ਚੰਡੀਗੜ੍ਹ ਵਿਖੇ ਅੱਜ ਸ਼ਹਿਰ ਨੂੰ ਨਸ਼ਾ ਮੁਕਤ ਕਰਨ ਸਬੰਧੀ ਪੈਦਲ ਯਾਤਰਾ ਕੱਢੀ ਗਈ। ਸੈਕਟਰ-17 ਦੇ ਰੈਲੀ ਪਾਰਕ ਚੋਂ ਸ਼ੁਰੂ ਹੋਈ ਇਸ ਪੈਦਲ ਯਾਤਰਾ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਇਲਾਵਾ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਸਮੇਤ ਅਹਿਮ ਹਸਤੀਆਂ ਮੌਜੂਦ ਰਹੀਆਂ। ਇਸ ਮੌਕੇ ਸੰਬੋਧਨ ਕਰਦਿਆਂ ਰਾਜਪਾਲ ਗੁਲਾਬ ਚੰਦ ਨੇ ਕਿਹਾ ਕਿ ਦੇਸ਼ ਭਰ ਅੰਦਰ ਨਸ਼ਿਆਂ ਦਾ ਰੁਝਾਨ ਰੋਕਣ ਲਈ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਨੇ, ਜਿਸ ਦੇ ਤਹਿਤ ਅੱਜ ਚੰਡੀਗੜ੍ਹ ਸ਼ਹਿਰ ਨੂੰ ਨਸ਼ਾ ਮੁਕਤ ਬਣਾਉਣ ਲਈ ਪੈਦਲ ਮਾਰਚ ਕੱਢਿਆ ਗਿਆ ਐ। ਇਸ ਮਾਰਚ ਦਾ ਮਕਸਦ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਖਿਲਾਫ ਜਾਗਰੂਕ ਕਰਨਾ ਐ। ਇਸ ਮੌਕੇ ਸੰਬੋਧਨ ਕਰਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਦੇਸ਼ ਨੂੰ ਨਸ਼ਿਆਂ ਵਰਗੀ ਬੁਰਾਈ ਤੋਂ ਬਚਾਉਣ ਲਈ ਲੋਕ ਲਹਿਰ ਖੜ੍ਹੀ ਕਰਨ ਦੀ ਲੋੜ ਐ, ਜਿਸ ਲਈ ਅਜਿਹੀਆਂ ਗਤੀਵਿਧੀਆਂ ਕਰਦੇ ਰਹਿਣ ਦੀ ਲੋੜ ਐ। ਇਸੇ ਤਰ੍ਹਾਂ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਵੀ ਪੈਦਲ ਮਾਰਚ ਚ ਸ਼ਿਰਕਤ ਕਰਦਿਆਂ ਨਸ਼ਿਆਂ ਖਿਲਾਫ ਲੋਕ ਲਹਿਰ ਖੜ੍ਹੀ ਕਰਨ ਦੀ ਵਕਾਲਤ ਕੀਤੀ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਵਰਗੇ ਸੁੰਦਰ ਸ਼ਹਿਰ ਅੰਦਰ ਨਸ਼ਿਆਂ ਵਰਗੀ ਬੁਰਾਈ ਲਈ ਕੋਈ ਥਾਂ ਨਹੀਂ ਐ।