Uncategorized ਜਲੰਧਰ ’ਚ ਕਾਂਗਰਸੀ ਵਿਧਾਇਕ ਪ੍ਰਗਟ ਸਿੰਘ ਦੀ ਪ੍ਰੈੱਸ ਕਾਨਫਰੰਸ/ ਕੇਜਰੀਵਾਲ ਦੇ ਬਿਆਨ ਦੇ ਹਵਾਲੇ ਨਾਲ ਸਰਕਾਰ ਨੂੰ ਘੇਰਿਆ/ ਕਿਹਾ, ਕੇਜਰੀਵਾਲ ਦੀ ਸ਼ਹਿ ’ਤੇ ਪਾਣੀ ਖੋਹਣ ਦੀ ਹੋ ਰਹੀ ਸਾਜ਼ਿਸ਼ By admin - May 2, 2025 0 10 Facebook Twitter Pinterest WhatsApp ਪੰਜਾਬ ਤੇ ਹਰਿਆਣਾ ਵਿਚਾਲੇ ਪਾਣੀ ਦੀ ਵੰਡ ਨੂੰ ਲੈ ਕੇ ਸਿਆਸੀ ਧਿਰਾਂ ਵਿਚਾਲੇ ਸਿਆਸੀ ਜੰਗ ਲਗਾਤਾਰ ਤੇਜ਼ ਹੁੰਦੀ ਜਾ ਰਹੀ ਐ ਅਤੇ ਸਿਆਸੀ ਪਾਰਟੀਆਂ ਦੇ ਆਗੂਆਂ ਵੱਲੋਂ ਇਕ ਦੂਜੇ ਵੱਲ ਨਿਸ਼ਾਨੇ ਸਾਧੇ ਜਾ ਰਹੇ ਨੇ। ਇਸੇ ਤਹਿਤ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਤੇ ਵਿਧਾਇਕ ਪ੍ਰਗਟ ਸਿੰਘ ਨੇ ਜਲੰਧਰ ਵਿਖੇ ਪ੍ਰੈੱਸ ਕਾਨਫਰੰਸ ਕਰਦਿਆਂ ਆਮ ਆਦਮੀ ਪਾਰਟੀ ਨੂੰ ਘੇਰਿਆ ਐ। ਪ੍ਰਗਟ ਸਿੰਘ ਨੇ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਰਾਜ ਸਭਾ ਮੈਂਬਰ ਸੰਦੀਪ ਪਾਠਕ ਦੇ ਬਿਆਨਾਂ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਮਾਨ ਤੇ ਵੱਡਾ ਸਿਆਸੀ ਹਮਲਾ ਕੀਤਾ ਐ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਆਗੂਆਂ ਦੇ ਬੀਤੇ ਸਮੇਂ ਦਿੱਤੇ ਬਿਆਨਾਂ ਤੋਂ ਸਾਫ ਜਾਹਰ ਹੁੰਦਾ ਐ ਇਕ ਇਸ ਮਸਲੇ ਨੂੰ ਕੇਂਦਰ ਸਰਕਾਰ ਦੇ ਹੱਥਾਂ ਵਿਚ ਦੇ ਕੇ ਪੰਜਾਬ ਦੇ ਪਾਣੀਆਂ ਨੂੰ ਲੁਟਾਉਣ ਦੇ ਰਾਹ ਪਈ ਹੋਈ ਐ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸੁਪਰੀਮੋ ਅਰਵਿੰਦ ਕੇਜਰੀਵਾਲ ਤੇ ਬਾਕੀ ਆਗੂ ਅੰਦਰਖਾਤੇ ਹਰਿਆਣਾ ਨੂੰ ਪਾਣੀ ਦੇਣ ਦੇ ਹੱਕ ਵਿਚ ਨੇ ਅਤੇ ਹੁਣ ਜਦੋਂ ਇਨ੍ਹਾਂ ਦੇ ਇਰਾਦਿਆਂ ਮੁਤਾਬਕ ਕੇਂਦਰ ਸਰਕਾਰ ਹਰਿਆਣਾ ਨੂੰ ਪਾਣੀ ਦੇਣ ਜਾ ਰਹੀ ਐ ਤਾਂ ਇਹ ਮੱਗਰ-ਮੱਛ ਦੇ ਹੰਝੂ ਵਹਾ ਕੇ ਪੰਜਾਬੀਆਂ ਨੂੰ ਗੁੰਮਰਾਹ ਕਰ ਰਹੇ ਨੇ।