Uncategorized ਸ੍ਰੀ ਆਨੰਦਪੁਰ ਸਾਹਿਬ ਨਾਲ ਸਬੰਧਤ ਵਿਆਹੁਤਾ ਦੀ ਭੇਦਭਰੀ ਹਾਲਤ ’ਚ ਮੌਤ/ ਪੇਕਾ ਪਰਿਵਾਰ ਨੇ ਸਹੁਰਾ ਪਰਿਵਾਰ ’ਤੇ ਲਾਏ ਦਾਜ ਲਈ ਕਤਲ ਦੇ ਇਲਜ਼ਾਮ/ ਲਾਸ਼ ਸੜਕ ਤੇ ਰੱਖ ਕੇ ਲਾਇਆ ਜਾਮ, ਕਾਰਵਾਈ ਦੇ ਭਰੋਸੇ ਬਾਅਦ ਕੀਤਾ ਸਸਕਾਰ By admin - April 29, 2025 0 5 Facebook Twitter Pinterest WhatsApp ਸ੍ਰੀ ਆਨੰਦਪੁਰ ਸਾਹਿਬ ਨਾਲ ਸਬੰਧਤ ਵਿਆਹੁਤਾ ਦੀ ਸਹੁਰੇ ਘਰ ਅੰਦਰ ਭੇਦਭਰੀ ਹਾਲਤ ਵਿਚ ਮੌਤ ਹੋਣ ਦੀ ਦੁਖਦਾਈ ਖਬਰ ਸਾਹਮਣੇ ਆਈ ਐ। ਜਾਣਕਾਰੀ ਅਨੁਸਾਰ ਪਿੰਡ ਝਿੰਜੜੀ ਵਾਸੀ ਨੇਹਾ ਦਾ ਵਿਆਹ ਪੰਜ ਮਹੀਨੇ ਪਹਿਲਾਂ ਨਾਲਾਗੜ੍ਹ ਦੇ ਪਿੰਡ ਰਾਮਪੁਰ ਵਾਸੀ ਫੌਜੀ ਨੌਜਵਾਨ ਨਾਲ ਹੋਇਆ ਸੀ। ਵਿਆਹ ਤੋਂ ਕੁੱਝ ਸਮੇਂ ਬਾਅਦ ਸਹੁਰਾ ਪਰਿਵਾਰ ਨੇ ਲੜਕੀ ਨੂੰ ਦਾਜ-ਦਹੇਜ ਲਈ ਤੰਗ ਪ੍ਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ। ਪਰਿਵਾਰ ਦੇ ਇਲਜ਼ਾਮ ਐ ਕਿ ਸਹੁਰਾ ਪਰਿਵਾਰ ਨੇ ਲੜਕੀ ਨੂੰ ਜ਼ਹਿਰੀਲੀ ਚੀਜ਼ ਦੇ ਕੇ ਮੌਤ ਦੇ ਘਾਟ ਉਤਾਰਿਆ ਐ। ਪਰਿਵਾਰ ਦਾ ਕਹਿਣਾ ਐ ਕਿ ਪੁਲਿਸ ਨੇ ਇਸ ਮਾਮਲੇ ਵਿਚ ਪੁਖਤਾ ਕਾਰਵਾਈ ਨਹੀਂ ਕੀਤੀ, ਜਿਸ ਦੇ ਚਲਦਿਆਂ ਪਰਿਵਾਰ ਨੇ ਮ੍ਰਿਤਕਾ ਦੀ ਲਾਸ਼ ਨਾਲਾਗੜ੍ਹ ਚੌਂਕੀ ਸਾਹਮਣੇ ਰੱਖ ਕੇ ਪ੍ਰਦਰਸ਼ਨ ਕੀਤਾ। ਪਰਿਵਾਰ ਨੇ ਰੋਡ ਜਾਮ ਕਰ ਕੇ ਪੁਲਿਸ ਖਿਲਾਫ ਨਾਅਰੇਬਾਜ਼ੀ ਕੀਤੀ, ਜਿਸ ਤੋਂ ਬਾਅਦ ਹਰਕਤ ਵਿੱਚ ਆਈ ਪੁਲਿਸ ਨੇ ਸਹੁਰਾ ਪਰਿਵਾਰ ਦੇ ਸਾਰੇ ਮੈਂਬਰਾਂ ਨੂੰ ਹਿਰਾਸਤ ਵਿਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ, ਜਿਸ ਤੋਂ ਬਾਅਦ ਪਰਿਵਾਰ ਨੇ ਲਾਸ਼ ਦਾ ਅੰਤਮ ਸੰਸਕਾਰ ਕਰ ਦਿੱਤਾ। ਪੀੜਤ ਪਰਿਵਾਰ ਨੇ ਸਹੁਰਾ ਪਰਿਵਾਰ ਲਈ ਸਖਤ ਸਜ਼ਾ ਦੀ ਮੰਗ ਕੀਤੀ ਐ।