Uncategorized ਜਲੰਧਰ ਕਮਿਸ਼ਨਰੇਟ ਪੁਲਿਸ ਦੀ ਨਸ਼ਿਆਂ ਖਿਲਾਫ ਵੱਡਾ ਐਕਸ਼ਨ/ ਡਰੱਗ ਹਾਟਸਪਾਟ ਲਖਨਪਾਲ ’ਚ ਢਾਹੀਆਂ ਗੈਰ-ਕਾਨੂੰਨੀ ਉਸਾਰੀ/ 9 ਨਸ਼ਾ ਤਸਕਰ ਕਾਬੂ, ਪੰਚਾਇਤ ਵੱਲੋਂ ਨਸ਼ਾ-ਮੁਕਤੀ ਦਾ ਮਤਾ ਪਾਸ By admin - April 28, 2025 0 6 Facebook Twitter Pinterest WhatsApp ਪੰਜਾਬ ਸਰਕਾਰ ਦੀ ਯੁੱਧ ਨਸ਼ਿਆਂ ਵਿਰੁਧ ਮੁਹਿੰਮ ਤਹਿਤ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਵੱਡੀ ਕਾਰਵਾਈ ਕੀਤੀ ਐ। ਪੁਲਿਸ ਨੇ ਨਸ਼ਿਆਂ ਦੇ ਹਾਟਸਪਾਟ ਵਜੋਂ ਜਾਣੇ ਜਾਂਦੇ ਪਿੰਡ ਲਖਨਪਾਲ ਅੰਦਰ ਨਸ਼ੇ ਨਾਲ ਬਣਾਈ ਉਸਾਰੀ ਪੀਲਾ ਪੰਜਾ ਚਲਾਇਆ ਗਿਆ ਐ। ਪੁਲਿਸ ਨੇ 9 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਐ। ਜਾਣਕਾਰੀ ਅਨੁਸਾਰ ਪਿੰਡ ਲਖਨਪਾਲ ਦੀ ਪੰਚਾਇਤ ਨੇ ਪਿੰਡ ਨੂੰ ਨਸ਼ਾ ਮੁਕਤ ਬਣਾਉਣ ਲਈ ਮਤਾ ਪਾਸ ਕੀਤਾ ਸੀ। ਇਸ ਮੌਕੇ ਉਸਾਰੀ ਢਾਹੁਣ ਦੀ ਕਾਰਵਾਈ ਦੀ ਅਗਵਾਈ ਕਰਦਿਆਂ ਏਸੀਪੀ ਬਬਨਦੀਪ ਸਿੰਘ ਨੇ ਕਿਹਾ ਕਿ ਪਿੰਡ ਲਖਨਪਾਲ ਨਸ਼ਿਆਂ ਨੂੰ ਵੇਚਣ ਅਤੇ ਸਪਲਾਈ ਲਈ ਬਦਨਾਮ ਸੀ ਅਤੇ ਇਸ ’ਤੇ ਬਾਰੀਕੀ ਨਾਲ ਨਿਗ੍ਹਾ ਰੱਖੀ ਜਾ ਰਹੀ ਸੀ। ਪੰਚਾਇਤ ਵਿਭਾਗ ਅਤੇ ਜਲੰਧਰ ਕਮਿਸ਼ਨਰੇਟ ਪੁਲਿਸ ਦੀਆਂ ਟੀਮਾਂ ਵਲੋਂ ਤੁਰੰਤ ਕਾਰਵਾਈ ਕਰਦਿਆਂ ਨਸ਼ਾ ਤਸ਼ਕਰਾਂ ਵਲੋਂ ਸਰਕਾਰੀ ਜਮੀਨ ’ਤੇ ਅਣਅਧਿਕਾਰਤ ਢੰਗ ਨਾਲ ਬਣਾਈਆਂ ਗਈਆਂ ਉਸਾਰੀਆਂ ਨੂੰ ਢਾਹਿਆ ਗਿਆ ਐ। ਉਨ੍ਹਾਂ ਦੱਸਿਆ ਕਿ ਪੁਲਿਸ ਜਾਂਚ ਵਿੱਚ ਮੁੱਢਲੇ ਤੌਰ ’ਤੇ ਇਹ ਸਾਹਮਣੇ ਆਇਆ ਹੈ ਕਿ ਮੁੱਖ ਮੁਲਜ਼ਮ ਹਰਦੀਪ ਸਿੰਘ ਉਰਫ਼ ਦੀਪਾ ਨੇ ਸਰਕਾਰੀ ਜਮੀਨ ’ਤੇ ਕਬਜ਼ਾ ਕੀਤਾ ਹੋਇਆ ਹੈ। ਉਨ੍ਹਾਂ ਦੱਸਿਆ ਕਿ ਹਰਦੀਪ ਸਿੰਘ ਇਕ ਹਿਸਟਰੀ ਸ਼ੀਟਰ ਮੁਲਜ਼ਮ ਹੈ ਅਤੇ ਉਸ ਖ਼ਿਲਾਫ਼ 9 ਕੇਸ ਜਿਨ੍ਹਾਂ ਵਿੱਚ 7 ਐਨ.ਡੀ.ਪੀ.ਐਸ. ਐਕਟ ਨਾਲ ਸਬੰਧਿਤ ਹਨ, ਦਰਜ ਹਨ। ਉਸ ਦੇ ਪਿਤਾ ਸਰਬਜੀਤ ਸਿੰਘ ਅਤੇ ਭਰਾ ਸੰਦੀਪ ਉਰਫ਼ ਸੋਨੂੰ ‘ਤੇ ਵੀ ਮਾਮਲੇ ਦਰਜ ਹਨ। ਨਸ਼ਾ ਤਸਕਰਾਂ ਵਲੋਂ ਢਾਹੀਆਂ ਗਈਆਂ ਗੈਰ ਕਾਨੂੰਨੀ ਉਸਾਰੀਆਂ ਨੂੰ ਪੁਲਿਸ ਛਾਪੇਮਾਰੀ ਦੌਰਾਨ ਛੱਤਾਂ ਰਾਹੀਂ ਵਰਤਿਆ ਜਾਂਦਾ ਸੀ। ਉਨ੍ਹਾਂ ਕਿਹਾ ਕਿ ਇਨ੍ਹਾ ਗੈਰ ਕਾਨੂੰਨੀ ਉਸਾਰੀਆਂ ਨੂੰ ਢਾਹ ਕੇ ਇਹਨਾਂ ਦੇ ਭੱਜਣ ਦੀਆਂ ਸੰਭਾਵਨਾਂਵਾ ਨੂੰ ਖ਼ਤਮ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੁਲਿਸ ਵਿਭਾਗ ਵਲੋਂ ਇਸ ਪਿੰਡ ’ਤੇ ਲੱਗੇ ਬਦਨਾਮੀ ਦੇ ਦਾਗ ਨੂੰ ਧੋਣ ਲਈ ਛਾਪੇਮਾਰੀ ਨੂੰ ਹੋਰ ਤੇਜ਼ ਕੀਤਾ ਜਾਵੇਗਾ।