Uncategorized ਫਰੀਦਕੋਟ ਪੁਲਿਸ ਦਾ ਫਰਜ਼ੀ ਨਸ਼ਾ ਛੁਡਾਊ ਕੇਂਦਰਾਂ ਖਿਲਾਫ ਐਕਸ਼ਨ/ ਅੱਧੀ ਰਾਤ ਨੂੰ ਸਿਹਤ ਵਿਭਾਗ ਦੀ ਟੀਮ ਨੂੰ ਨਾਲ ਲੈ ਕੇ ਮਾਰਿਆ ਛਾਪਾ/ ਪੁਲਿਸ ਨੇ ਨਸ਼ਾ ਛੁਡਾਊ ਕੇਂਦਰ ਨੂੰ ਸੀਲ ਕਰ ਕੇ ਅਗਲੀ ਜਾਂਚ ਕੀਤੀ ਸ਼ੁਰੂ By admin - April 17, 2025 0 8 Facebook Twitter Pinterest WhatsApp ਪੰਜਾਬ ਸਰਕਾਰ ਦੀ ਯੁੱਧ ਨਸ਼ਿਆਂ ਵਿਰੁਧ ਮੁਹਿੰਮ ਤਹਿਤ ਜਿੱਥੇ ਨਸ਼ਾ ਤਸਕਰਾਂ ਦੀ ਫੜੋ ਫੜੀ ਜਾਰੀ ਐ ਉੱਥੇ ਹੀ ਨਸ਼ਾ ਪੀੜਤਾਂ ਦੇ ਇਲਾਜ ਲਈ ਚੱਲ ਰਹੇ ਗੈਰ ਕਾਨੂੰਨੀ ਨਸ਼ਾ ਛੁਡਾਊ ਕੇਂਦਰਾਂ ਖਿਲਾਫ ਵੀ ਸਿਕੰਜਾ ਕੱਸਿਆ ਜਾ ਰਿਹਾ ਐ। ਇਸੇ ਤਹਿਤ ਕਾਰਵਾਈ ਕਰਦਿਆਂ ਫਰੀਦਕੋਟ ਪੁਲਿਸ ਨੇ ਦੋ ਨਸ਼ਾ ਛੁਡਾਊ ਕੇਂਦਰਾਂ ਨੂੰ ਸੀਲ ਕੀਤਾ ਐ। ਦੱਸਣਯੋਗ ਕਿ ਕਰੀਬ ਦੋ ਹਫਤੇ ਪਹਿਲਾਂ ਵੀ ਫਰੀਦਕੋਟ ਪੁਲਿਸ ਨੇ ਦੋ ਨਸ਼ਾ ਛੁੜਾਉ ਕੇਂਦਰਾਂ ਨੂੰ ਸੀਲ ਕੀਤਾ ਗਿਆ ਸੀ। ਬੀਤੇ ਕੱਲ੍ਹ ਵੀ ਪੁਲਿਸ ਨੇ ਕੋਟਕਪੂਰਾ ਦੇ ਪਿੰਡ ਚੱਕ ਕਲਿਆਣ ਵਿਖੇ ਚੱਲ ਰਹੇ ਗੈਰ ਕਾਨੂੰਨੀ ਨਸ਼ਾ ਛੁੜਾਉ ਕੇਂਦਰ ਨੂੰ ਤਾਲਾ ਜੜਿਆ ਗਿਆ ਸੀ। ਇਸੇ ਦੌਰਾਨ ਪੁਲਿਸ ਨੂੰ ਇਤਲਾਹ ਮਿਲੀ ਸੀ ਕਿ ਇਸੇ ਨਸ਼ਾ ਛੁਡਾਊ ਕੇਂਦਰ ਦੇ ਮਾਲਕਾਂ ਵੱਲੋਂ ਫਰੀਦਕੋਟ ਦੇ ਪਿੰਡ ਆਰਾਈਆਂ ਵਾਲਾ ਕਲਾਂ ਦੇ ਕੋਲ ਖੇਤਾਂ ਵਿੱਚ ਇੱਕ ਨਸ਼ਾ ਛੁਡਾਊ ਕੇਂਦਰ ਚਲਾਇਆ ਜਾ ਰਿਹਾ ਐ। ਇਸ ਤੋਂ ਬਾਅਦ ਹਰਕਤ ਵਿਚ ਆਈ ਪੁਲਿਸ ਨੇ ਅੱਧੀ ਰਾਤ ਨੂੰ ਸਿਹਤ ਵਿਭਾਗ ਦੀ ਟੀਮ ਨੂੰ ਨਾਲ ਲੈ ਕੇ ਇਸ ਨਸ਼ਾ ਛੁੜਾਊ ਕੇਂਦਰ ਤੇ ਛਾਪੇਮਾਰੀ ਕੀਤੀ ਗਈ। ਪਰ ਨਸ਼ਾ ਛੁੜਾਊ ਕੇਂਦਰ ਮਾਲਕਾਂ ਨੇ ਕਾਰਵਾਈ ਦੀ ਭਿਣਕ ਪੈਣ ਕਾਰਨ ਮਰੀਜ਼ਾਂ ਨੂੰ ਕਿਸੇ ਹੋਰ ਥਾਂ ਭੇਜ ਦਿੱਤਾ ਸੀ। ਪੁਲਿਸ ਨੇ ਮੌਕੇ ਦੇ ਹਾਲਾਤਾਂ ਦੀ ਪੁਣਛਾਣ ਤੋਂ ਬਾਅਦ ਸੈਂਟਰ ਨੂੰ ਸੀਲ ਕਰ ਦਿੱਤਾ ਗਿਆ ਐ। ਸਿਹਤ ਵਿਭਾਗ ਦੇ ਡਾਕਟਰਾਂ ਦਾ ਕਹਿਣਾ ਹੈ ਕਿ ਉਹਨਾਂ ਨੂੰ ਸੂਚਨਾ ਮਿਲੀ ਸੀ ਕਿ ਇਸ ਸੈਂਟਰ ਦੇ ਅੰਦਰ ਦਾਖਲ ਮਰੀਜ਼ਾਂ ਨਾਲ ਅਣਮਨੁੱਖੀ ਵਤੀਰਾ ਅਪਣਾਇਆ ਜਾਂਦਾ ਹੈ ਅਤੇ ਉਹਨਾਂ ਨਾਲ ਬੁਰੀ ਤਰ੍ਹਾਂ ਕੁੱਟਮਾਰ ਵੀ ਕੀਤੀ ਜਾਂਦੀ ਹੈ। ਉਧਰ ਪੁਲਿਸ ਦਾ ਕਹਿਣਾ ਹੈ ਕਿ ਜਿਸ ਜਗ੍ਹਾ ਤੇ ਇਹਨਾਂ ਨਸ਼ਾ ਛੱਡਣ ਵਾਲੇ ਮਰੀਜ਼ਾਂ ਨੂੰ ਰੱਖਿਆ ਜਾ ਰਿਹਾ ਸੀ ਉਹ ਬੇਹਦ ਹੀ ਖਰਾਬ ਜਗ੍ਹਾ ਸੀ ਜਿਸ ਵਿੱਚ ਕੁਝ ਕਮਰੇ ਬਣਾਏ ਗਏ ਸਨ ਪਰ ਨਾ ਤਾਂ ਹਵਾ ਦਾ ਪ੍ਰਬੰਧ ਸੀ ਅਤੇ ਨਾ ਹੀ ਉੱਥੇ ਕੋਈ ਸਿਹਤ ਸਹੂਲਤਾਂ ਮੌਜੂਦ ਸਨੁ ਜਿਸ ਦੇ ਚਲਦੇ ਇਸ ਸੈਂਟਰ ਨੂੰ ਸੀਲ ਕਰ ਦਿੱਤਾ ਗਿਆ ਹੈ। ਫਿਲਹਾਲ ਇਸ ਨੂੰ ਚਲਾਉਣ ਵਾਲੇ ਮਾਲਕ ਫਰਾਰ ਦੱਸੇ ਜਾ ਰਹੇ ਹਨ।