Uncategorized ਫਿਰੋਜਪੁਰ ’ਚ ਕੇਂਦਰ ਸਰਕਾਰ ’ਤੇ ਵਰ੍ਹੇ ਸਿਮਰਨਜੀਤ ਸਿੰਘ ਮਾਨ/ ਪੰਜਾਬ ਤੇ ਸਿੱਖਾਂ ਨੂੰ ਨੁਕਸਾਨ ਦੀਆਂ ਸਾਜ਼ਿਸ਼ਾਂ ਦੇ ਲਾਏ ਇਲਜ਼ਾਮ/ ਗੁਜਰਾਤ ਦੀ ਸਰਹੱਦ ਰਾਹੀਂ ਪਾਕਿਸਤਾਨ ਨਾਲ ਜੰਗ ਦੀ ਦਿੱਤੀ ਸਲਾਹ By admin - May 4, 2025 0 6 Facebook Twitter Pinterest WhatsApp ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਕੇਂਦਰ ਸਰਕਾਰ ਤੇ ਵੱਡਾ ਸ਼ਬਦੀ ਹਮਲਾ ਬੋਲਿਆ ਐ। ਫਿਰੋਜਪੁਰ ਵਿਖੇ ਪਾਰਟੀ ਦੇ ਰੱਖੇ ਗਏ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਸਿੱਖ ਜੰਗ ਨਹੀਂ ਚਾਹੁੰਦੇ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਸਾਜ਼ਿਸ਼ ਤਹਿਤ ਪੰਜਾਬੀਆਂ ਤੇ ਜੰਗ ਥੋਪਣ ਦੀਆਂ ਕੋਸ਼ਿਸਾਂ ਕਰ ਰਹੀ ਐ। ਉਨ੍ਹਾਂ ਕਿਹਾ ਕਿ ਗੁਜਰਾਤ ਦੇ ਪਾਕਿਸਤਾਨ ਨਾਲ ਲੱਗਦੇ ਸਰਹੱਦੀ ਇਲਾਕਿਆਂ ਵਿਚ ਵੱਡੇ ਧੰਨ-ਕੁਬੇਰ ਬੈਠੇ ਹੋਏ ਨੇ, ਇਸ ਲਈ ਕੇਂਦਰ ਸਰਕਾਰ ਨੂੰ ਪੰਜਾਬ ਦੀ ਥਾਂ ਗੁਜਰਾਤ ਦੇ ਬਾਰਡਰਾਂ ਰਾਹੀਂ ਪਾਕਿਸਤਾਨ ਨਾਲ ਲੜਾਈ ਲੜਣੀ ਚਾਹੀਦੀ ਐ। ਉਨ੍ਹਾਂ ਕਿਹਾ ਕਿ ਸਿੱਖ ਜੰਗ ਨਹੀਂ ਚਾਹੁੰਦੇ, ਇਸ ਲਈ ਕੇਂਦਰ ਸਰਕਾਰ ਨੂੰ ਹੁਸੈਨੀਵਾਲਾ ਬਾਰਡਰ ਖੋਲ੍ਹ ਦੇਣਾ ਚਾਹੀਦਾ ਐ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਟਰੈਕਟਰਾਂ ਤੋਂ ਇਲਾਵਾ ਹੋਰ ਕਈ ਤਰ੍ਹਾਂ ਦੀ ਮਸ਼ੀਨਰੀ ਦਾ ਨਿਰਮਾਣ ਹੁੰਦਾ ਐ, ਜਿਸ ਦਾ ਸਰਹੱਦ ਪਾਰ ਵਪਾਰ ਹੋ ਸਕਦਾ ਐ। ਉਨ੍ਹਾਂ ਕਿਹਾ ਕਿ ਬਾਰਡਰ ਖੁਲ੍ਹਣ ਨਾਲ ਇਸ ਖਿੱਤੇ ਦੇ ਲੋਕਾਂ ਨੂੰ ਵੱਡਾ ਫਾਇਦਾ ਪਹੁੰਚੇਗਾ, ਇਸ ਲਈ ਉਹ ਹੁਸੈਨੀਵਾਲਾ ਬਾਰਡਰ ਖੋਲ੍ਹਣ ਦੀ ਵਕਾਲਤ ਕਰਦੇ ਹਨ।