ਪਹਿਲਗਾਮ ਹਮਲੇ ਨੂੰ ਲੈ ਕੇ ਭਾਜਪਾ ਆਗੂ ਸੁਨੀਲ ਜਾਖੜ ਦਾ ਵੱਡਾ ਬਿਆਨ/ ਜੰਮੂ ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਦੇ ਬਿਆਨ ਦੀ ਕੀਤੀ ਸ਼ਲਾਘਾ/ ਰਾਜਨੀਤੀ ਤੋਂ ਉਪਰ ਉਠ ਕੇ ਕਸ਼ਮੀਰੀਆਂ ਦੇ ਹੱਕ ’ਚ ਖੜਣ ਦਾ ਦਿੱਤਾ ਸੁਨੇਹਾ

0
9

ਭਾਜਪਾ ਦੇ ਪੰਜਾਬ ਪ੍ਰਧਾਨ ਸੁਨੀਲ ਜਾਖੜ ਨੇ ਜੰਮੂ ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਦੇ ਕਸ਼ਮੀਰ ਵਿਧਾਨ ਸਭਾ ਅੰਦਰ ਦਿੱਤੇ ਬਿਆਨ ਦਾ ਭਰਵੇਂ ਸ਼ਬਦਾਂ ਵਿਚ ਸਵਾਗਤ ਕੀਤਾ ਐ। ਇਸ ਸਬੰਧੀ ਬਿਆਨ ਜਾਰੀ ਕਰਦਿਆਂ ਸੁਨੀਲ ਜਾਖੜ ਨੇ ਕਿਹਾ ਕਿ ਜਿਸ ਤਰ੍ਹਾਂ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਪੁਲਵਾਮਾ ਹਮਲੇ ਤੋਂ ਬਾਅਦ ਪੈਦਾ ਹੋਏ ਹਾਲਾਤਾਂ ਬਾਰੇ ਆਪਣੇ  ਵਿਚਾਰ ਵਿਧਾਨ ਸਭਾ ਅੰਦਰ ਰੱਖੇ ਨੇ…ਉਹ ਆਪਣੇ ਆਪ ਵਿਚ ਇਕ ਮਿਸਾਲ ਐ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਅਬਦੁਲਾ ਨੇ ਸਿੱਖ ਭਾਈਚਾਰੇ ਦਾ ਕਸ਼ਮੀਰੀਆਂ ਪ੍ਰਤੀ ਕੀਤੇ ਵਿਵਹਾਰ ਲਈ ਧੰਨਵਾਦ ਕੀਤਾ ਐ। ਉਨ੍ਹਾਂ ਮੁੱਖ ਮੰਤਰੀ ਮਾਨ ਨੂੰ ਸਾਰੀਆਂ ਪਾਰਟੀਆਂ ਦਾ ਇਕ ਡੈਲੀਗੇਟ ਲੈ ਕੇ ਜੰਮ ਕਸ਼ਮੀਰ ਜਾਣ ਦੀ ਅਪੀਲ ਕੀਤੀ ਤਾਂ ਕਸ਼ਮੀਰ ਦੇ ਲੋਕਾਂ ਨਾਲ ਇਕਜੁਟਤਾ ਦਾ ਪ੍ਰਗਟਾਵਾ ਕੀਤਾ ਜਾ ਸਕੇ।

LEAVE A REPLY

Please enter your comment!
Please enter your name here