Uncategorized ਮੰਡੀ ਗੋਬਿੰਦਗੜ੍ਹ ਵਿਖੇ ਕਾਂਗਰਸੀਆਂ ਨੇ ਕੱਢਿਆ ਕੈਂਡਲ ਮਾਰਚ/ ਪਹਿਲਗਾਮ ’ਚ ਮਾਰੇ ਗਏ ਸੈਲਾਨੀਆਂ ਨੂੰ ਦਿੱਤੀ ਸ਼ਰਧਾਂਜਲੀ/ ਪਾਕਿਸਤਾਨ ਖਿਲਾਫ਼ ਕੀਤੀ ਜੰਮ ਕੇ ਨਾਅਰੇਬਾਜ਼ੀ By admin - April 30, 2025 0 8 Facebook Twitter Pinterest WhatsApp ਕਸ਼ਮੀਰ ਦੇ ਪਹਿਲਗਾਮ ’ਚ ਸੈਲਾਨੀਆਂ ਤੇ ਹੋਏ ਅਤਿਵਾਦੀ ਹਮਲੇ ਤੋਂ ਬਾਅਦ ਦੇਸ਼ ਭਰ ਅੰਦਰ ਗੁੱਸੇ ਦੀ ਲਹਿਰ ਪਾਈ ਜਾ ਰਹੀ ਐ, ਜਿਸ ਦੇ ਤਹਿਤ ਰੋਸ ਪ੍ਰਦਰਸ਼ਨਾਂ ਦਾ ਦੌਰ ਜਾਰੀ ਐ। ਇਸੇ ਤਹਿਤ ਅੱਜ ਕਾਂਗਰਸੀ ਪਾਰਟੀ ਦੇ ਆਗੂਆਂ ਨੇ ਮੰਡੀ ਗੋਬਿੰਦਗੜ੍ਹ ਵਿਖੇ ਵਿਸ਼ਾਲ ਕੈਂਡਲ ਮਾਰਚ ਕੱਢ ਕੇ ਹਮਲੇ ਵਿਚ ਮਾਰੇ ਗਏ ਸੈਲਾਨੀਆਂ ਨੂੰ ਸ਼ਰਧਾਂਜਲੀ ਦਿੱਤੀ। ਸਾਬਕਾ ਕੈਬੀਨੇਟ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ ਦੀ ਅਗਵਾਈ ਹੇਠ ਕੱਢੇ ਗਏ ਕੈਂਡਲ ਮਾਰਚ ਵਿਚ ਵੱਡੀ ਗਿਣਤੀ ਕਾਂਗਰਸੀ ਵਰਕਰਾਂ ਨੇ ਸ਼ਮੂਲੀਅਤ ਕੀਤੀ ਅਤੇ ਹਮਲੇ ਲਈ ਜ਼ਿੰਮੇਵਾਰ ਪਾਕਿਸਤਾਨ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ। ਇਸ ਮੌਕੇ ਕਾਕਾ ਰਣਦੀਪ ਸਿੰਘ ਨੇ ਕਿਹਾ ਕਿ ਪਹਿਲਗਾਮ ਹਮਲੇ ਦੀ ਜਿੰਨਾ ਨਿੰਦਾ ਕੀਤੀ ਜਾਵੇ ਥੋੜ੍ਹੀ ਐ। ਉਨ੍ਹਾਂ ਕਿਹਾ ਕਿ ਇਹ ਹਮਲਾ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਨੁਕਸਾਨ ਪਹੁੰਚਾਉਣ ਲਈ ਕੀਤਾ ਗਿਆ ਐ, ਇਸ ਲਈ ਸਾਡੇ ਸਾਨੂੰ ਸਾਰਿਆਂ ਨੂੰ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਬਰਕਰਾਰ ਰੱਖਣ ਲਈ ਆਪਣਾ ਯੋਗਦਾਨ ਪਾਉਣਾ ਚਾਹੀਦਾ ਐ ਅਤੇ ਇਸ ਮੁੱਦੇ ਦੇ ਰਾਜਨੀਤੀ ਨਹੀਂ ਕਰਨੀ ਚਾਹੀਦੀ। ਉਨ੍ਹਾਂ ਕਿਹਾ ਕਿ ਕੁੱਝ ਲੋਕ ਇਸ ਨੂੰ ਰਾਜਨੀਤਕ ਰੰਗਤ ਦੇਣ ਦੀ ਕੋਸ਼ਿਸ਼ ਵਿਚ ਲੱਗੇ ਹੋਏ ਨੇ, ਇਸ ਲਈ ਅਜਿਹੇ ਲੋਕਾਂ ਤੋਂ ਸੁਚੇਤ ਹੋਣ ਦੀ ਲੋੜ ਐ। ਉਨ੍ਹਾਂ ਪ੍ਰਧਾਨ ਮੰਤਰੀ ਮੋਦੀ ਨੂੰ ਪ੍ਰਭਾਵਿਤ ਪਰਿਵਾਰਾਂ ਲਈ ਇਨਸਾਫ ਯਕੀਨੀ ਬਣਾਉਣ ਦੀ ਅਪੀਲ ਕੀਤੀ।