ਗੁਰਦਾਸਪੁਰ ਦੇ ਸਿਵਲ ਹਸਪਤਾਲ ’ਚ ਹੋਇਆ ਗੁੰਡਾਗਰਦੀ ਦਾ ਨੰਗਾ ਨਾਚ/ ਐਮਰਜੰਸੀ ਵਾਰਡ ਅੰਦਰ ਦਾਖ਼ਲ ਹੋ ਕੇ ਕੀਤਾ ਹਮਲਾ ਤੇ ਕੀਤੀ ਭੰਨਤੋੜ/ ਘਟਨਾ ਸੀਸੀਟੀਵੀ ਕੈਮਰੇ ’ਚ ਕੈਦ, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ

0
4

ਗੁਰਦਾਸਪੁਰ ਦੇ ਸਰਕਾਰੀ ਹਸਪਤਾਲ ਵਿਚ ਬੀਤੀ ਰਾਤ ਹਾਲਾਤ ਉਸ ਵੇਲੇ ਭਾਰੀ ਦਹਿਸ਼ਤ ਵਾਲੇ ਬਣ ਗਏ ਜਦੋਂ ਹਸਪਤਾਲ ਦੇ ਐਮਰਜੰਸੀ ਵਾਰਡ ਵਿਚ ਦੋ ਧਿਰਾਂ ਵਿਚਾਲੇ ਖੂਨੀ ਝੜਪ ਹੋ ਗਈ। ਇਸੇ ਦੌਰਾਨ ਇਕ ਧਿਰ ਵੱਲੋਂ ਗੁੰਡਾਗਰਦੀ ਦਾ ਨਾਚ ਕਰਦਿਆਂ ਵਿਰੋਧੀ ਧਿਰ ਦੀ ਕੁੱਟਮਾਰ ਕਰਨ ਦੇ ਨਾਲ ਨਾਲ ਹਸਪਤਾਲ ਦੀ ਭੰਨਤੋੜ ਵੀ ਕੀਤੀ। ਗੁੰਡਾਗਰਦੀ ਦੀ ਸਾਰੀ ਘਟਨਾ ਹਸਪਤਾਲ ਦੇ ਸੀਸੀਟੀਵੀ ਕੈਮਰਿਆਂ ਵਿਚ ਕੈਦ ਹੋ ਗਈ ਐ। ਉਧਰ ਘਟਨਾ ਤੋਂ ਹਸਪਤਾਲ ਵਿਚ ਇਲਾਜ ਕਰਵਾਉਣ ਆਏ ਮਰੀਜਾਂ ਅਤੇ ਸਟਾਫ ਵਿਚ ਭਾਰੀ ਦਹਿਸ਼ਤ ਪਾਈ ਜਾ ਰਹੀ ਐ। ਹਸਪਤਾਲ ਸਟਾਫ ਨੇ ਪੁਲਿਸ ਪ੍ਰਸ਼ਾਸਨ ਤੋਂ ਸੁਰੱਖਿਆ ਪ੍ਰਬੰਧ ਮਜਬੂਤ ਕਰਨ ਦੀ ਮੰਗ ਕੀਤੀ ਐ ਤਾਂ ਜੋ ਡਾਕਟਰ ਆਪਣੀ ਡਿਊਟੀ ਸਹੀ ਤਰੀਕੇ ਨਾਲ ਕਰ ਸਕਣ।  ਸਿਵਲ ਹਸਪਤਾਲ ਦੇ ਡਾਕਟਰ ਭੁਪੇਸ਼ ਦੇ ਦੱਸਣ ਮੁਤਾਬਕ  ਰਾਤ 8:30 ਵਜੇ ਦੇ ਕਰੀਬ ਐਮਰਜੈਂਸੀ ਵਾਰਡ ਵਿੱਚ ਡਿਊਟੀ ਤੇ ਤੈਨਾਤ ਡਾਕਟਰ ਰੋਹਿਤ ਇੱਕ ਧਿਰ ਦੀ ਐਮਐਲਆਰ ਕੱਟ ਰਹੇ ਸਨ ਕਿ ਇਸੇ ਦੌਰਾਨ ਦੂਜੀ ਧਿਰ ਦੇ ਲੋਕਾਂ ਨੇ ਆ ਕੇ ਹਮਲਾ ਕਰ ਦਿੱਤਾ। ਇਸ ਦੌਰਾਨ ਡਾਕਟਰ ਰੋਹਿਤ ਨੇ ਆਪਣੇ ਕਮਰੇ ਵਿੱਚੋਂ ਭੱਜ ਕੇ ਆਪਣੀ ਜਾਨ ਬਚਾਈ ਪਰ ਹਮਲਾਵਰ ਇੱਥੇ ਹੀ ਨਹੀਂ ਰੁਕੇ ਤੇ ਵਾਰਡ ਵਿੱਚ ਜਾ ਕੇ ਵੀ ਭੰਨ ਤੋੜ ਕਰਨੀ ਸ਼ੁਰੂ ਕਰ ਦਿੱਤੀ। ਹਮਲੇ ਦੌਰਾਨ ਹਸਪਤਾਲ ਦੇ ਸ਼ੀਸ਼ੇ ਵੀ ਟੁੱਟੇ ਹਨ। ਉਧਰ ਡਾਕਟਰਾਂ ਦੀ ਸ਼ਿਕਾਇਤ ਤੋਂ ਬਾਅਦ ਪੁਲਿਸ ਨੇ ਮੌਕੇ ਤੇ ਪਹੁੰਚੇ ਕੇ ਜਾਂਚ ਸ਼ੁਰੂ ਕਰ ਦਿੱਤੀ ਐ।

LEAVE A REPLY

Please enter your comment!
Please enter your name here