Uncategorized ਫਿਰੋਜਪੁਰ ’ਚ ਯੁੱਧ ਨਸ਼ਿਆਂ ਵਿਰੁਧ ਮੁਹਿੰਮ ਨੂੰ ਲੈ ਕੇ ਸਮਾਗਮ/ ਕੈਬਨਿਟ ਮੰਤਰੀ ਖੁੱਡੀਆਂ ਤੇ ਕੁਲਦੀਪ ਧਾਲੀਵਾਲ ਰਹੇ ਮੌਜੂਦ/ ਨਸ਼ਿਆਂ ਖਿਲਾਫ ਮੁਹਿੰਮ ’ਚ ਸਰਕਾਰ ਦਾ ਸਾਥ ਦੇਣ ਦੀ ਅਪੀਲ By admin - May 3, 2025 0 6 Facebook Twitter Pinterest WhatsApp ਪੰਜਾਬ ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁਧ ਮੁਹਿੰਮ ਤਹਿਤ ਨਸ਼ਾ ਤਸਕਰਾਂ ਤੇ ਲਗਾਤਾਰ ਸਿਕੰਜਾ ਕੱਸਿਆ ਜਾ ਰਿਹਾ ਐ। ਪੁਲਿਸ ਪ੍ਰਸ਼ਾਸਨ ਵੱਲੋਂ ਜਿੱਥੇ ਨਸ਼ਾ ਤਸਕਰਾਂ ਦੀ ਫੜੋ ਫੜੀ ਤੋਂ ਇਲਾਵਾ ਨਸ਼ਿਆਂ ਤੋਂ ਬਣਾਈਆਂ ਜਾਇਦਾਦਾਂ ਨੂੰ ਢਾਹਿਆ ਜਾ ਰਿਹਾ ਐ, ਉੱਥੇ ਹੀ ਪਿੰਡਾਂ ਵਿਚ ਕਮੇਟੀਆਂ ਬਣਾ ਕੇ ਨਸ਼ਿਆਂ ਖਿਲਾਫ ਲੋਕ-ਲਹਿਰ ਖੜੀ ਕਰਨ ਦੇ ਯਤਨ ਕੀਤੇ ਜਾ ਰਹੇ ਨੇ। ਇਸੇ ਤਹਿਤ ਅੱਜ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਅਤੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅੱਜ ਸਰਹੱਦੀ ਜ਼ਿਲ੍ਹਾ ਫਿਰੋਜਪੁਰ ਵਿਖੇ ਪਹੁੰਚੇ ਜਿੱਥੇ ਉਨ੍ਹਾਂ ਨੇ ਪਿੰਡਾਂ ਵਿਚ ਵਿਲੇਜ਼ ਡਿਫੈਂਸ ਕਮੇਟੀਆਂ ਨਾਲ ਮੁਲਾਕਾਤ ਕੀਤੀ ਅਤੇ ਨਸ਼ਿਆਂ ਖਿਲਾਫ ਇਕਜੁਟ ਹੋਣ ਦੀ ਸਹੁੰ ਚੁਕਾਈ ਗਈ। ਇਸ ਮੌਕੇ ਸੰਬੋਧਨ ਕਰਦਿਆਂ ਦੋਵੇਂ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਯੁੱਧ ਨਸ਼ਿਆਂ ਵਿਰੁਧ ਮੁਹਿੰਮ ਨਾਲ ਵੱਧ ਤੋਂ ਵੱਧ ਲੋਕਾਂ ਨੂੰ ਜੋੜਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਨੇ। ਉਨ੍ਹਾਂ ਲੋਕਾਂ ਨੂੰ ਸਰਕਾਰ ਦੀ ਇਸ ਮੁਹਿੰਮ ਵਿਚ ਪੂਰਨ ਸਹਿਯੋਗ ਦੀ ਅਪੀਲ ਕੀਤੀ ਤਾਂ ਜੋ ਪੰਜਾਬ ਵਿਚੋਂ ਨਸ਼ਿਆਂ ਦੇ ਕੋਹੜ ਨੂੰ ਜੜ੍ਹੋਂ ਖਤਮ ਕਰ ਕੇ ਰੰਗਲੇ ਪੰਜਾਬ ਦੀ ਸਿਰਜਨਾ ਕੀਤੀ ਜਾ ਸਕੇ।