ਪੰਜਾਬ ਸਰਕਾਰ ਵੱਲੋਂ ਸੜਕਾਂ ਦੀ ਹਾਲਤ ਸੁਧਾਰਨ ਦੇ ਲਗਾਤਾਰ ਯਤਨ ਕੀਤੇ ਜਾ ਰਹੇ ਨੇ। ਇਸੇ ਤਹਿਤ ਅੱਜ ਮੋਗਾ ਸ਼ਹਿਰ ਦੀਆਂ ਕਈ ਸੜਕਾਂ ਦੀ ਕਾਇਆਕਲਪ ਕਰਨ ਦੇ ਕੰਮ ਦੀ ਸ਼ੁਰੂਆਤ ਹੋਈ, ਜਿਸ ਦਾ ਉਦਘਾਟਨ ਹਲਕਾ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਵੱਲੋਂ ਕੀਤਾ ਗਿਆ। ਇਸ ਦੇ ਤਹਿਤ ਲਾਲ ਸਿੰਘ ਰੋਡ ਕੋਟਕਪੂਰਾ ਬਾਈਪਾਸ ਤੋਂ ਅਕਾਲਸਰ ਗੁਰਦੁਆਰਾ ਸਾਹਿਬ ਤਕ ਦੀ ਸੜਕ ਤੇ ਪ੍ਰੀਮਿਕਸ ਪਾਇਆ ਜਾਵੇਗਾ। ਇਸ ਕੰਮ ਦੇ ਮੁਕੰਮਲ ਹੋਣ ਨਾਲ ਸਥਾਨਕ ਵਾਸੀਆਂ ਨੂੰ ਵੱਡੀ ਰਾਹਤ ਮਿਲੇਗੀ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਵਿਧਾਇਕਾ ਨੇ ਕਿਹਾ ਕਿ ਇਸ ਸੜਕ ਤੇ 22 ਲੱਖ ਰੁਪਏ ਖਰਚ ਕੀਤੇ ਜਾ ਰਹੇ ਨੇ, ਜਿਸ ਨਾਲ ਵਾਰਡ ਨੰਬਰ 17, 24, 25 ਦੇ ਲੋਕਾਂ ਨੂੰ ਮੁੱਖ ਤੌਰ ‘ਤੇ ਲਾਭ ਮਿਲੇਗਾ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਮੁੱਖ ਉਦੇਸ਼ ਆਪਣੇ ਹਲਕੇ ਦਾ ਸਰਵਪੱਖੀ ਵਿਕਾਸ ਕਰਨਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਕੀਤਾ ਗਿਆ ਹਰ ਵਾਅਦਾ ਪੂਰਾ ਕੀਤਾ ਜਾ ਰਿਹਾ ਹੈ। ਇਸ ਦੌਰਾਨ ਉਨ੍ਹਾਂ ਨੇ ਲੋਕਾਂ ਨੂੰ ਕੂੜਾ ਕਰਕਟ ਅਤੇ ਪਲਾਸਟਿਕ ਦੇ ਲਿਫਾਫਿਆਂ ਦੇ ਸਹੀ ਨਿਟਪਾਰੇ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਸੀਵਰੇਜ ਤੇ ਬਰਸਾਤੀ ਪਾਣੀ ਦੀ ਨਿਕਾਸੀ ਲਈ ਸਰਕਾਰ ਨੇ ਵੱਡੇ ਕੰਮ ਕਰਵਾਏ ਨੇ ਪਰ ਇਸ ਕੰਮ ਦੀ ਸਫਲਤਾ ਲੋਕਾਂ ਦੀ ਸਹਿਯੋਗ ਤੋਂ ਬਿਨਾਂ ਸੰਭਵ ਨਹੀਂ ਐ, ਇਸ ਲਈ ਲੋਕਾਂ ਨੂੰ ਕੂੜਾ-ਕਰਕਟ ਦੀ ਸੰਭਾਲ ਚ ਸਹਿਯੋਗ ਦੇਣਾ ਚਾਹੀਦਾ ਐ ਤਾਂ ਜੋ ਬਰਸਾਤੀ ਮੌਸਮ ਦੌਰਾਨ ਸੀਵਰੇਜ ਜਾਮ ਹੋਣ ਦੀ ਸਮੱਸਿਆ ਪੇਸ਼ ਨਾ ਆਵੇ।