ਫਿਰੋਜਪੁਰ ’ਚ ਚੋਰਾਂ ਨੇ ਦੁਕਾਨ ’ਤੇ ਬੋਲਿਆ ਧਾਵਾਂ/ ਪੁਲਿਸ ਚੌਕੀ ਨੇੜੇ ਅੰਜ਼ਾਮ ਦਿੱਤੀ ਚੋਰੀ ਦੀ ਵਾਰਦਾਤ/ ਘਟਨਾ ਸੀਸੀਟੀਵੀ ਕੈਮਰੇ ’ਚ ਕੈਦ, ਪੁਲਿਸ ਕਰ ਰਹੀ ਜਾਂਚ

0
7

ਫਿਰੋਜ਼ਪੁਰ ਸ਼ਹਿਰ ਅੰਦਰ ਚੋਰਾਂ ਨੂੰ ਪੁਲਿਸ ਦਾ ਡਰ ਨਹੀਂ ਰਿਹਾ। ਚੋਰ ਹੁਣ ਪੁਲਿਸ ਦੀ ਮੌਜੂਦਗੀ ਵਾਲੇ ਇਲਾਕਿਆਂ ਅੰਦਰ ਵੀ ਚੋਰੀ ਦੀਆਂ ਘਟਨਾਵਾਂ ਨੂੰ ਅੰਜ਼ਾਮ ਲੱਗੇ ਨੇ। ਤਾਜ਼ਾ ਮਾਮਲਾ ਸ਼ਹਿਰ ਦੇ ਸਰਹੱਦੀ ਪਿੰਡ ਬਾਰੋਕੇ ਤੋਂ ਸਾਹਮਣੇ ਆਇਆ ਐ, ਜਿੱਥੇ ਪੁਲਿਸ ਚੌਂਕੀ ਨੇੜੇ ਸਥਿਤ ਦੁਕਾਨ ਅੰਦਰੋਂ ਚੋਰ ਨਕਦੀ ਤੇ ਕੀਮਤੀ ਸਾਮਾਨ ਚੋਰੀ ਕਰ ਕੇ ਫਰਾਰ ਹੋ ਗਏ। ਖਾਸ ਗੱਲ ਇਹ ਐ ਇਕ ਜਿਸ ਥਾਂ ਚੋਰੀ ਹੋਈ ਐ, ਉਹ ਪੁਲਿਸ ਚੌਂਕੀ ਦੇ ਨੇੜੇ ਸਥਿਤ ਐ ਅਤੇ ਬੀਤੀ ਰਾਤ ਦੁਕਾਨ ਦੇ ਨੇੜੇ ਹੀ ਨਾਕਾ ਲਾਇਆ ਹੋਇਆ ਸੀ ਅਤੇ ਦੇਰ ਰਾਤ ਜਿਉ ਹੀ ਪੁਲਿਸ ਨੇ ਨਾਕਾ ਹਟਾਇਆ ਤਾਂ ਚੋਰਾਂ ਨੇ ਦੁਕਾਨ ਦੇ ਸ਼ਟਰ ਦੇ ਤਾਲੇ ਤੋੜ ਕੇ ਘਟਨਾ ਨੂੰ ਅੰਜ਼ਾਮ ਦੇ ਦਿੱਤਾ। ਚੋਰੀ ਦੀ ਸਾਰੀ ਘਟਨਾ ਸੀਸੀਟੀਵੀ ਕੈਮਰਿਆਂ ਵਿਚ ਕੈਦ ਹੋ ਗਈ ਐ, ਜਿਸ ਵਿਚ ਚੋਰ ਦੁਕਾਨ ਅੰਦਰ ਦਾਖਲ ਹੁੰਦੇ ਅਤੇ ਚੋਰੀ ਦੀ ਘਟਨਾ ਨੂੰ ਅੰਜਾਮ ਦਿੰਦੇ ਦਿਖਾਈ ਦੇ ਰਹੇ ਨੇ। ਦੁਕਾਨਦਾਰ ਦੇ ਦੱਸਣ ਮੁਤਾਬਕ ਉਸ ਦਾ 25 ਤੋਂ 30 ਹਜ਼ਾਰ ਰੁਪਏ ਦਾ ਨੁਕਸਾਨ ਹੋਇਆ ਐ। ਦੁਕਾਨਦਾਰ ਨੇ ਪੁਲਿਸ ਨੂੰ ਸ਼ਿਕਾਇਤ ਦੇ ਕੇ ਚੋਰਾਂ ਖਿਲਾਫ ਕਾਰਵਾਈ ਦੀ ਮੰਗ ਕੀਤੀ ਐ। ਉਧਰ ਘਟਨਾ ਦੀ ਇਤਲਾਹ ਮਿਲਣ ਤੋਂ ਬਾਅਦ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਐ। ਪੁਲਿਸ ਸੀਸੀਟੀਵੀ ਫੁਟੇਜ ਦੇ ਅਧਾਰ ਤੇ ਚੋਰਾਂ ਦੀ ਸੂਹ ਲਾਉਣ ਦੀ ਕੋਸ਼ਿਸ਼ ਕਰ ਰਹੀ ਐ।

LEAVE A REPLY

Please enter your comment!
Please enter your name here