Uncategorized ਹੁਸ਼ਿਆਰਪੁਰ ਪਹੁੰਚੇ ਸਿੱਖਿਆ ਮੰਤਰੀ ਹਰਜੋਤ ਬੈਂਸ/ ਗਰਾਮ ਚੌਕੀਦਾਰ ਸਮਿਤੀ ਦੇ ਸਮਾਗਮ ’ਚ ਕੀਤੀ ਸ਼ਿਰਕਤ/ ਕਿਹਾ, ਪਾਣੀਆਂ ਦਾ ਹਰ ਹਾਲ ਰਾਖੀ ਕਰੇਗੀ ਪੰਜਾਬ ਸਰਕਾਰ By admin - May 2, 2025 0 9 Facebook Twitter Pinterest WhatsApp ਸਿੱਖਿਆ ਮੰਤਰੀ ਹਰਜੋਤ ਬੈਂਸ ਅੱਜ ਹੁਸ਼ਿਆਰਪੁਰ ਵਿਖੇ ਪਹੁੰਚੇ ਜਿੱਥੇ ਉਨ੍ਹਾਂ ਨੇ ਨਸ਼ਿਆਂ ਖਿਲਾਫ ਬਣੀਆਂ ਗਰਾਮ ਚੌਕੀਦਾਰ ਸੰਮਤੀਆਂ ਤਦੇ ਜ਼ਿਲ੍ਹਾ ਪੱਧਰੀ ਸਮਾਗਮ ਵਿਚ ਸ਼ਿਰਕਤ ਕੀਤੀ। ਇਸ ਮੌਕੇ ਸਿੱਖਿਆ ਮੰਤਰੀ ਤੋਂ ਇਲਾਵਾ ਕੈਬਨਿਟ ਮੰਤਰੀ ਰਵਜੋਤ ਸਿੰਘ, ਹੁਸ਼ਿਆਰਪੁਰ ਤੋਂ ਸਾਂਸਦ ਡਾ. ਰਾਜ ਕੁਮਾਰ ਚੱਬੇਵਾਲ ਤੋਂ ਇਲਾਵਾ ਵਿਧਾਇਕ ਬ੍ਰਹਮਸ਼ੰਕਰ ਜਿੰਪਾ ਨੇ ਵੀ ਹਾਜ਼ਰੀ ਭਰੀ। ਇਸ ਮੌਕੇ ਵੱਡੀ ਗਿਣਤੀ ਲੋਕਾਂ ਨੂੰ ਸੰਬੋਧਨ ਕਰਦਿਆਂ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਕਿਹਾ ਕਿ ਸਰਕਾਰ ਨਸ਼ਿਆਂ ਦੇ ਮੱਕੜ ਜਾਲ ਨੂੰ ਜੜ੍ਹੋਂ ਪੁੱਟਣ ਲਈ ਦ੍ਰਿੜ੍ਹ ਸੰਕਲਪ ਐ, ਇਸ ਲਈ ਸਾਨੂੰ ਸਾਰਿਆਂ ਨੂੰ ਇਕਜੁਟ ਹੋ ਕੇ ਹੰਭਲਾ ਮਾਰਨ ਦੀ ਲੋੜ ਐ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਨਸ਼ਾ ਤਸਕਰਾਂ ਦੀ ਫੜੋਫੜੀ ਤੋਂ ਇਲਾਵਾ ਨਸ਼ਿਆਂ ਨਾਲ ਬਣਾਈਆਂ ਜਾਇਦਾਦਾਂ ਤੇ ਪੀਲਾ ਪੰਜਾ ਚਲਾਇਆ ਜਾ ਰਿਹਾ ਐ। ਉਨ੍ਹਾਂ ਕਿਹਾ ਕਿ ਨਸ਼ਿਆਂ ਨੂੰ ਜੜ੍ਹੋਂ ਪੁੱਟਣ ਲਈ ਲੋਕਾਂ ਦਾ ਪੂਰਨ ਸਾਥ ਹਾਸਲ ਕਰਨ ਦੇ ਮਕਸਦ ਨਾਲ ਗਰਾਮ ਚੋਕੀਦਾਰ ਸਮਿਤੀਆਂ ਦਾ ਗਠਨ ਕੀਤਾ ਗਿਆ ਐ ਤਾਂ ਜੋ ਨਸ਼ਿਆਂ ਖਿਲਾਫ ਪਿੰਡ ਪੱਧਰ ਤੇ ਲੋਕ ਲਹਿਰ ਖੜ੍ਹੀ ਕੀਤੀ ਜਾ ਸਕੇ। ਮੁੱਖ ਮੰਤਰੀ ਦੀ ਪਾਣੀ ਦੇ ਮੁੱਦੇ ਤੇ ਬੁਲਾਈ ਮੀਟਿੰਗ ਬਾਰੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪਾਣੀਆਂ ਦ ਰਾਖੀ ਲਈ ਵਚਨਬੱਧ ਐ ਅਤੇ ਸਰਕਾਰ ਪਾਣੀ ਬਚਾਉਣ ਲਈ ਸੰਭਵ ਯਤਨ ਕਰੇਗੀ।