ਬੀਤੇ ਦਿਨ ਸਰਕਾਰੀ ਹਸਪਤਾਲਾਂ ਅੰਦਰ ਵਾਪਰੀਆਂ ਹਿੰਸਾਂ ਦੀਆਂ ਘਨਟਾਵਾਂ ਤੋਂ ਬਾਅਦ ਪੰਜਾਬ ਪੁਲਿਸ ਹਰਕਤ ਵਿਚ ਆ ਗਈ ਐ। ਇਸੇ ਨੂੰ ਲੈ ਕੇ ਅੱਜ ਮੋਹਾਲੀ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਨੇ ਸਥਾਨਕ ਸਿਵਲ ਹਸਪਤਾਲ ਦਾ ਦੌਰਾ ਕੀਤਾ ਅਤੇ ਹਸਪਤਾਲ ਅੰਦਰ ਪੁਲਿਸ ਦੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ। ਡੀਐਸਪੀ ਸਿਟੀ ਵਨ ਪ੍ਰਿਥਵੀ ਸਿੰਘ ਦੀ ਅਗਵਾਈ ਹੇਠ ਆਈ ਟੀਮ ਨੇ ਹਸਪਤਾਲ ਅੰਦਰ ਤੈਨਾਤ ਪੁਲਿਸ ਮੁਲਾਜਮਾਂ ਨਾਲ ਗੱਲਬਾਤ ਕਰ ਕੇ ਦੇ ਸੁਰੱਖਿਆ ਪ੍ਰਬੰਧਾਂ ਦਾ ਜਾਇਜਾ ਲਿਆ। ਇਸ ਦੌਰਾਨ ਉਨ੍ਹਾਂ ਨੇ ਹਸਪਤਾਲ ਦੇ ਸਟਾਫ ਨਾਲ ਵੀ ਮੁਲਾਕਾਤ ਕੀਤੀ ਅਤੇ ਸੁਰੱਖਿਆ ਪ੍ਰਬੰਧਾਂ ਬਾਰੇ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹ ਕਿ ਹਸਪਤਾਲਾਂ ਦੀ ਸੁਰੱਖਿਆਂ ਨੂੰ ਲੈ ਕੇ ਸਰਕਾਰ ਦੀਆਂ ਸਖਤ ਹਦਾਇਤਾਂ ਨੇ ਅਤੇ ਪੁਲਿਸ ਪ੍ਰਸ਼ਾਸਨ ਸਾਰੇ ਹਸਪਤਾਲਾਂ ਅੰਦਰ ਸੁਰੱਖਿਆ ਪ੍ਰਬੰਧ ਮਜਦੂਰ ਕਰਨ ਜਾ ਰਿਹਾ ਐ। ਉਨ੍ਹਾਂ ਕਿਹਾ ਕਿ ਮੋਹਾਲੀ ਸਿਵਲ ਹਸਪਤਾਲ ਅੰਦਰ ਜ਼ਰੂਰਤ ਮੁਤਾਬਕ ਸੁਰੱਖਿਆ ਮੁਲਾਜਮ ਤੈਨਾਤ ਕਰ ਦਿੱਤੇ ਗਏ ਨੇ ਅਤੇ ਸੀਸੀਟੀਵੀ ਕੈਮਰਿਆਂ ਸਮੇਤ ਬਾਕੀ ਦੇ ਸੁਰੱਖਿਆ ਪ੍ਰਬੰਧਾਂ ਦਾ ਵੀ ਜਾਇਜ਼ਾ ਲਿਆ ਗਿਆ ਐ ਅਤੇ ਜੋ ਵੀ ਕਮੀਆਂ ਹੋਣਗੀਆਂ ਉਨ੍ਹਾਂ ਨੂੰ ਛੇਤੀ ਹੀ ਪੂਰਾ ਕਰ ਦਿੱਤਾ ਜਾਵੇਗਾ। ਦੱਸਣਯੋਗ ਐ ਕਿ ਬੀਤੇ ਦਿਨ ਦੀਆਂ ਘਟਨਾਵਾਂ ਤੋਂ ਬਾਅਦ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਡੀਜੀਪੀ ਗੌਰਵ ਯਾਦਵ ਨਾਲ ਮੁਲਾਕਾਤ ਕਰ ਕੇ ਹਸਪਤਾਲਾਂ ਅੰਦਰ ਸੁਰੱਖਿਆ ਪ੍ਰਬੰਧ ਬਿਹਤਰ ਬਣਾਉਣ ਲਈ ਕਿਹਾ ਗਿਆ ਸੀ, ਜਿਸ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਨੇ ਇਹ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਐ।