ਅੰਮ੍ਰਿਤਸਰ ਦੇ ਲਾਹੌਰੀ ਗੇਟ ਨੇੜੇ ਟਰੱਕ ਤੇ ਕਾਰ ਵਿਚਾਲੇ ਹਾਦਸਾ/ ਮਹਿਲਾ ਚਲਾ ਰਹੀ ਸੀ ਕਾਰ, ਪਰਿਵਾਰ ਦੀ ਬਾਈਕ ਨੂੰ ਵੀ ਮਾਰੀ ਟੱਕਰ / ਪਰਿਵਾਰ ਨੇ ਡਰਾਈਵਰ ਦੇ ਡੋਪ ਟੈਸਟ ਦੀ ਮੰਗ, ਪੁਲਿਸ ਕਰ ਰਹੀ ਜਾਂਚ

0
7

ਅੰਮ੍ਰਿਤਸਰ ਦੇ ਲਾਹੌਰੀ ਗੇਟ ਇਲਾਕੇ ਨੇੜੇ ਦੇਰ ਰਾਤ ਉਸ ਵੇਲੇ ਵੱਡਾ ਹੰਗਾਮਾ ਹੋ ਗਿਆ ਜਦੋਂ ਇੱਥੇ ਲੰਘ ਰਹੀ ਇਕ ਕਾਰ ਨੂੰ ਟਰੱਕ ਨੇ ਟੱਕਰ ਮਾਰ ਦਿੱਤੀ। ਕਾਰ ਨੂੰ ਇਕ ਔਰਤ ਚਲਾ ਰਹੀ ਸੀ। ਇਸ ਹਾਦਸੇ ਵਿਚ ਕਾਰ ਨੂੰ ਕਾਫੀ ਨੁਕਸਾਨ ਪਹੁੰਚਿਆ। ਇਸੇ ਦੌਰਾਨ ਘਟਨਾ ਦੀ ਸੂਚਨਾ ਮਿਲਣ ਬਾਅਦ ਮਹਿਲਾ ਦਾ ਪਰਿਵਾਰ ਮੌਕੇ ਤੇ ਪਹੁੰਚਿਆ, ਜਿਨ੍ਹਾਂ ਦੇ ਮੋਟਰ ਸਾਈਕਲ ਨੂੰ ਟਰੱਕ ਚਾਲਕ ਨੇ ਮੁੜ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿਚ ਮਹਿਲਾ ਦਾ ਦਿਉਰ ਜ਼ਖਮੀ ਹੋ ਗਿਆ। ਇਸੇ ਦੌਰਾਨ ਮੌਕੇ ਤੇ ਮੌਜੂਦ ਲੋਕਾਂ ਨੇ ਟਰੱਕ ਦਾ ਪਿੱਛਾ ਕਰ ਕੇ ਟਰੱਕ ਡਰਾਈਵਰ ਨੂੰ ਕਾਬੂ ਕਰ ਕੇ ਪੁਲਿਸ ਹਵਾਲੇ ਕਰ ਦਿੱਤਾ। ਮੌਕੇ ਤੇ ਮੌਜੂਦ ਪੀੜਤ ਮਹਿਲਾ ਦੇ ਪਰਿਵਾਰ ਨੇ ਦੱਸਿਆ ਕਿ ਘਟਨਾ ਦਾ ਪਤਾ ਚੱਲਣ ਬਾਅਦ ਉਹ ਮੌਕੇ ਤੇ ਪਹੁੰਚੇ ਸਨ ਪਰ ਟਰੱਕ ਡਰਾਈਵਰ ਨੇ ਉਨ੍ਹਾਂ ਦੇ ਮੋਟਰ ਸਾਈਕਲ ਨੂੰ ਵੀ ਟੱਕਰ ਮਾਰ ਦਿੱਤੀ, ਜਿਸ ਕਾਰਨ ਇਕ ਜਣਾ ਗੰਭੀਰ ਜ਼ਖਮੀ ਹੋਇਆ ਐ। ਪੀੜਤ ਪਰਿਵਾਰ ਨੇ ਟਰੱਕ ਡਰਾਈਵਰ ਦਾ ਡੋਪ ਟੈਸਟ ਹੋਣਾ ਚਾਹੀਦਾ ਐ। ਉਨ੍ਹਾਂ ਕਿਹਾ ਕਿ ਨਸ਼ਾ ਕਰ ਕੇ ਵਾਹਨ ਚਲਾਉਣ ਵਾਲੇ ਅਜਿਹੇ ਡਰਾਇਵਰਾਂ ਕਾਰਨ ਗੰਭੀਰ ਹਾਦਸੇ ਵਾਪਰਦੇ ਨੇ, ਇਸ ਲਈ ਡਰਾਈਵਰ ਖਿਲਾਫ ਸਖਤ ਕਾਰਵਾਈ ਹੋਣੀ ਚਾਹੀਦੀ ਐ। ਉੱਥੇ ਹੀ ਮੌਕੇ ਤੇ ਪੁੱਜੇ ਪੁਲਿਸ ਅਧਿਕਾਰੀ ਨੇ ਕਿਹਾ ਕਿ ਅਸੀਂ ਟਰੱਕ ਵਾਲੇ ਨੂੰ ਕਾਬੂ ਕਰ ਲਿਆ ਹੈ। ਇਸ ਦਾ ਮੈਡੀਕਲ ਕਰਵਾਇਆ ਜਾਵੇਗਾ, ਜਿਸ ਦੀ ਰਿਪੋਰਟ ਦੇ ਆਧਾਰ ਤੇ ਅਗਲੀ ਕਾਰਵਾਈ ਜਾਵੇਗੀ।

LEAVE A REPLY

Please enter your comment!
Please enter your name here