ਸੰਗਰੂਰ ’ਚ ਮੁੱਖ ਮੰਤਰੀ ਮਾਨ ਵੱਲੋਂ ਸਕੂਲ ਆਫ ਐਮੀਨੈਂਸ ਦਾ ਉਦਘਾਟਨ/ ਪਿੰਡ ਛਾਜਲੀ ਵਿਖੇ 6 ਕਰੋੜ ਰੁਪਏ ਦੀ ਲਾਗਤ ਨਾਲ ਬਣਿਆ ਐ ਇਹ ਸਕੂਲ/ ਮੁੱਖ ਮੰਤਰੀ ਮਾਨ ਨੇ ਸਿੱਖਿਆ ਖੇਤਰ ’ਚ ਕੀਤੇ ਕੰਮਾਂ ਦੀ ਸਾਂਝਾ ਕੀਤੀ ਜਾਣਕਾਰੀ

0
6

ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਪੱਧਰ ਉੱਚਾ ਚੁੱਕਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਨੇ, ਜਿਸ ਦੇ ਤਹਿਤ ਅੱਜ ਮੁੱਖ ਮੰਤਰੀ ਮਾਨ ਵੱਲੋਂ ਸੰਗਰੂਰ ਵਿਖੇ ਨਵੇਂ ਬਣੇ ਸਕੂਲ ਆਫ ਐਮੀਨੈਂਸ ਦਾ ਉਦਘਾਟਨ ਕੀਤਾ ਗਿਆ। ਪਿੰਡ ਛਾਜਲੀ ਵਿਖੇ ਬਣਿਆ ਇਹ ਸਕੂਲ 6 ਕਰੋੜ ਦੀ ਲਾਗਤ ਨਾਲ ਤਿਆਰ ਕੀਤਾ ਗਿਆ ਐ। ਸਾਇੰਸ ਪ੍ਰਯੋਗਸ਼ਾਲਾ ਅਤੇ ਲਾਇਬ੍ਰੇਰੀ ਤੋਂ ਇਲਾਵਾ ਹੋਰ ਅਤੀ ਆਧੁਨਿਕ ਸਹੂਲਤਾਂ ਨਾਲ ਲੈਂਸ ਇਸ ਸਕੂਲ ਵਿਚ 1100 ਦੇ ਕਰੀਬ ਵਿਦਿਆਰਥੀ ਵਿੱਦਿਆ ਹਾਸਲ ਕਰਨਗੇ।  ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੇ ਪ੍ਰਿੰਸੀਪਲ ਗੁਰਿੰਦਰ ਸਿੰਘ ਨੇ ਦੱਸਿਆ ਕਿ ਇਸ ਵੇਲੇ ਸਕੂਲ ਵਿੱਚ ਲਗਭਗ 1100 ਬੱਚੇ ਹਨ ਅਤੇ ਬੱਚਿਆਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ ਕਿਉਂਕਿ ਹੁਣ ਬੱਚਿਆਂ ਨੂੰ ਸਕੂਲ ਵਿੱਚ ਬਹੁਤ ਹੀ ਆਧੁਨਿਕ ਸਹੂਲਤਾਂ ਮਿਲ ਰਹੀਆਂ ਹਨ। ਬੱਚਿਆਂ ਦੇ ਦੱਸਣ ਮੁਤਾਬਕ ਇਸ  ਸਕੂਲ ਵਿੱਚ ਪ੍ਰਾਈਵੇਟ ਸਕੂਲਾਂ ਵਰਗੀਆਂ ਸਹੂਲਤਾਂ ਮਿਲ ਰਹੀਆਂ ਹਨ, ਜਿਸ ਨਾਲ ਉਨ੍ਹਾਂ ਦਾ ਮਨੋਬਲ ਵਧ ਰਿਹਾ ਹੈ। ਉਧਰ ਇਸ ਸਕੂਲ ਦੇ ਬਣਨ ਨਾਲ ਮਾਪਿਆਂ ਅੰਦਰ ਵੀ ਖੁਸ਼ੀ ਪਾਈ ਜਾ ਰਹੀ ਐ। ਸਕੂਲ ਦਾ ਉਦਘਾਟਨ ਕਰਨ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਸੀਐਮ ਮਾਨ ਨੇ ਕਿਹਾ ਕਿ ਅਸੀਂ ਕੋਈ ਨਕਲੀ ਚੀਜ਼ ਨਹੀਂ ਦਿਖਾ ਰਹੇ ਅਤੇ ਲੋਕ ਖੁਦ ਸਕੂਲ ਅੰਦਰ ਆ ਕੇ ਇੱਥੇ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਜਾਣਕਾਰੀ ਹਾਸਲ ਕਰ ਸਕਦੇ ਨੇ। ਪ੍ਰਤਾਪ ਬਾਜਵਾ  ਤੇ ਕਾਰਵਾਈ ਬਾਰੇ ਉਨ੍ਹਾਂ ਕਿਹਾ ਕਿ ਬਾਜਵਾ ਲੋਕਾਂ ਨੂੰ ਡਰਾਉਣ ਦਾ ਕੰਮ ਕਰ ਰਹੇ ਨੇ, ਜਿਸ ਕਾਰਨ ਇਹ ਕਾਰਵਾਈ ਕੀਤੀ ਗਈ ਐ। ਉਨ੍ਹਾਂ ਕਿਹਾ ਕਿ ਸਰਹੱਦੀ ਜਿਲ੍ਹਾ ਹੋਣ ਕਾਰਨ ਇੱਥੇ ਸ਼ਰਾਰਤੀ ਅਨਸਰ ਐਕਟਿਵ ਰਹਿੰਦੇ ਨੇ ਅਤੇ ਬਾਜਵਾ ਦਾ ਬਿਆਨ ਅਜਿਹੇ ਲੋਕਾਂ ਨੂੰ ਸ਼ਹਿ ਦੇਣ ਵਾਲਾ ਐ।

LEAVE A REPLY

Please enter your comment!
Please enter your name here