ਬੰਬਾਂ ਵਾਲੇ ਬਿਆਨ ਨੂੰ ਲੈ ਕੇ ਪ੍ਰਤਾਪ ਬਾਜਵਾ ਦੀਆਂ ਵਧੀਆਂ ਮੁਸ਼ਕਲਾਂ/ ਮੁੱਖ ਮੰਤਰੀ ਮਾਨ ਨੇ ਬਿਆਨ ਜਾਰੀ ਕਰਦਿਆਂ ਪੁੱਛੇ ਤਿੱਖੇ ਸਵਾਲ/ ਜਾਣਕਾਰੀ ਝੂਠੀ ਹੋਣ ਦੀ ਸੂਰਤ ’ਚ ਕਾਰਵਾਈ ਦੀ ਦਿੱਤੀ ਚਿਤਾਵਨੀ

0
7

ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਬਾਜਵਾ ਦੀਆਂ 50 ਬੰਬਾਂ ਵਾਲੇ ਬਿਆਨ ਮਾਮਲੇ ਵਿਚ ਮੁਸ਼ਕਲਾਂ ਵੱਧ ਸਕਦੀਆਂ ਨੇ। ਮੁੱਖ ਮੰਤਰੀ ਭਗਵੰਤ ਮਾਨ ਨੇ ਬਿਆਨ ਜਾਰੀ ਕਰ ਕੇ ਪ੍ਰਤਾਪ ਬਾਜਵਾ ਤੋਂ ਤਿੱਖੇ ਸਵਾਲ ਪੁੱਛੇ ਗਏ ਨੇ। ਮੁੱਖ ਮੰਤਰੀ ਮਾਨ ਨੇ ਜਾਣਕਾਰੀ ਝੂਠੀ ਹੋਣ ਦੀ ਸੂਰਤ ਵਿਚ ਸਖਤ ਕਾਨੂੰਨੀ ਕਾਰਵਾਈ ਦੀ ਚਿਤਾਵਨੀ ਦਿੱਤੀ ਐ। ਇਸ ਸਬੰਧੀ ਬਿਆਨ ਜਾਰੀ ਕਰਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪ੍ਰਤਾਪ ਬਾਜਵਾ ਜਾਂ ਤਾਂ 50 ਬੰਬਾਂ ਬਾਰੇ ਕੀਤੇ ਦਾਅਵੇ ਸਬੰਧੀ ਪੁਖਤਾ ਜਾਣਕਾਰੀ ਪੁਲਿਸ ਨਾਲ ਸਾਂਝੀ ਕਰਨ ਅਤੇ ਜੇਕਰ ਉਹ ਅਜਿਹਾ ਨਹੀਂ ਕਰਦੇ ਤਾਂ ਉਨ੍ਹਾਂ ਖਿਲਾਫ ਲੋਕਾਂ ਅੰਦਰ ਬੇਵਜਾ ਡਰ ਫੈਲਾਉਣ ਦੇ ਦੋਸ਼ਾਂ ਤਹਿਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਜ਼ਿਕਰਯੋਗ ਹੈ ਕਿ ਪ੍ਰਤਾਪ ਬਾਜਵਾ ਨੇ ਇੱਕ ਨਿੱਜੀ ਪੰਜਾਬੀ ਚੈਨਲ ਨਾਲ ਇੱਕ ਇੰਟਰਵਿਊ ਦੌਰਾਨ ਪੰਜਾਬ ਵਿੱਚ 50 ਗਰੇਨੇਡ ਪਹੁੰਚਣ ਦਾ ਦਾਅਵਾ ਕੀਤਾ ਸੀ। ਪ੍ਰਤਾਪ ਬਾਜਵਾ ਦਾ ਕਹਿਣਾ ਸੀ ਕਿ ਪੰਜਾਬ ਅੰਦਰ 50 ਬੰਬ ਪਹੁੰਚੇ ਸਨ, ਜਿਨ੍ਹਾਂ ਵਿਚੋਂ 18 ਚੱਲ ਚੁੱਕੇ ਹਨ ਅਤੇ 32 ਅਜੇ ਚੱਲਣੇ ਬਾਕੀ ਨੇ।  ਉਧਰ ਮੁੱਖ ਮੰਤਰੀ ਮਾਨ ਦੇ ਬਿਆਨ ਤੋਂ ਬਾਅਦ ਪੰਜਾਬ ਪੁਲਿਸ ਵੀ ਹਰਕਤ ਵਿਚ ਆ ਗਈ ਐ। ਪੁਲਿਸ ਦੀ ਇਕ ਟੀਮ ਅੱਜ ਬਾਜਵਾ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ਵਿਖੇ ਪਹੁੰਚੀ, ਜਿੱਥੇ ਟੀਮ ਨੇ ਪ੍ਰਤਾਪ ਬਾਜਵਾ ਤੋਂ ਬੰਬ ਵਾਲੀ ਬਿਆਨ ਬਾਰੇ ਪੁਛਗਿੱਛ ਕੀਤੀ। ਇਸੇ ਦੌਰਾਨ ਪ੍ਰਤਾਪ ਬਾਜਵਾ ਨੇ ਵੀ ਪਲਟਵਾਰ ਕਰਦਿਆਂ ਆਪਣੇ ਬਿਆਨ ਦਾ ਬਚਾਅ ਕੀਤਾ ਐ। ਉਨ੍ਹਾਂ ਕਿਹਾ ਕਿ ਉਨ੍ਹਾਂ ਕੋਲ ਜਾਣਕਾਰੀ ਜ਼ਰੂਰ ਐ ਪਰ ਉਹ ਇਸ ਬਾਰੇ ਜਾਣਕਾਰੀ ਸਾਂਝੀ ਨਹੀਂ ਕਰ ਸਕਦੇ।

LEAVE A REPLY

Please enter your comment!
Please enter your name here