Uncategorized ਫਰੀਦਕੋਟ ਦੇ ਵਿਧਾਇਕ ਸੇਖੋਂ ਨੂੰ ਮਿਲਿਆ ਕਿਸਾਨਾਂ ਦਾ ਵਫਦ/ ਵਿਸ਼ੇਸ਼ ਇਜਲਾਸ ’ਚ ਮੁੱਦੇ ਉਠਾਉਣ ਸਬੰਧੀ ਸੌਂਪਿਆ ਮੰਗ ਪੱਤਰ/ ਡੈਮ ਸੇਫਟੀ ਐਕਟ ਰੱਦ ਕਰਨ ਦਾ ਮਤਾ ਪਾਸ ਕਰਨ ਦੀ ਮੰਗ By admin - May 4, 2025 0 11 Facebook Twitter Pinterest WhatsApp ਪਾਣੀਆਂ ਦੇ ਮੁੱਦੇ ਨੂੰ ਲੈ ਕੇ ਸੋਮਵਾਰ ਨੂੰ ਹੋਣ ਜਾ ਰਹੇ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੀਆਂ ਤਿਆਰੀਆਂ ਜਾਰੀ ਨੇ। ਇਸੇ ਦੌਰਾਨ ਇਜਲਾਸ ਵਿਚ ਉਠਾਏ ਜਾਣ ਵਾਲੇ ਮੁੱਦਿਆਂ ਬਾਰੇ ਚਰਚਾਵਾਂ ਦਾ ਦੌਰ ਵੀ ਸ਼ੁਰੂ ਹੋ ਗਿਆ ਐ। ਇਸੇ ਤਹਿਤ ਕਿਰਤੀ ਕਿਸਾਨ ਯੂਨੀਅਨ ਦੇ ਆਗੂਆਂ ਨੇ ਪੰਜਾਬ ਭਰ ਚ ਵਿਧਾਇਕਾਂ ਨੂੰ ਮੰਗ ਪੱਤਰ ਦੇ ਕੇ ਵਿਧਾਨ ਸਭਾ ਵਿਚ ਪਾਣੀ ਦਾ ਮੁੱਦਾ ਉਠਾਉਣ ਦੀ ਮੰਗ ਕੀਤੀ। ਇਸੇ ਤਹਿਤ ਇਕ ਵਫਦ ਫਰੀਦਕੋਟ ਦੇ ਵਿਧਾਇਕ ਗੁਰਦਿੱਤ ਸੇਖੋਂ ਨੂੰ ਮਿਲਿਆ। ਵਫਦ ਨੇ ਵਿਧਾਇਕ ਨੂੰ ਇਜਲਾਸ ਦੌਰਾਨ ਉਠਾਏ ਜਾਣ ਵਾਲੇ ਮੁੱਦਿਆਂ ਬਾਰੇ ਮੰਗ ਪੱਤਰ ਸੌਂਪਿਆ। ਵਿਧਾਇਕ ਨੂੰ ਸੌਂਪੇ ਗਏ ਮੰਗ ਪੱਤਰ ਵਿਚ ਕਿਸਾਨ ਜਥੇਬੰਦੀ ਨੇ ਡੈਮ ਸੇਫਟੀ ਐਕਟ ਰੱਦ ਕਰਨ ਦਾ ਮਤਾ ਪਾਸ ਕਰਨ ਦੀ ਮੰਗ ਕੀਤੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਸਾਨ ਆਗੂ ਰਜਿੰਦਰਦੀਪ ਸਿੰਘ ਵਾਲਾ ਨੇ ਕਿਹਾ ਕਿ ਸਮੇਂ ਦੀਆਂ ਸਰਕਾਰਾਂ ਦੇ ਪੰਜਾਬ ਨਾਲ ਧੱਕਿਆਂ ਦੀ ਲੰਮੀ ਲੜੀ ਐ ਅਤੇ ਇਹ ਸਿਲਸਿਲਾ ਅਜੇ ਵੀ ਜਾਰੀ ਐ। ਉਨ੍ਹਾਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਡੈਮ ਸੇਫਟੀ ਐਕਟ ਤਹਿਤ ਤਾਕਤਾਂ ਦੇ ਕੇਂਦਰੀਕਰਨ ਕਰ ਕੇ ਫੈਸਲਾਕੁੰਨ ਤਾਕਤ ਹਾਸਲ ਕਰਨ ਦੇ ਰਾਹ ਪਈ ਹੋਈ ਐ ਜਦਕਿ ਪੰਜਾਬ ਸਰਕਾਰ ਡੈਮ ਸੇਫਟੀ ਐਕਟ ਵਿਰੁਧ ਸਖਤ ਸਟੈਂਡ ਲੈਣ ਵਿਚ ਅਸਫਲ ਸਾਬਤ ਹੋਈ ਐ। ਉਨ੍ਹਾਂ ਹਲਕਾ ਵਿਧਾਇਕ ਨੂੰ ਅਪੀਲ ਕੀਤੀ ਕਿ ਉਹ ਵਿਧਾਨ ਸਭਾ ਇਜਲਾਸ ਵਿਚ ਕੇਂਦਰ ਸਰਕਾਰ ਦੀ ਧੱਕੇਸ਼ਾਹੀ ਅਤੇ ਪੰਜਾਬ ਸਰਕਾਰ ਦੀ ਅਣਗਹਿਲੀ ਵਿਰੁੱਧ ਆਵਾਜ਼ ਬੁਲੰਦ ਕਰਨ ਤਾਂ ਜੋ ਇਨ੍ਹਾਂ ਸਰਕਾਰਾਂ ਦਾ ਸੱਚ ਲੋਕਾਂ ਸਾਹਮਣੇ ਸਕੇ। ਹੋਰ ਜਾਣਕਾਰੀ ਲਈ ਹੇਠਾਂ ਦਿੱਤੇ ਲਿੰਕ ਤੇ ਕਲਿਕ ਕਰੋ…।