ਅਕਾਲੀ ਦਲ ਨੇ ਬੰਬ ਮਾਮਲੇ ਨੂੰ ਲੈ ਕੇ ਘੇਰੀ ਮਾਨ ਸਰਕਾਰ/ ਪ੍ਰਤਾਪ ਬਾਜਵਾ ਤੇ ਕੇਸ ਦਰਜ ਕਰਨ ਨੂੰ ਲੈ ਕੇ ਚੁੱਕੇ ਸਵਾਲ/ ਕਿਹਾ, ਸੰਵਿਧਾਨ ਨੂੰ ਬਚਾਉਣ ਲਈ ਹਰ ਲੜਾਈ ਲੜੇਗਾ ਅਕਾਲੀ ਦਲ

0
10

ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਤੇ ਬੰਬ ਮਾਮਲੇ ਵਿਚ ਕਾਰਵਾਈ ਦੀ ਮੁੱਦਾ ਗਰਮਾ ਗਿਆ ਐ। ਇਸ ਨੂੰ ਲੈ ਕੇ ਜਿੱਥੇ ਕਾਂਗਰਸ ਪਾਰਟੀ ਵੱਲੋਂ ਸਰਕਾਰ ਨੂੰ ਘੇਰਿਆ ਜਾ ਰਿਹਾ ਐ ਉੱਥੇ ਹੀ ਸ਼੍ਰੋਮਣੀ ਅਕਾਲੀ ਦਲ ਨੇ ਵੀ ਸਰਕਾਰ ਦੇ ਕਦਮ ਦਾ ਵਿਰੋਧ ਕੀਤਾ ਐ। ਇਸ ਸਬੰਧੀ ਬਿਆਨ ਜਾਰੀ ਕਰਦਿਆਂ ਪਾਰਟੀ ਦੇ ਸੀਨੀਅਰ ਬੁਲਾਰਾ ਅਰਸ਼ਦੀਪ ਕਲੇਰ ਨੇ ਕਿਹਾ ਕਿ ਸਰਕਾਰ ਨੇ ਵਿਰੋਧੀ ਧਿਰ ਦੇ ਆਗੂ ਤੇ ਮਾਮਲਾ ਦਰਜ ਕਰ ਕੇ ਸੰਵਿਧਾਨਕ ਕਦਰਾਂ-ਕੀਮਤਾਂ ਨੂੰ ਹਾਨੀ ਪਹੁੰਚਾਈ ਐ। ਆਮ ਆਦਮੀ ਪਾਰਟੀ ਨਾਲ ਸਬੰਧਤ ਇਕ ਆਗੂ ਦਾ ਨਾਮ ਲੈਂਦਿਆਂ ਉਨ੍ਹਾਂ ਕਿਹਾ ਕਿ ਇਸ ਆਗੂ ਨੇ ਗਰਨੇਡ ਚਲਾਉਣ ਸਮੇਤ ਕਈ ਤਰ੍ਹਾਂ ਦੇ ਅਪਰਾਧਿਕ ਘਟਨਾਵਾਂ ਵਿਚ ਸ਼ਾਮਲ ਹੋਣ ਦਾ ਇਕਸਾਫ ਕੀਤਾ ਸੀ ਪਰ ਪੁਲਿਸ ਕੋਲ ਸ਼ਿਕਾਇਤ ਦੇਣ ਦੇ ਬਾਵਜੂਦ ਉਸ ਸਖਸ਼ ਖਿਲਾਫ ਕੋਈ ਕਾਰਵਾਈ ਨਹੀਂ ਹੋਈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਵਾਕਿਆ ਹੀ ਅਮਨ ਕਾਨੂੰਨ ਬਣਾਈ ਰੱਖਣ ਲਈ ਸੁਹਿਰਦ ਐ ਤਾਂ ਉਸ ਨੂੰ ਵਿਰੋਧੀਆਂ ਖਿਲਾਫ ਸਖਤੀ ਦੀ ਥਾਂ ਪੰਜਾਬ ਅੰਦਰ ਲਗਾਤਾਰ ਹੋ ਰਹੇ ਗਰਨੇਡ ਹਮਲਿਆਂ ਨੂੰ ਰੋਕਣ ਵੱਲ ਧਿਆਨ ਦੇਣਾ ਚਾਹੀਦਾ ਐ।

LEAVE A REPLY

Please enter your comment!
Please enter your name here