ਅੰਮ੍ਰਿਤਸਰ ਜੀਆਰਪੀ ਪੁਲਿਸ ਨੂੰ ਕਤਲ ਦੇ ਮਾਮਲੇ ਮਿਲੀ ਵੱਡੀ ਕਾਮਯਾਬੀ/ ਪਤਨੀ ਨੇ ਹੀ ਪ੍ਰੇਮੀ ਨਾਲ ਮਿਲ ਕੇ ਕੀਤਾ ਸੀ ਪਤੀ ਦੀ ਕਤਲ/ ਪੁਲਿਸ ਨੇ ਦੋਵਾਂ ਨੂੰ ਗ੍ਰਿਫ਼ਤਾਰ ਕਰ ਕੇ ਅਗਲੀ ਕਾਰਵਾਈ ਕੀਤੀ ਸ਼ੁਰੂ

0
8

ਅੰਮ੍ਰਿਤਸਰ ਰੇਲਵੇ ਪੁਲਿਸ ਨੇ ਬੀਤੇ ਦਿਨ ਰੇਲਵੇ ਲਾਈਨਾਂ ਤੋਂ ਵਿਅਕਤੀ ਦੀ ਮਿਲੀ ਲਾਸ਼ ਮਾਮਲੇ ਦੀ ਗੁੱਥੀ ਸੁਲਝਾ ਲਈ ਐ। ਪੁਲਿਸ ਨੇ ਇਸ ਮਾਮਲੇ ਵਿਚ ਮ੍ਰਿਤਕ ਵਿਅਕਤੀ ਦੀ ਪਤਨੀ ਨੂੰ ਗ੍ਰਿਫਤਾਰ ਕੀਤਾ ਐ। ਮ੍ਰਿਤਕ ਦੀ ਪਛਾਣ ਕਸ਼ਮੀਰ ਸਿੰਘ ਵਜੋਂ ਹੋਈ ਸੀ। ਪੁਲਿਸ ਨੇ ਮਾਮਲੇ ਦੀ ਜਾਂਚ ਦੌਰਾਨ ਮ੍ਰਿਤਕ ਦੀ ਪਤਨੀ ਬਲਵਿੰਦਰ ਕੌਰ ਨੂੰ ਨਾਮਜ਼ਦ ਕੀਤਾ ਐ, ਜਿਸ ਨੇ ਆਪਣੇ ਪ੍ਰੇਮੀ ਨਾਲ ਮਿਲ ਕੇ ਕਸ਼ਮੀਰ ਸਿੰਘ ਦਾ ਕਤਲ ਕਰ ਕੇ ਲਾਸ਼ ਨੂੰ ਰੇਲਵੇ ਲਾਈਨਾਂ ਤੇ ਸੁੱਟ ਦਿੱਤਾ ਸੀ। ਪੁਲਿਸ ਦੇ ਦੱਸਣ ਮੁਤਾਬਕ ਬਲਵਿੰਦਰ ਕੌਰ ਉਰਫ ਬਿੰਦਰੋ ਦੇ ਅਮਰ ਸਿੰਘ ਨਾਮ ਦੇ ਸਖਸ ਨਾਲ ਕਾਫੀ ਸਮੇਂ ਤੋਂ ਨਾਜਾਇਜ਼ ਸਬੰਧ ਸੀ ਅਤੇ ਉਹ ਕਸ਼ਮੀਰ ਸਿੰਘ ਨੂੰ ਆਪਣੇ ਰਾਹ ਦਾ ਰੋੜਾ ਸਮਝਦੇ ਸੀ, ਜਿਸ ਦੇ ਚਲਦਿਆਂ ਦੋਵਾਂ ਨੇ ਕਸ਼ਮੀਰ ਸਿੰਘ ਦਾ ਕਤਲ ਕਰ ਕੇ ਲਾਸ਼ ਨੂੰ ਰੇਲਵੇ ਲਾਈਨਾਂ ਤੇ ਸੁੱਟ ਦਿੱਤਾ। ਮੁਲਜਮ ਮਹਿਲਾ ਬਲਵਿੰਦਰ ਕੌਰ ਦੀ ਉਮਰ 50-55 ਸਾਲ ਜਦਕਿ ਪ੍ਰੇਮੀ ਅਮਰ ਸਿੰਘ ਦੀ ਉਮਰ 70 ਸਾਲ ਦੱਸੀ ਜਾ ਰਹੀ ਐ। ਪੁਲਿਸ ਨੇ ਮੁਲਜਮਾਂ ਨੂੰ ਅਦਾਲਤ ਵਿਚ ਪੇਸ਼ ਕਰ ਕੇ ਤਿੰਨ ਦਿਨ ਦਾ ਰਿਮਾਂਡ ਹਾਸਲ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਐ।

LEAVE A REPLY

Please enter your comment!
Please enter your name here