ਜਲੰਧਰ ਡਿਪਟੀ ਕਮਿਸ਼ਨਰ ਵੱਲੋਂ ਮੰਡੀਆਂ ਦੇ ਪ੍ਰਬੰਧਾਂ ਦੀ ਸਮੀਖਿਆ/ ਅਧਿਕਾਰੀਆਂ ਨੂੰ ਕਣਕ ਦੀ ਸਾਂਭ-ਸੰਭਾਲ ਸਬੰਧੀ ਜਾਰੀ ਕੀਤੇ ਹੁਕਮ/ ਕਣਕ ਨੂੰ ਭਿੱਜਣ ਤੋਂ ਬਚਾਉਣ ਲਈ ਤਰਪਾਲਾਂ ਦੇ ਪ੍ਰਬੰਧ ਦੀਆਂ ਹਦਾਇਤਾਂ

0
11

ਪੰਜਾਬ ਦੀਆਂ ਮੰਡੀਆਂ ਅੰਦਰ ਕਣਕ ਦੀ ਖਰੀਦ ਦਾ ਕੰਮ ਜ਼ੋਰਾਂ ਦੇ ਚੱਲ ਰਿਹਾ ਐ। ਇਸੇ ਦੌਰਾਨ ਮੌਸਮ ਵਿਚ ਅਚਾਨਕ ਆਈ ਤਬਦੀਲੀ ਨੇ ਕਿਸਾਨਾਂ ਦੀ ਚਿੰਤਾ ਵਧਾ ਦਿੱਤੀ ਐ। ਉਧਰ ਪੰਜਾਬ ਸਰਕਾਰ ਨੇ ਵੀ ਅਧਿਕਾਰੀਆਂ ਨੂੰ ਮੰਡੀਆਂ ਵਿਚ ਫਸਲ ਨੂੰ ਭਿੱਜਣ ਤੋਂ ਬਚਾਉਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਨੇ। ਇਸੇ ਤਹਿਤ ਜਲੰਧਰ ਡਿਪਟੀ ਕਮਿਸ਼ਨਰ ਨੇ ਹਦਾਇਤਾਂ ਜਾਰੀ ਕਰ ਕੇ ਅਧਿਕਾਰੀਆਂ ਨੂੰ ਸਾਰੇ ਖਰੀਦ ਕੇਂਦਰਾਂ ਅੰਦਰ ਤਰਪਾਲਾਂ ਆਦਿ ਦੇ ਪੁਖਤਾ ਪ੍ਰਬੰਧ ਕਰਨ ਲਈ ਕਿਹਾ ਐ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੰਡੀਆਂ ਵਿਚ ਕਣਕ ਦੀ ਖਰੀਦ ਦਾ ਕੰਮ ਜਾਰੀ ਐ ਅਤੇ ਹੁਣ ਤਕ 4 ਲੱਖ 89 ਹਜ਼ਾਰ ਮੀਟਰਕ ਟਨ ਫਸਲ ਦੀ ਖਰੀਦ ਹੋ ਚੁੱਕੀ ਐ।  ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦਾ ਦਾਣਾ ਦਾਣਾ ਖਰੀਦਣ ਲਈ ਵਚਨਵੱਧ ਐ ਅਤੇ ਖਰਾਬ ਮੌਸਮ ਦੇ ਚਲਦਿਆਂ ਸਾਰੇ ਪੁਖਤਾ ਪ੍ਰਬੰਧ ਕੀਤੇ ਜਾ ਰਹੇ ਨੇ। ਉਨ੍ਹਾਂ ਕਿਸਾਨਾਂ ਨੂੰ ਕਣਕ ਦੇ ਨਾੜ ਨੂੰ ਅੱਗ ਨਾ ਲਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਨਾੜ ਨੂੰ ਅੱਗ ਲਾਉਣ ਨਾਲ ਜਿੱਥੇ ਜ਼ਮੀਨ ਦੀ ਉਪਜਾਉ ਸ਼ਕਤੀ ਖਤਮ ਹੁੰਦੀ ਐ ਉੱਥੇ ਹੀ ਪੇਡ ਪੌਦਿਆਂ ਅਤੇ ਪੰਛੀਆਂ ਆਦਿ ਨੂੰ ਨੁਕਸਾਨ ਪਹੁੰਚਦਾ ਐ।

LEAVE A REPLY

Please enter your comment!
Please enter your name here