ਗੁਰਦਾਸਪੁਰ ਪੁਲਿਸ ਦਾ ਨਸ਼ਾ ਤਸਕਰਾਂ ਖਿਲਾਫ ਵੱਡਾ ਐਕਸ਼ਨ/ ਸੱਕੀ ਨਾਲੇ ਨੇੜਿਓ 800 ਗਰਾਮ ਹੈਰੋਇਨ ਸਮੇਤ ਇਕ ਕਾਬੂ/ ਪੁਲਿਸ ਨੇ ਐਨਡੀਪੀ ਐਕਟ ਤਹਿਤ ਮੁਕਦਮਾ ਕਰ ਕੇ ਜਾਂਚ ਕੀਤੀ ਸ਼ੁਰੂ

0
8

ਯੁੱਧ ਨਸ਼ਿਆਂ ਵਿਰੁਧ ਮੁਹਿੰਮ ਤਹਿਤ ਪੰਜਾਬ ਪੁਲਿਸ ਵੱਲੋਂ ਸੂਬੇ ਭਰ ਅੰਦਰ ਨਸ਼ਾ ਤਸਕਰਾਂ ਦੀ ਫੜੋਫੜੀ ਜਾਰੀ ਐ। ਇਸੇ ਤਹਿਤ ਕਾਰਵਾਈ ਕਰਦਿਆਂ ਅੰਮ੍ਰਿਤਸਰ ਦੀ ਏਐਨਟੀਐਫ ਟੀਮ ਨੇ ਗੁਰਦਾਸਪੁਰ ਦੇ ਸ਼ੱਕੀ ਨਾਲੇ ਨੇੜਿਓਂ ਇਕ ਸਖਸ਼ ਨੂੰ 800 ਗਰਾਮ ਹੈਰੋਇਨ ਸਮੇਤ ਕਾਬੂ ਕੀਤਾ ਐ। ਜਾਣਕਾਰੀ ਅਨੁਸਾਰ ਟੀਮ ਨੂੰ ਫਤਿਹਗੜ ਚੂੜੀਆਂ-ਡੇਰਾ ਬਾਬਾ ਨਾਨਕ ਰੋਡ ਤੇ ਸਥਿਤ ਸੱਕੀ ਨਾਲੇ ਦੇ ਪੁਲ ਦੇ ਆਲੇ ਦੁਆਲੇ ਨਸ਼ਾਂ ਤਸਕਰਾਂ ਦੀਆਂ ਗਤੀਵਿਧੀਆਂ ਬਾਰੇ ਗੁਪਤ ਇਤਲਾਹ ਮਿਲੀ ਸੀ, ਜਿਸ ਤੋਂ ਬਾਅਦ ਐਕਸ਼ਨ ਕਰਦਿਆਂ ਪੁਲਿਸ ਨੇ ਇਲਾਕੇ ਅੰਦਰ ਤਲਾਸ਼ੀ ਮੁਹਿੰਮ ਚਲਾਈ, ਜਿਸ ਦੌਰਾਨ ਇਕ ਮੋਟਰਸਾਈਕਲ ਸਵਾਰ ਨੂੰ ਸ਼ੱਕ ਦੇ ਆਧਾਰ ਤੇ ਹਿਰਾਸਤ ਵਿਚ ਲੈ ਕੇ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ 800 ਗਰਾਮ ਹੈਰੋਇਨ ਬਰਾਮਦ ਹੋਈ। ਬਰਾਮਦ ਨਸ਼ੀਲੇ ਪਦਾਰਥ ਦੀ ਕੀਮਤ ਕਰੋੜਾਂ ਚ ਦੱਸੀ ਜਾ ਰਹੀ ਐ। ਫੜੇ ਗਏ ਮੁਲਜਮ ਦੀ ਪਛਾਣ ਹਰਪ੍ਰੀਤ ਸਿੰਘ ਹੈਪੀ ਪੁੱਤਰ ਅਜੀਤ ਸਿੰਘ ਵਾਸੀ ਸ਼ਾਹਪੁਰ ਜਾਜਨ ਵਜੋਂ ਹੋਈ ਐ। ਪੁਲਿਸ ਨੇ ਮੁਲਜਮ ਵਿਰੁਧ ਮਾਮਾਲ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਨੂੰ ਮੁਲਜਮ ਦੀ ਅਗਲੇਰੀ ਪੁਛਗਿੱਛ ਦੌਰਾਨ ਹੋਰ ਖੁਲਾਸੇ ਹੋਣ ਦੀ ਉਮੀਦ ਐ। 

LEAVE A REPLY

Please enter your comment!
Please enter your name here