Uncategorized ਫਰੀਦਕੋਟ ’ਚ ਕਿਸਾਨਾਂ ਦਾ ਸਰਕਾਰੀ ਸਮਾਗਮ ਦੌਰਾਨ ਹੰਗਾਮਾ/ ਮੰਤਰੀ ਭੁੱਲਰ ਤੇ ਸਪੀਕਰ ਸੰਧਵਾਂ ਤੋਂ ਸਵਾਲ ਪੁੱਛਣ ਦੀ ਕੋਸ਼ਿਸ਼/ ਪੁਲਿਸ ਨੇ ਰਸਤੇ ’ਚ ਰੋਕ ਕੇ ਹਿਰਾਸਤ ’ਚ ਲਏ ਕਿਸਾਨ By admin - May 2, 2025 0 5 Facebook Twitter Pinterest WhatsApp ਫਰੀਦਕੋਟ ਵਿਖੇ ਪੰਜਾਬ ਸਰਕਾਰ ਵੱਲੋਂ ਰੱਖੇ ਗਏ ਯੁੱਧ ਨਸ਼ਿਆਂ ਵਿਰੁਧ ਸਮਾਗਮ ਦੌਰਾਨ ਉਸ ਵੇਲੇ ਵੱਡਾ ਹੰਗਾਮਾ ਹੋ ਗਿਆ ਜਦੋਂ ਇੱਥੇ ਇਕੱਤਰ ਹੋਏ ਕਿਸਾਨਾਂ ਨੇ ਸਮਾਗਮ ਵੱਲ ਕੂਚ ਕਰਨ ਦੀ ਕੋਸ਼ਿਸ਼ ਕੀਤੀ। ਸਮਾਗਮ ਵਿਚ ਕੈਬਨਿਟ ਮੰਤਰੀ ਲਾਲਜੀਤ ਭੁੱਲਰ ਤੇ ਡਾ. ਬਲਜੀਤ ਕੌਰ ਤੋਂ ਇਲਾਵਾ ਸਪੀਕਰ ਕੁਲਤਾਰ ਸੰਧਵਾਂ ਵੀ ਪਹੁੰਚੇ ਹੋਏ ਸਨ। ਇਸੇ ਦੌਰਾਨ ਕਿਸਾਨ ਜਥੇਬੰਦੀਆਂ ਨੇ ਜਿਉਂ ਹੀ ਸਮਾਗਮ ਵੱਲ ਕੂਚ ਕੀਤਾ, ਪੁਲਿਸ ਨੇ ਉਨ੍ਹਾਂ ਨੂੰ ਰਸਤੇ ਵਿਚ ਹੀ ਰੋਕ ਲਿਆ। ਇਸ ਦੌਰਾਨ ਪੁਲਿਸ ਤੇ ਕਿਸਾਨਾਂ ਵਿਚਾਲੇ ਬਹਿਸ਼ ਵੀ ਹੋਈ। ਪੁਲਿਸ ਨੇ ਕਿਸਾਨਾਂ ਨੂੰ ਸ਼ਾਂਤ ਕਰਵਾਉਣ ਦੀ ਕੋਸ਼ਿਸ਼ ਕੀਤੀ ਅਤੇ ਜਦੋਂ ਕਿਸਾਨ ਨਹੀਂ ਮੰਨੇ ਤਾਂ ਪੁਲਿਸ ਨੇ ਕਿਸਾਨਾਂ ਨੂੰ ਹਿਰਾਸਤ ਵਿਚ ਲੈ ਲਿਆ। ਇਸ ਦੌਰਾਨ ਕਿਸਾਨਾਂ ਨੇ ਪੰਜਾਬ ਸਰਕਾਰ ਖਿਲਾਫ ਨਾਅਰੇਬਾਜ਼ੀ ਵੀ ਕੀਤੀ। ਕਿਸਾਨਾਂ ਦਾ ਕਹਿਣਾ ਸੀ ਕਿ ਉਹ ਮੰਤਰੀਆਂ ਤੋਂ ਸਵਾਲ ਪੁੱਛਣਾ ਚਾਹੁੰਦੇ ਸੀ ਪਰ ਪੁਲਿਸ ਨੇ ਉਨ੍ਹਾਂ ਨੂੰ ਰੋਕ ਲਿਆ ਐ। ਕਿਸਾਨਾਂ ਨੇ ਕਿਹਾ ਕਿ ਇਕ ਪਾਸੇ ਸਰਕਾਰ ਨਸ਼ਿਆਂ ਵਿਰੁਧ ਸਖਤੀ ਦੀ ਢੰਡੋਰਾ ਪਿੱਟ ਰਹੀ ਐ, ਦੂਜੇ ਪਾਸੇ ਨਸ਼ਿਆਂ ਦੀ ਸ਼ਰੇਆਮ ਵਿਕਰੀ ਹੋ ਐ।