Uncategorized ਬਰਨਾਲਾ ਪੁਲਿਸ ਦਾ ਹਥਿਆਰਾਂ ਦੀ ਨੁਮਾਇਸ਼ ਖਿਲਾਫ ਐਕਸ਼ਨ/ ਹਥਿਆਰਾਂ ਦੀ ਨੁਮਾਇਸ਼ ਕਰਨ ਵਾਲੇ ਨੌਜਵਾਨ ਨੂੰ ਕੀਤਾ ਗ੍ਰਿਫਤਾਰ/ ਮੁਲਜ਼ਮ ਨੇ ਮੁਆਫੀ ਮੰਗ ਕੇ ਛੁਡਾਇਆ ਖਹਿੜਾ By admin - May 3, 2025 0 6 Facebook Twitter Pinterest WhatsApp ਪੰਜਾਬ ਸਰਕਾਰ ਦੀਆਂ ਹਦਾਇਤਾਂ ਤੇ ਪੰਜਾਬ ਪੁਲਿਸ ਵੱਲੋਂ ਸੂਬੇ ਭਰ ਅੰਦਰ ਸੋਸ਼ਲ ਮੀਡੀਆ ’ਤੇ ਭੜਕਾਊ ਤੇ ਹਥਿਆਰਾਂ ਦੀ ਨੁਮਾਇਸ਼ ਵਾਲੀਆਂ ਵੀਡੀਓ ਪਾਉਣ ਵਾਲੀਆਂ ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਐ। ਗੱਲ ਜੇਕਰ ਬਰਨਾਲਾ ਜ਼ਿਲ੍ਹੇ ਦੀ ਕੀਤੀ ਜਾਵੇ ਤਾਂ ਪੁਲਿਸ ਨੇ ਜ਼ਿਲ੍ਹੇ ਅੰਦਰ ਅਜਿਹੇ ਅਨਸਰਾਂ ਤੇ ਲਗਾਤਾਰ ਸਿਕੰਜਾ ਕੱਸਿਆ ਜਾ ਰਿਹਾ ਐ। ਖਾਸ ਕਰ ਕੇ ਸ਼ੋਸ਼ਲ ਮੀਡੀਆ ਤੇ ਭੜਕਾਊ ਵੀਡੀਓ ਪਾਉਣ ਵਾਲਿਆਂ ਤੇ ਨਕੇਲ ਕੱਸਣ ਲਈ ਅਜਿਹੇ ਅਨਸਰਾਂ ਦੀ ਮੋਨੀਟਰਿੰਗ ਕੀਤੀ ਜਾ ਰਹੀ ਐ ਅਤੇ ਉਲੰਘਣਾ ਕਰਨ ਵਾਲਿਆਂ ਦੇ ਚੱਲਾਨ ਕੀਤੇ ਜਾ ਰਹੇ ਨੇ। ਅਜਿਹੇ ਹੀ ਇਕ ਮਾਮਲੇ ਵਿਚ ਪੁਲਿਸ ਨੇ ਸ਼ੋਸ਼ਲ ਮੀਡੀਆ ਤੇ ਹਥਿਆਰਾਂ ਦੀ ਨੁਮਾਇਸ਼ ਕਰਨ ਵਾਲੇ ਸਖਸ਼ ਖਿਲਾਫ ਸਖਤ ਕਾਰਵਾਈ ਕੀਤੀ ਐ। ਪੁਲਿਸ ਦੀ ਗ੍ਰਿਫਤ ਚ ਆਏ ਸਖਸ਼ ਨੂੰ ਪੁਲਿਸ ਤੋਂ ਮੁਆਫੀ ਮੰਗ ਕੇ ਖਹਿੜਾ ਛੁਡਾਉਣਾ ਪਿਆ ਐ। ਦੱਸਣਯੋਗ ਐ ਕਿ ਇਸ ਨੌਜਵਾਨ ਦੀ ਵੀਡੀਓ ਸ਼ੋਸ਼ਲ ਮੀਡੀਆ ਵਿਚ ਵਾਇਰਲ ਹੋ ਰਹੀ ਸੀ, ਜਿਸ ਵਿਚ ਉਹ ਹਥਿਆਰਾਂ ਦੀ ਨੁਮਾਇਸ਼ ਕਰਦਾ ਦਿਖਾਈ ਦੇ ਰਿਹਾ ਸੀ। ਥਾਣਾ ਸਿਟੀ ਦੇ ਪੁਲਿਸ ਅਧਿਕਾਰੀ ਨੇ ਅਜਿਹੇ ਅਨਸਰਾਂ ਨੂੰ ਸੁਧਰ ਜਾਣ ਦੀ ਚਿਤਾਵਨੀ ਦਿੰਦਿਆਂ ਕਿਹਾ ਕਿ ਕਿਸੇ ਨੂੰ ਹਥਿਆਰਾਂ ਦੀ ਨੁਮਾਇਸ਼ ਜਾਂ ਭੜਕਾਊ ਗਤੀਵਿਧੀਆਂ ਕਰਨ ਦੀ ਇਜਾਜਤ ਨਹੀਂ ਦਿੱਤੀ ਜਾਵੇਗੀ ਅਤੇ ਜੋ ਕੋਈ ਵੀ ਅਜਿਹਾ ਕਰਦਾ ਫੜਿਆ ਗਿਆ ਉਸ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।