇ। ਅਜਿਹੀ ਹੀ ਖਬਰ ਮਾਛੀਵਾੜਾ ਸਾਹਿਬ ਇਲਾਕੇ ਤੋਂ ਸਾਹਮਣੇ ਆਈ ਐ, ਜਿੱਥੇ ਦੇ ਪਿੰਡ ਹੰਬੋਵਾਲ ਵਾਸੀ ਸਖਸ਼ ਦੀ ਅਮਰੀਕਾ ਦੀ ਧਰਤੀ ਤੇ ਵਾਪਰੇ ਸੜਕ ਹਾਦਸੇ ਦੌਰਾਨ ਮੌਤ ਹੋ ਗਈ ਐ। ਪ੍ਰੀਤਮ ਸਿੰਘ ਨਾਮ ਦਾ ਇਹ ਸਖਸ਼ ਕੁੱਝ ਸਾਲਾ ਪਹਿਲਾਂ ਚੰਗੇ ਭਵਿੱਖ ਦੀ ਆਸ ਨਾਲ ਅਮਰੀਕਾ ਗਿਆ ਸੀ, ਜਿੱਥੇ ਬੀਤੇ ਦਿਨ ਵਾਪਰੇ ਭਿਆਨਕ ਸੜਕ ਹਾਦਸੇ ਵਿਚ ਉਸ ਦੀ ਮੌਤ ਹੋ ਗਈ। ਘਟਨਾ ਅਮਰੀਕਾ ਦੇ ਨੈਸ਼ਵਿਲ ਸ਼ਹਿਰ ਦੀ ਦੱਸੀ ਜਾ ਰਹੀ ਐ। ਜਾਣਕਾਰੀ ਅਨੁਸਾਰ ਪ੍ਰੀਤਮ ਸਿੰਘ ਕਾਰ ਵਿਚ ਸਵਾਰ ਹੋ ਕੇ ਜਾ ਰਿਹਾ ਸੀ ਕਿ ਅਚਾਨਕ ਉਸ ਦੀ ਕਾਰ ਦੀ ਟਰਾਲੇ ਨਾਲ ਟੱਕਰ ਹੋ ਗਈ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਮੰਦਭਾਗੀ ਘਟਨਾ ਦੀ ਖਬਰ ਪਿੰਡ ਪਹੁੰਚਣ ਬਾਅਦ ਪਰਿਵਾਰ ਤੇ ਦੁੱਖਾਂ ਦਾ ਪਹਾੜ ਟੁੱਟ ਗਿਆ ਐ। ਘਟਨਾ ਤੋਂ ਬਾਅਦ ਪਿੰਡ ਵਿਚ ਵੀ ਸੋਗ ਦੀ ਲਹਿਰ ਐ। ਪਿੰਡ ਵਾਸੀਆਂ ਦੇ ਦੱਸਣ ਮੁਤਾਬਕ ਮ੍ਰਿਤਕ ਦੇ ਇੱਕ ਭਰਾ ਅਤੇ ਪਿਤਾ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਐ ਅਤੇ ਘਰ ਉਸ ਦੀ ਪਤਨੀ ਤੇ ਮਾਤਾ ਹੀ ਰਹਿੰਦੇ ਨੇ। ਮ੍ਰਿਤਕ ਦਾ ਇੱਕ ਲੜਕਾ ਵੀ ਪਿਤਾ ਨਾਲ ਅਮਰੀਕਾ ਹੀ ਰਹਿੰਦਾ ਹੈ। ਮ੍ਰਿਤਕ ਆਪਣੇ ਪਿੱਛੇ ਪਤਨੀ ਤੋਂ ਇਲਾਵਾ ਦੋ ਪੁੱਤਰ, ਇਕ ਧੀ ਤੇ ਬਿਰਧ ਮਾਤਾ ਛੱਡ ਗਿਆ ਐ।

LEAVE A REPLY

Please enter your comment!
Please enter your name here