Uncategorized ਅੰਮ੍ਰਿਤਸਰ ਦੇ ਕਾਠੀਆ ਵਾਲਾ ਬਾਜ਼ਾਰ ’ਚ ਗੈਂਗਵਾਰ/ ਗੋਲੀਆਂ ਮਾਰ ਕੇ ਸਖਸ਼ ਨੂੰ ਉਤਾਰਿਆ ਮੌਤ ਦੇ ਘਾਟ/ ਪੁਲਿਸ ਨੇ ਲਾਸ਼ ਕਬਜ਼ੇ ’ਚ ਲੈ ਕੇ ਜਾਂਚ ਕੀਤੀ ਸ਼ੁਰੂ By admin - April 30, 2025 0 8 Facebook Twitter Pinterest WhatsApp ਪੰਜਾਬ ਅੰਦਰ ਗੋਲੀਆਂ ਚੱਲਣ ਦੀਆਂ ਘਟਨਾਵਾਂ ਲਗਾਤਾਰ ਸਾਹਮਣੇ ਆ ਰਹੀਆਂ ਨੇ। ਅਜਿਹੀ ਹੀ ਖਬਰ ਗੁਰੂ ਨਗਰੀ ਅੰਮ੍ਰਿਤਸਰ ਤੋਂ ਸਾਹਮਣੇ ਆਈ ਐ, ਜਿੱਥੇ ਮੋਟਰ ਸਾਈਕਲ ਤੇ ਸਵਾਰ ਹੋ ਕੇ ਆਏ ਦੋ ਨੌਜਵਾਨ ਇਕ ਸਖਸ਼ ਦਾ ਗੋਲੀਆਂ ਮਾਰ ਕੇ ਕਤਲ ਕਰਨ ਬਾਅਦ ਮੌਕੇ ਤੋਂ ਫਰਾਰ ਹੋ ਗਏ। ਘਟਨਾ ਸ਼ਹਿਰ ਦੇ ਕਾਠੀਆਂ ਵਾਲਾ ਬਾਜ਼ਾਰ ਦੀ ਦੱਸੀ ਜਾ ਰਹੀ ਐ। ਵਾਰਦਾਤ ਦੌਰਾਨ ਮਾਰਿਆ ਗਿਆ ਸਖਸ਼ ਵੀ ਗੈਂਗਸਟਰ ਗਰੋਹ ਨਾਲ ਸਬੰਧਤ ਦੱਸਿਆ ਜਾ ਰਿਹਾ ਐ। ਮ੍ਰਿਤਕ ਦੀ ਪਛਾਂ ਰਵਨੀਤ ਸਿੰਘ ਸੋਨੂੰ ਮੋਟਾ ਵਜੋਂ ਹੋਈ ਐ। ਪੁਲਿਸ ਦੇ ਦੱਸਣ ਮੁਤਾਬਕ ਮੋਟਰ ਸਾਇਕਲ ਤੇ ਸਵਾਰ ਹੋ ਕੇ ਆਏ ਦੋ ਨੌਜਵਾਨਾਂ ਨੇ ਸੋਨੂੰ ਮੋਟਾ ਨਾਮੀ ਗੈਂਗਸਟਰ ਤੇ ਗੋਲੀਆਂ ਚਲਾ ਦਿੱਤੀਆਂ, ਜਿਸ ਕਾਰਨ ਉਸ ਦੀ ਮੌਕੇ ਤੇ ਮੌਤ ਹੋ ਗਈ। ਘਟਨਾ ਤੋਂ ਬਾਅਦ ਇਲਾਕੇ ਵਿਚ ਦਹਿਸ਼ਤ ਪਾਈ ਜਾ ਰਹੀ ਐ। ਜਿਸ ਥਾਂ ਤੇ ਇਹ ਵਾਰਦਾਤ ਹੋਈ ਐ, ਉਹ ਇਲਾਕਾ ਸ੍ਰੀ ਦਰਬਾਰ ਸਾਹਿਬ ਦੇ ਨੇੜੇ ਪੈਂਦਾ ਐ, ਜਿਸ ਕਾਰਨ ਇਹ ਘਟਨਾ ਸੁਰੱਖਿਆ ਪ੍ਬੰਧਾਂ ਤੇ ਵੀ ਸਵਾਲ ਖੜ੍ਹੇ ਕਰਦੀ ਐ। ਖਬਰਾਂ ਮੁਤਾਬਕ ਸੋਨੂੰ ਮੋਟਾ ਨੂੰ ਪਹਿਲਾਂ ਵੀ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਸਨ ਅਤੇ ਇਸ ਘਟਨਾ ਨੂੰ ਗੈਗਵਾਰ ਦਾ ਹਿੱਸਾ ਮੰਨਿਆ ਜਾ ਰਿਹਾ ਐ। ਉਧਰ ਘਟਨਾ ਦੀ ਸੂਚਨਾ ਮਿਲਣ ਬਾਅਦ ਮੌਕੇ ਤੇ ਪਹੁੰਚ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਐ।