ਪੰਜਾਬ ਪੁਲਿਸ ਵੱਲੋਂ ਨਸ਼ਾ ਤਸਕਰਾਂ ਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਸਿਕੰਜਾ ਲਗਾਤਾਰ ਕੱਸਿਆ ਜਾ ਰਿਹਾ ਐ। ਇਸੇ ਤਹਿਤ ਕਾਰਵਾਈ ਕਰਦਿਆਂ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਨਾਮੀ ਗੈਂਗਸਟਰ ਦੇ ਸਾਥੀ ਨੂੰ ਮੁਕਾਬਲੇ ਦੌਰਾਨ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਐ। ਪੁਲਿਸ ਦੀ ਕਾਰਵਾਈ ਦੌਰਾਨ ਨਸ਼ਾ ਤਸਕਰ ਗੰਭੀਰ ਜ਼ਖਮੀ ਹੋ ਗਿਆ, ਜਿਸ ਨੂੰ ਗੁਰੂ ਰਾਮਦਾਸ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਐ। ਪੁਲਿਸ ਦੇ ਦੱਸਣ ਮੁਤਾਬਕ ਕਾਬੂ ਕੀਤੇ ਤਸਕਰ ਨੂੰ ਹਥਿਆਰਾਂ ਦੀ ਰਿਕਵਰੀ ਲਈ ਲਿਜਾਇਆ ਜਾ ਰਿਹਾ ਸੀ ਕਿ ਉਸ ਨੇ ਅਚਾਨਕ ਪੁਲਿਸ ਤੇ ਗੋਲੀ ਚਲਾ ਦਿੱਤੀ, ਜਿਸ ਤੋਂ ਬਾਅਦ ਕੀਤੀ ਜਵਾਬੀ ਕਾਰਵਾਈ ਦੌਰਾਨ ਮੁਲਜਮ ਗੰਭੀਰ ਜ਼ਖਮੀ ਹੋ ਗਿਆ। ਪੁਲਿਸ ਦੇ ਦੱਸਣ ਮੁਤਾਬਕ ਕਾਬੂ ਕੀਤਾ ਮੁਲਜਮ ਪਾਕਿਸਤਾਨ ਤੋਂ ਨਸ਼ੇ ਮੰਗਵਾ ਕੇ ਪੰਜਾਬ ਅੰਦਰ ਸਪਲਾਈ ਕਰਦਾ ਸੀ ਅਤੇ ਪੁਲਿਸ ਨੇ ਮੁਲਜਮ ਨੂੰ ਬੀਤੇ ਦਿਨ ਇਕ ਸਾਥੀ ਸਮੇਤ ਗ੍ਰਿਫਤਾਰ ਕੀਤਾ ਸੀ। ਮੁਢਲੀ ਪੁਛਗਿੱਛ ਤੋਂ ਬਾਅਦ ਪੁਲਿਸ ਮੁਲਜਮ ਨੂੰ ਹਥਿਆਰਾਂ ਦੀ ਰਿਕਵਰੀ ਲਈ ਲੈ ਕੇ ਜਾ ਰਹੀ ਸੀ ਕਿ ਇਹ ਘਟਨਾ ਵਾਪਰ ਗਈ। ਪੁਲਿਸ ਨੇ ਮੁਲਜਮ ਨੂੰ ਹਸਪਤਾਲ ਵਿਚ ਭਰਤੀ ਕਰਵਾ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਐ।