ਤਰਨ ਤਾਰਨ ਦੇ ਨਿੱਜੀ ਸਕੂਲ ’ਚ ਰਿਵਾਲਵਰ ਲੈ ਕੇ ਪਹੁੰਚੀ ਵਿਦਿਆਰਥਣ/ ਪ੍ਰਬੰਧਕਾਂ ਨੇ ਪੁਲਿਸ ਨੂੰ ਦੱਸਣ ਦੀ ਥਾਂ ਮਾਪਿਆਂ ਹਵਾਲੇ ਕੀਤਾ ਹਥਿਆਰ/ ਪੁਲਿਸ ਨੇ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਕੀਤੀ ਸ਼ੁਰੂ

0
5

ਤਰਨ ਤਾਰਨ ਅਧੀਨ ਆਉਂਦੇ ਭਿੱਖੀਵਿੰਡ ਵਿਖੇ ਸਥਿਤ ਇਕ ਪ੍ਰਾਈਵੇਟ ਸਕੂਲ ਵਿਚ ਉਸ ਵੇਲੇ ਵੱਡਾ ਹੰਗਾਮਾ ਹੋ ਗਿਆ ਜਦੋਂ ਇੱਥੇ ਸੱਤਵੀਂ ਜਮਾਤ ਦੀ ਵਿਦਿਆਰਥਣ ਆਪਣੇ ਪਿਤਾ ਦਾ ਲਾਇਸੰਸੀ ਰਿਵਾਲਵਰ ਲੈ ਕੇ ਪਹੁੰਚ ਗਈ। ਹਾਲਾਂਕਿ ਸਕੂਲ ਪ੍ਰਬੰਧਕਾਂ ਨੂੰ ਇਸ ਦੀ ਜਾਣਕਾਰੀ ਪੁਲਿਸ ਨੂੰ ਦੇਣੀ ਚਾਹੀਦੀ ਸੀ ਪਰ ਉਨ੍ਹਾਂ ਨੇ ਅਜਿਹਾ ਕਰਨ ਦੀ ਥਾਂ ਮਾਮਲੇ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ। ਮਾਮਲਾ ਮੀਡੀਆ ਵਿਚ ਆਉਣ ਤੋਂ ਬਾਅਦ ਪੁਲਿਸ ਹਰਕਤ ਵਿਚ ਆਈ, ਜਿਸ ਤੋਂ ਬਾਅਦ ਸਕੂਲ ਪ੍ਰਸ਼ਾਸਨ ਨੇ ਪੁਲਿਸ ਕੋਲ ਸ਼ਿਕਾਇਤ ਦਿੱਤੀ, ਜਿਸ ਦੇ ਆਧਾਰ ਤੇ ਪੁਲਿਸ ਨੇ ਵਿਦਿਆਰਥਣ ਦੇ ਪਿਤਾ ਖਿਲਾਫ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਐ। ਇਸ ਸਬੰਧੀ ਪੁੱਛੇ ਜਾਣ ’ਤੇ ਪ੍ਰਿੰਸੀਪਲ ਨੇ ਕਿਹਾ ਕਿ ਇਹ ਘਟਨਾ ਮਾਪਿਆਂ ਦੀ ਅਣਗਹਿਲੀ ਕਾਰਨ ਵਾਪਰੀ ਐ ਅਤੇ ਮਾਪਿਆਂ ਨੂੰ ਬੱਚਿਆਂ ਦੀਆਂ ਅਜਿਹੀਆਂ ਹਰਕਤਾਂ ਵੱਲ ਧਿਆਨ ਦੇਣਾ ਚਾਹੀਦਾ ਐ। ਉਨ੍ਹਾਂ ਕਿਹਾ ਕਿ ਵਿਦਿਆਰਥਣ ਨੂੰ ਸਸਪੈਂਡ ਕਰ ਦਿੱਤਾ ਗਿਆ ਐ। ਇਸ ਸਬੰਧੀ ਪੁੱਛੇ ਜਾਣ ਦੇ ਡੀਐਸਪੀ ਭਿੱਖੀਵਿੰਡ ਨੇ ਕਿਹਾ ਕਿ ਇਹ ਗੰਭੀਰ ਮਾਮਲਾ ਐ, ਜਿਸ ਦਾ ਪੜਤਾਲ ਕੀਤੀ ਜਾ ਰਹੀ ਐ। ਉਨ੍ਹਾਂ ਕਿਹਾ ਕਿ ਸਕੂਲ ਪ੍ਰਬੰਧਕਾਂ ਨੂੰ ਹਥਿਆਰ ਮਾਪਿਆਂ ਨੂੰ ਦੇਣ ਦੀ ਥਾਂ ਪੁਲਿਸ ਹਵਾਲੇ ਕਰਨੀ ਚਾਹੀਦੀ ਸੀ, ਇਸ ਲਈ ਸਕੂਲ ਪ੍ਰਬੰਧਕਾਂ ਵੱਲੋਂ ਵੀ ਅਣਗਹਿਲੀ ਵਰਤੀ ਗਈ ਐ, ਜਿਸ ਦੀ ਜਾਂਚ ਕਰਨ ਬਾਅਦ ਬਣਦੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।

LEAVE A REPLY

Please enter your comment!
Please enter your name here