Uncategorized ਤਰਨ ਤਾਰਨ ’ਚ ਟਰੱਕ ਤੇ ਬੱਸ ਵਿਚਾਲੇ ਸਿੱਧੀ ਟੱਕਰ/ 5 ਦੇ ਕਰੀਬ ਸਵਾਰੀਆਂ ਦੇ ਲੱਗੀਆਂ ਸੱਟਾਂ/ ਜ਼ਖਮੀਆਂ ਨੂੰ ਹਸਪਤਾਲ ਕਰਵਾਇਆ ਦਾਖ਼ਲ By admin - May 2, 2025 0 7 Facebook Twitter Pinterest WhatsApp ਬੀਤੀ ਰਾਤ ਹੋਏ ਮੀਂਹ ਤੇ ਤੇਜ਼ ਹਨੇਰੀ ਕਾਰਨ ਜਿੱਥੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਐ, ਉੱਥੇ ਹੀ ਇਸ ਕਾਰਨ ਹਾਦਸੇ ਵਾਪਰਨ ਦੀਆਂ ਖਬਰਾਂ ਵੀ ਸਾਹਮਣੇ ਆਈਆਂ ਨੇ। ਅਜਿਹੀ ਹੀ ਖਬਰ ਤਰਨ ਤਾਰਨ ਸ਼ਹਿਰ ਦੇ ਪੱਟੀ ਰੋਡ ਤੋਂ ਸਾਹਮਣੇ ਆਈ ਐ, ਜਿੱਥੇ ਹਨੇਰੀ ਨਾਲ ਡਿੱਗੇ ਦਰੱਕਤ ਕਾਰਨ ਪੰਜਾਬ ਰੋਡਵੇਜ ਦੀ ਬੱਸ ਅਤੇ ਟਰੱਕ ਵਿਚਾਲੇ ਆਹਮੋ ਸਾਹਮਣੇ ਟੱਕਰ ਹੋ ਗਈ। ਇਸ ਹਾਦਸੇ ਵਿਚ ਭਾਵੇਂ ਜਾਨੀ ਨੁਕਸਾਨ ਤੋਂ ਬਚਾਅ ਰਿਹਾ ਐ ਪਰ 4 ਤੋਂ 5 ਸਵਾਰੀਆਂ ਦੇ ਸੱਟਾਂ ਲੱਗੀਆਂ ਨੇ, ਜਿਨ੍ਹਾਂ ਨੂੰ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਐ। ਜਾਣਕਾਰੀ ਅਨੁਸਾਰ ਪੰਜਾਬ ਰੋਡਵੇਜ ਦੀ ਬੱਸ ਪੱਟੀ ਵੱਲੋਂ ਆ ਰਹੀ ਸੀ ਕਿ ਰਸਤੇ ਵਿਚ ਡਿੱਗੇ ਰੁੱਖ ਕਾਰਨ ਇਸ ਦੀ ਪੱਟੀ ਵੱਲ ਨੂੰ ਜਾ ਰਹੇ ਟਰੱਕ ਨਾਲ ਸਿੱਧੀ ਟੱਕਰ ਹੋ ਗਈ। ਹਾਦਸੇ ਵਿਚ ਜ਼ਖਮੀਆਂ ਨੂੰ ਸਿਵਲ ਹਸਪਤਾਲ ਤਰਨ ਤਾਰਨ ਵਿਖੇ ਦਾਖਲ ਕਰਵਾਇਆ ਗਿਆ ਐ। ਉਧਰ ਘਟਨਾ ਦੀ ਸੂਚਨਾ ਮਿਲਣ ਬਾਅਦ ਮੌਕੇ ਤੇ ਪਹੁੰਚੀ ਪੁਲਿਸ ਨੇ ਹਾਦਸਾ ਗ੍ਰਸਤ ਵਾਹਨ ਕਬਜੇ ਵਿਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਐ।