ਕਿਸਾਨ ਆਗੂ ਸਰਵਨ ਸਿੰਘ ਪੰਧੇਰ ਦਾ ਕੇਂਦਰ ਸਰਕਾਰ ’ਤੇ ਹਮਲਾ/ ਕਿਸਾਨਾਂ ਦੀਆਂ ਜ਼ਮੀਨਾਂ ਧੱਕੇ ਨਾਲ ਹਥਿਆਉਣ ਦੇ ਲਾਏ ਇਲਜ਼ਾਮ/ ਕਿਹਾ, ਕਾਰਪੋਰੇਟਾਂ ਨੂੰ ਜ਼ਮੀਨਾਂ ਦੇਣ ਦੀ ਕੋਸ਼ਿਸ਼ ਕਰ ਰਹੀਆਂ ਨੇ ਸਰਕਾਰਾਂ

0
6

ਕਿਸਾਨ ਆਗੂ ਸਰਵਨ ਸਿੰਘ ਪੰਧੇਰ ਨੇ ਪੰਜਾਬ ਅੰਦਰ ਕਿਸਾਨਾਂ ਤੇ ਹੋ ਰਹੇ ਪੁਲਿਸ ਜਬਰ ਨੂੰ ਲੈ ਕੇ ਕੇਂਦਰ ਤੇ ਪੰਜਾਬ ਸਰਕਾਰ ਨੂੰ ਘੇਰਿਆ ਐ। ਇਸ ਸਬੰਧੀ ਬਿਆਨ ਜਾਰੀ ਕਰਦਿਆਂ ਸਰਵਨ ਸਿੰਘ ਪੰਧੇਰ ਨੇ ਕਿਹਾ ਕਿ ਕੇਂਦਰ ਦੀ ਸ਼ਹਿ ਤੇ ਪੰਜਾਬ ਸਰਕਾਰ ਕਿਸਾਨਾਂ ਦੀਆਂ ਜ਼ਮੀਨਾਂ ਤੇ ਧੱਕੇ ਨਾਲ ਕਬਜ਼ੇ ਕਰ ਰਹੀ ਐ। ਉਨ੍ਹਾਂ ਕਿਹਾ ਕਿ ਸਰਕਾਰਾਂ ਪੁਲਿਸ ਦੇ ਜ਼ੋਰ ਨਾਲ ਕਿ ਕਿਸਾਨਾਂ ਦੀਆਂ ਜ਼ਮੀਨਾਂ ਕਾਰਪੋਰੇਟਾਂ ਹਵਾਲੇ ਕਰਨ ਦੇ ਰਾਹ ਪਈਆਂ ਹੋਈਆਂ ਨੇ, ਜਿਸ ਨੂੰ ਕਿਸੇ ਵੀ ਕੀਮਤ ਤੇ ਸਹਿਣ ਨਹੀਂ ਕੀਤਾ ਜਾਵੇਗਾ। ਸਰਕਾਰਾਂ ਦੇ ਵਤੀਰੇ ਖਿਲਾਫ ਰੋਸ ਪ੍ਰਗਟਾਉਣ ਲਈ 7 ਮਈ ਨੂੰ 12 ਵਜੇ ਦੇਵੀਦਾਸਪੁਰਾ ਚ ਰੇਲ ਚੱਕਾ ਜਾਮ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅਜੇ ਇਕੋ ਪੁਆਇਟ ਖੋਲ੍ਹਿਆ ਗਿਆ ਐ ਅਤੇ ਜੇਕਰ ਸਰਕਾਰ ਨੇ ਰਵੱਈਆ ਨਾ ਬਦਲਿਆ ਤਾਂ ਸੰਘਰਸ਼ ਨੂੰ ਹੋਰ ਵਿਸ਼ਾਲ ਰੂਪ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਿਵੇਂ ਕਿਸਾਨਾਂ ਦੀਆਂ ਕਰੋੜਾਂ ਦੀਆਂ ਜ਼ਮੀਨਾਂ ਕੌਡੀਆਂ ਦੇ ਭਾਅ ਖੋਹੀਆਂ ਜਾ ਰਹੀਆਂ ਨੇ, ਇਸੇ ਤਰ੍ਹਾਂ ਪੁਲਿਸ ਜ਼ੋਰ ਨਾਲ ਮੰਡੀਆਂ ਤੋੜਣ ਦੀ ਕੋਸ਼ਿਸ਼ ਵੀ ਕੀਤੀ ਜਾਵੇਗੀ, ਜਿਸ ਦਾ ਕਿਸਾਨ ਜਥੇਬੰਦੀਆਂ ਡਰਵਾਂ ਵਿਰੋਧ ਕਰਨਗੀਆਂ।

LEAVE A REPLY

Please enter your comment!
Please enter your name here