ਜਲੰਧਰ ਪੁਲਿਸ ਦਾ ਨਸ਼ਾ ਤਸਕਰਾਂ ਖਿਲਾਫ਼ ਵੱਡਾ ਐਕਸ਼ਨ/ ਨਸ਼ੇ ਵੇਚ ਬਣਾਈ 2 ਕਰੋੜ ਤੋਂ ਵੱਧ ਦੀ ਜਾਇਦਾਦ ਜ਼ਬਤ/ ਕਿਹਾ, ਨਸ਼ਿਆਂ ਦੇ ਖਾਤਮੇ ਤਕ ਜਾਰੀ ਰਹੇਗੀ ਇਹ ਮੁਹਿੰਮ

0
60

ਪੰਜਾਬ ਸਰਕਾਰ ਦੀ ਯੁੱਧ ਨਸ਼ਿਆਂ ਵਿਰੁਧ ਮੁਹਿੰਮ ਤਹਿਤ ਪੁਲਿਸ ਪ੍ਰਸ਼ਾਸਨ ਵੱਲੋਂ ਨਸ਼ਾ ਤਸਕਰਾਂ ਦੇ ਸਿਕੰਜਾ ਲਗਾਤਾਰ ਕੱਸਿਆ ਜਾ ਰਿਹਾ ਐ। ਇਸੇ ਤਹਿਤ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਨਸ਼ਿਆਂ ਦੀ ਕਮਾਈ ਨਾਲ ਬਣੀਆਂ ਜਾਇਦਾਦਾਂ ਜ਼ਬਤ ਕੀਤੀਆਂ ਨੇ। ਇਹ ਕਾਰਵਾਈ ਥਾਣਾ ਸਦਰ ਦੇ ਅਧਿਕਾਰ ਖੇਤਰ ਅਧੀਨ ਆਉਂਦੇ ਲਖਨਪਾਲ ਇਲਾਕੇ ਵਿੱਚ ਕੀਤੀ ਗਈ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੁਲਿਸ ਕਮਿਸ਼ਨਰ  ਬੱਬਨਦੀਪ ਸਿੰਘ ਨੇ ਇਲਾਕੇ ਵਿਚ ਨਸ਼ਿਆਂ ਨਾਲ ਜੁੜੇ ਲੋਕਾਂ ਦੀਆਂ 2 ਕਰੋੜ ਤੋਂ ਵਧੇਰੇ ਕੀਮਤ ਦੀਆਂ ਜਾਇਦਾਦਾਂ ਜ਼ਬਤ ਕੀਤੀਆਂ ਗਈਆਂ ਨੇ। ਇਹ ਕਾਰਵਾਈ ਭਰੋਸੇਯੋਗ ਖੁਫੀਆ ਜਾਣਕਾਰੀ ਮਿਲਣ ਬਾਅਦ ਅਮਲ ਵਿਚ ਲਿਆਂਦੀ ਗਈ ਐ। ਉਨ੍ਹਾਂ ਕਿਹਾ ਕਿ ਕਾਰਵਾਈ ਦਾ ਸਾਹਮਣਾ ਕਰਨ ਵਾਲਿਆਂ ਖਿਲਾਫ ਪਹਿਲਾਂ ਵੀ ਕਈ ਕਈ ਮਾਮਲੇ ਦਰਜ ਸਨ ਅਤੇ ਉਹ ਕਾਫੀ ਸਮੇਂ ਤੋਂ ਨਸ਼ਿਆਂ ਦੇ ਕਾਰੋਬਾਰ ਨਾਲ ਜੁੜੇ ਹੋਏ ਸਨ। ਉਨ੍ਹਾਂ ਕਿਹਾ ਕਿ ਸਰਕਾਰ ਨਸ਼ਿਆਂ ਦੇ ਕਾਰੋਬਾਰ ਨੂੰ ਜੜ੍ਹੋਂ ਪੁੱਟਣ ਲਈ ਦ੍ਰਿੜ੍ਹ ਸੰਕਲਪ ਐ, ਜਿਸ ਦੇ ਚਲਦਿਆਂ ਇਹ ਕਾਰਵਾਈ ਆਉਂਦੇ ਦਿਨਾਂ ਦੌਰਾਨ ਵੀ ਜਾਰੀ ਰਹੇਗੀ।

LEAVE A REPLY

Please enter your comment!
Please enter your name here