ਸਮਰਾਲਾ ਪੁਲਿਸ ਦੀ ਖੋਹ ਤੇ ਫਾਇਰਿੰਗ ਮਾਮਲੇ ’ਚ ਵੱਡੀ ਕਾਰਵਾਈ/ ਘਟਨਾ ’ਚ ਸ਼ਾਮਲ ਦੋ ਮੁਲਜ਼ਮਾਂ ਨੂੰ ਹਥਿਆਰ ਸਮੇਤ ਕੀਤਾ ਗ੍ਰਿਫਤਾਰ/ ਪੁਲਿਸ ਨੇ ਦੋਸ਼ੀਆਂ ਖਿਲਾਫ ਕੇਸ ਦਰਜ ਕਰ ਕੇ ਕਾਰਵਾਈ ਕੀਤੀ ਸ਼ੁਰੂ

0
6

ਸਮਰਾਲਾ ਪੁਲਿਸ ਨੇ ਬੀਤੇ ਦਿਨ ਹੋਈ ਮੋਟਰ ਸਾਈਕਲ ਖੋਹ ਦਾ ਮਾਮਲਾ ਸੁਲਝਾ ਲਿਆ ਐ। ਪੁਲਿਸ ਨੇ ਇਸ ਮਾਮਲੇ ਵਿਚ ਦੋ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਐ। ਇਸੇ ਦੌਰਾਨ ਦੋਸ਼ੀਆਂ ਦੀ ਪੁਲਿਸ ਨਾਲ ਝੜਪ ਹੋ ਗਈ। ਜਾਣਕਾਰੀ ਅਨੁਸਾਰ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਤੋਂ ਬਾਅਦ ਪੁਲਿਸ ਉਨ੍ਹਾਂ ਨੂੰ ਫਾਇਰਿੰਗ ਲਈ ਵਰਤੇ ਹਥਿਆਰ ਦੀ ਬਰਾਮਦਗੀ ਲਈ ਸਮਰਾਲਾ ਨੇੜਲੇ ਭੱਠੇ ਤੇ ਲੈ ਕੇ ਆਈ ਸੀ, ਜਿੱਥੇ ਮੁਲਜਮ ਨੇ ਪੁਲਿਸ ਮੁਲਾਜਮ ਦਾ ਹਥਿਆਰ ਖੋਹਣ ਦੀ ਕੋਸ਼ਿਸ਼ ਕੀਤੀ, ਜਿਸ ਤੋਂ ਬਾਅਦ ਪੁਲਿਸ ਵੱਲੋਂ ਕੀਤੀ ਕਾਰਵਾਈ ਦੌਰਾਨ ਇਕ ਮੁਲਜਮ ਜ਼ਖਮੀ ਹੋ ਗਿਆ। ਇਸ ਝੜਪ ਦੌਰਾਨ ਇਕ ਪੁਲਿਸ ਅਧਿਕਾਰੀ ਦੇ ਵੀ ਸੱਟਾਂ ਲੱਗੀਆਂ ਨੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਅਧਿਕਾਰੀ ਪਵਨਜੀਤ ਸਿੰਘ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਸਮਰਾਲਾ ਦੇ ਪਿੰਡ ਦਿਆਲਪੁਰਾ ਕੋਲ ਦੋ ਅਣਪਛਾਤੇ ਲੁਟੇਰਿਆਂ ਨੇ ਤਿੰਨ ਪ੍ਰਵਾਸੀ ਮਜ਼ਦੂਰਾਂ ਉੱਪਰ ਗੋਲੀਆਂ ਚਲਾ ਕੇ ਉਨ੍ਹਾਂ ਦਾ  ਮੋਟਰਸਾਈਕਲ ਖੋਹ ਫਰਾਰ ਹੋ ਗਏ ਸਨ। ਪੁਲਿਸ ਨੇ ਇਸ ਸਬੰਧ ਵਿਚ ਦੋ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਜਿਨਾਂ ਦੀ ਉਮਰ 19 ਤੋਂ 20 ਸਾਲ ਹੈ ਅਤੇ ਇੱਕ ਦੋਸ਼ੀ ਸੌਹਾਣਾ ਦੀ ਛੱਪੜੀ ਵਿੱਚ ਰਹਿਣ ਵਾਲਾ ਸੀ ਅਤੇ ਇੱਕ ਅੰਮ੍ਰਿਤਸਰ ਦੇ ਕੋਲ ਦਾ ਵਾਸੀ ਸੀ।  ਅੱਜ ਸਵੇਰੇ ਤੜਕੇ 3 ਵਜੇ ਪੁਲਿਸ ਵੱਲੋਂ ਦੋਸ਼ੀਆਂ ਤੋਂ ਕੀਤੀ ਗਈ ਪੁੱਛਗਿੱਛ ਦੌਰਾਨ ਸਮਰਾਲਾ ਪੁਲਿਸ ਦੇ ਐਸ ਐਚ ਓ ਪਵਿੱਤਰ ਸਿੰਘ ਜਦੋਂ ਦੋਸ਼ੀਆਂ ਤੋਂ ਰਿਵਾਲਵਰ ਦੀ ਘਟਨਾ ਵਿੱਚ ਵਰਤੇ ਰਿਵਾਲਵਰ ਦੀ ਬਰਾਮਦਗੀ ਕਰਵਾਉਣ ਲੈ ਕੇ ਗਏ ਤਾਂ ਛੁਪਾਏ ਗਏ ਰਿਵਾਲਵਰ ਦਾ ਸਥਾਨ ਸਮਰਾਲਾ ਬਾਈਪਾਸ ਦੇ ਪਿੰਡ ਬੋਦਲੀ ਦੇ ਕੋਲ ਬੰਦ ਪਏ ਇੱਟਾਂ ਦੇ  ਭੱਠੇ ਕੋਲ ਪਹੁੰਚੇ ਉਸ ਤੋਂ ਬਾਅਦ  ਜਦੋਂ ਦੋਸ਼ੀਆਂ ਵੱਲੋਂ ਰਿਵਾਲਵਰ ਦੀ ਬਰਮਦਗੀ ਕਰਵਾਉਣ ਤੋਂ ਬਾਅਦ ਦੋਸ਼ੀਆਂ ਨੇ ਬੜੇ ਚਲਾਕੀ ਨਾਲ ਆਪਣੀ ਰਿਵਾਲਵਰ ਸਮਰਾਲਾ ਪੁਲਿਸ ਦੇ ਐਸਐਚਓ ਕੋਲੋਂ ਖੋਹਣ ਦੀ ਕੋਸ਼ਿਸ਼ ਕੀਤੀ ਅਤੇ ਇਸ ਦੌਰਾਨ ਗੋਲੀ ਦੋਸ਼ੀ ਸਤਨਾਮ ਸਿੰਘ ਦੇ ਪੈਰ ਤੇ ਲੱਗ ਗਈ। ਇਸ ਸੂਚਨਾ ਬਾਰੇ ਜਦੋਂ ਇਸ ਘਟਨਾ ਬਾਰੇ ਜਦੋਂ ਪੁਲਿਸ ਜਿਲਾ ਖੰਨਾ ਨੂੰ ਪਤਾ ਲੱਗਿਆ ਤਾਂ ਪੁਲਿਸ ਜਿਲਾ ਖੰਨਾ ਦੇ ਸੀਨੀਅਰ ਅਧਿਕਾਰੀਆਂ ਸਮੇਤ ਪੁਲਿਸ ਟੀਮ ਮੌਕੇ ਤੇ ਪਹੁੰਚ ਗਈ ਅਤੇ ਜਾਂਚ ਵਿੱਚ ਜੁੱਟ ਗਈ ਐ।

LEAVE A REPLY

Please enter your comment!
Please enter your name here