Uncategorized ਜਲੰਧਰ ’ਚ ਟਰਾਂਸਪੋਰਟ ਮੰਤਰੀ ਲਾਲਜੀਤ ਭੁੱਲਰ ਦਾ ਵੱਡਾ ਐਕਸ਼ਨ/ ਡਰਾਇਵਿੰਗ ਟਰੈਕ ਦੇ ਦੌਰੇ ਤੋਂ ਬਾਅਦ ਬੱਸਾਂ ਦੀ ਕੀਤੀ ਚੈਕਿੰਗ/ ਬਿਨਾਂ ਪਰਮਿਟ ਤੋਂ ਚੱਲ ਰਹੀਆਂ ਬੱਸਾਂ ਦੇ ਕੀਤੇ ਚੱਲਾਨ By admin - April 29, 2025 0 5 Facebook Twitter Pinterest WhatsApp ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਅੱਜ ਜਲੰਧਰ ਵਿਖੇ ਪਹੁੰਚੇ ਜਿੱਥੇ ਉਨ੍ਹਾਂ ਨੇ ਸ਼ਹਿਰ ਅੰਦਰ ਬਣੇ ਡਰਾਇਵਿੰਗ ਟਰੈਕ ਦਾ ਦੌਰਾ ਕੀਤਾ ਅਤੇ ਡਰਾਇਵਿੰਗ ਲਾਇਸੈਂਸ ਬਣਾਉਣ ਦੇ ਚੱਲ ਰਹੇ ਕੰਮ ਦਾ ਜਾਇਜ਼ਾ ਲਿਆ। ਇਸ ਤੋਂ ਬਾਅਦ ਉਨ੍ਹਾਂ ਨੇ ਪ੍ਰਾਈਵੇਟ ਬੱਸਾਂ ਦੀ ਚੈਕਿੰਗ ਵੀ ਕੀਤੀ। ਇਸ ਦੌਰਾਨ ਬਿਨਾਂ ਪਰਮਿਟ ਤੋਂ ਚੱਲ ਰਹੀਆਂ ਬੱਸਾਂ ਦੇ ਚੱਲਾਨ ਵੀ ਕੀਤੇ ਗਏ ਅਤੇ ਕੁੱਝ ਬੱਸਾਂ ਜ਼ਬਤ ਵੀ ਕੀਤੀਆਂ ਗਈਆਂ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੇ ਪ੍ਰਾਈਵੇਟ ਬੱਸ ਚਾਲਕਾਂ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਉਹ ਸਵਾਰੀਆਂ ਤੋਂ ਟੈਕਸ ਸਮੇਤ ਕਿਰਾਇਆ ਵਸੂਲਦੇ ਨੇ ਤਾਂ ਉਨ੍ਹਾਂ ਨੂੰ ਸਰਕਾਰ ਦੇ ਹਿੱਸੇ ਦਾ ਟੈਕਸ ਸਰਕਾਰੀ ਖਜਾਨੇ ਵਿਚ ਜਮ੍ਹਾ ਕਰਵਾਉਣਾ ਚਾਹੀਦਾ ਐ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਵੀ ਚੈਕਿੰਗ ਮੁਹਿੰਮ ਜਾਰੀ ਰਹੇਗੀ ਅਤੇ ਜੋ ਕੋਈ ਵੀ ਨਿਯਮਾਂ ਦੀ ਉਲੰਘਣਾ ਕਰਦਾ ਪਾਇਆ ਗਿਆ, ਉਸ ਖਿਲਾਫ ਸਖਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।