ਫਿਰੋਜ਼ਪੁਰ ਪੁਲਿਸ ਹੱਥ ਲੱਗੀ ਨਸ਼ੇ ਨੂੰ ਲੈ ਕੇ ਵੱਡੀ ਕਾਮਯਾਬੀ/ ਦੋ ਵੱਖ ਵੱਖ ਮਾਮਲਿਆਂ ’ਚ ਢਾਈ ਕਿੱਲੋ ਦੇ ਕਰੀਬ ਹੈਰੋਇਨ ਬਰਾਮਦ/ ਪੁਲਿਸ ਨੇ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਕੀਤੀ ਸ਼ੁਰੂ

0
4

ਪੰਜਾਬ ਸਰਕਾਰ ਦੀ ਯੁੱਧ ਨਸ਼ਿਆਂ ਵਿਰੁਧ ਮੁਹਿੰਮ ਤਹਿਤ ਪੁਲਿਸ ਪ੍ਰਸ਼ਾਸਨ ਵੱਲੋਂ ਨਸ਼ਾ ਤਸਕਰਾਂ ਖਿਲਾਫ ਲਗਾਤਾਰ ਸਿਕੰਜਾ ਕੱਸਿਆ ਜਾ ਰਿਹਾ ਐ। ਇਸੇ ਤਹਿਤ ਕਾਰਵਾਈ ਕਰਦਿਆਂ ਫਿਰੋਜ਼ਪੁਰ ਪੁਲਿਸ ਨੇ ਢਾਈ ਕਿੱਲੋ ਹੈਰੋਇਨ ਬਰਾਮਦ ਕਰਨ ਵਿਚ ਸਫਲਤਾ ਹਾਸਲ ਕੀਤੀ ਐ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸਐਸਪੀ ਭੁਪਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਨਸ਼ਾ ਤਸਕਰਾਂ ਤੇ ਲਗਾਤਾਰ ਨਜਰ ਰੱਖੀ ਜਾ ਰਹੀ ਸੀ, ਜਿਸ ਦੇ ਤਹਿਤ ਪੁਲਿਸ ਨੇ ਇਕ ਨੌਜਵਾਨ ਨੂੰ ਸ਼ੱਕ ਦੇ ਆਧਾਰ ਤੇ  ਜਦੋਂ ਰੋਕ ਕੇ  ਤਲਾਸ਼ੀ ਲਈ ਗਈ ਤਾਂ ਉਸ ਦੇ ਕਬਜੇ ਵਿਚੋਂ 654 ਗਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਵੱਲੋਂ ਮੁਲਜਮ ਤੋਂ ਅਗਲੀ ਪੁਛਗਿੱਛ ਕੀਤੀ ਜਾ ਰਹੀ ਐ, ਜਿਸ ਦੌਰਾਨ ਹੋਰ ਖੁਲਾਸੇ ਹੋਣ ਦੀ ਉਮੀਦ ਐ। ਇਸੇ ਤਰ੍ਹਾਂ ਪੁਲਿਸ ਨੇ ਸਰਹੱਦੀ ਪਿੰਡ ਘਾਟੀ ਰਾਜੋਕੇ ਤੋਂ ਇਕ ਕਿੱਲੋ 496 ਗਰਾਮ ਹੈਰੋਇਨ ਬਰਾਮਦ ਕੀਤੀ ਐ। ਇਹ ਹੈਰੋਇਨ ਕਣਕ ਦੇ ਖੇਤਾਂ ਵਿਚ ਪਿਆ ਮਿਲਿਆ ਐ ਜੋ ਕਣਕ ਦੀ ਕੱਟਾਈ ਤੋਂ ਬਾਅਦ ਦਿਖਾਈ ਦਿੱਤਾ। ਇਹ ਪੈਕੇਟ ਪਾਕਿਸਤਾਨੀ ਸਮੱਗਲਰਾਂ ਵੱਲੋਂ ਡਰੋਨ ਰਾਹੀਂ ਸੁੱਟਿਆ ਗਿਆ ਸੀ। ਪੁਲਿਸ ਨੇ ਦੋਵੇਂ ਮਾਮਲਿਆਂ ਵਿਚ ਕੇਸ ਦਰਜ ਕਰ ਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਐ।

LEAVE A REPLY

Please enter your comment!
Please enter your name here