ਜਲੰਧਰ ’ਚ ਭਾਜਪਾ ਦਾ ਸਰਕਾਰ ਖਿਲਾਫ਼ ਪ੍ਰਦਰਸ਼ਨ/ ਪਾਣੀ ਦੇ ਮੁੱਦੇ ਨੂੰ ਲੈ ਕੇ ਸਾੜਿਆ ਸਰਕਾਰ ਦਾ ਪੁਤਲਾ/ ਕਿਹਾ, ਸਰਕਾਰ ਦੀ ਨਾਲਾਇਕੀ ਕਾਰਨ ਉਲਝਿਆ ਮਸਲਾ

0
6

ਪੰਜਾਬ ਅੰਦਰ ਪਾਣੀਆਂ ਦੇ ਮੁੱਦੇ ਨੂੰ ਲੈ ਕੇ ਸਿਆਸਤ ਲਗਾਤਾਰ ਗਰਮਾਈ ਹੋਈ ਐ। ਸਾਰੀਆਂ ਧਿਰਾਂ ਵੱਲੋਂ ਪਾਣੀਆਂ ਦੀ ਲੁੱਟ ਦੀ ਜ਼ਿੰਮੇਵਾਰੀ ਇਕ-ਦੂਜੇ ਸਿਰ ਸੁੱਟ ਕੇ ਪ੍ਰਦਰਸ਼ਨ ਕੀਤੇ ਜਾ ਰਹੇ ਨੇ। ਬੀਤੇ ਦਿਨ ਜਿੱਥੇ ਸੱਤਾਧਾਰੀ ਧਿਰ ਨੇ ਭਾਜਪਾ ਤੇ ਪਾਣੀਆਂ ਦੀ ਲੁੱਟ ਦਾ ਦੋਸ਼ ਲਾਉਂਦਿਆਂ ਪ੍ਰਦਰਸ਼ਨ ਕੀਤਾ ਸੀ। ਇਸੇ ਤਰਜ ਤੇ ਹੁਣ ਭਾਜਪਾ ਨੇ ਵੀ ਸੱਤਾਧਾਰੀ ਧਿਰ ਆਮ ਆਦਮੀ ਪਾਰਟੀ ਨੂੰ ਘੇਰਨਾ ਸ਼ੁਰੂ ਕਰ ਦਿੱਤਾ ਐ। ਇਸੇ ਤਹਿਤ ਅੱਜ ਜਲੰਧਰ ਵਿਖੇ ਭਾਜਪਾ ਆਗੂਆਂ ਨੇ ਸਰਕਾਰ ਖਿਲਾਫ ਅਰਥੀ ਫੂਕ ਮੁਜਾਹਰਾ ਕੀਤਾ। ਇਸ ਮੌਕੇ ਸੰਬੋਧਨ ਕਰਦਿਆਂ ਸਾਬਕਾ ਭਾਜਪਾ ਵਿਧਾਇਕ ਕੇਡੀ ਭੰਡਾਰੀ ਨੇ ਕਿਹਾ ਕਿ ਮੌਜੂਦਾ ਸਰਕਾਰ ਪਾਣੀਆਂ ਦੇ ਮੁੱਦੇ ਤੇ ਪੰਜਾਬੀਆਂ ਨੂੰ ਗੁਮਰਾਹ ਕਰ  ਰਹੀ ਐ। ਜਦਕਿ ਪਾਣੀਆਂ ਦੇ ਮਸਲੇ ਨੂੰ ਉਲਝਾਉਣ ਲਈ ਮੌਜੂਦਾ ਸਰਕਾਰ ਜ਼ਿੰਮੇਵਾਰ ਐ। ਉਨ੍ਹਾਂ ਕਿਹਾ ਕਿ ਪਾਣੀਆਂ ਨੂੰ ਲੈ ਕੇ ਭਾਜਪਾ ਦਾ  ਸਟੈਂਡ ਸਪੱਸ਼ਟ ਐ। ਉਨ੍ਹਾਂ ਕਿਹਾ ਕਿ ਸਭ ਤੋਂ ਪਹਿਲਾਂ ਪੰਜਾਬੀਆਂ ਦੀ ਪਾਣੀ ਦੀ ਮੰਗ ਨੂੰ ਪੂਰਾ ਕੀਤਾ ਜਾਵੇਗਾ, ਇਸ ਤੋਂ ਬਾਅਦ ਹੀ ਕਿਸੇ  ਦੂਸਰੇ ਨੰ ਪਾਣੀ ਦੇਣ ਬਾਰ ਸੋਚਿਆ ਜਾ ਸਕਦਾ ਐ। ਉਨ੍ਹਾਂ ਕਿਹਾ ਕਿ ਸਾਰਾ ਮਸਲਾ ਸਰਕਾਰ ਦੀ ਅਣਗਹਿਲੀ ਕਾਰਨ ਉਲਝਿਆ ਐ ਜਦਕਿ ਸਰਕਾਰ ਇਸ ਦੀ ਜ਼ਿੰਮੇਵਾਰੀ ਦੂਜਿਆਂ ਸਿਰ ਮੜ ਕੇ ਪੰਜਾਬੀਆਂ ਨੂੰ ਗੁਮਰਾਹ ਕਰਨ ਦੇ ਰਾਹ ਪਈ ਹੋਈ ਐ।

LEAVE A REPLY

Please enter your comment!
Please enter your name here