Uncategorized ਗੁਰਦਾਸਪੁਰ ’ਚ ਪ੍ਰੇਮ ਵਿਆਹ ਕਰਵਾਉਣ ਵਾਲੇ ਨੌਜਵਾਨ ’ਤੇ ਹਮਲਾ ਕੁੜੀ ਦੇ ਨਾਨਕਾ ਪਰਿਵਾਰ ਨੇ ਪਿਉ-ਪੁੱਤਰ ਨੂੰ ਕੀਤਾ ਗੰਭੀਰ ਜ਼ਖ਼ਮੀ ਘਟਨਾ ਸੀਸੀਟੀਵੀ ’ਚ ਕੈਦ, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ By admin - May 6, 2025 0 12 Facebook Twitter Pinterest WhatsApp ਗੁਰਦਾਸਪੁਰ ਦੇ ਕਸਬਾ ਦੋਰਾਗਲਾ ਮੋਟਰ ਸਾਇਕਲ ਠੀਕ ਕਰਵਾ ਰਹੇ ਪਿਉ-ਪੁੱਤਰ ’ਤੇ ਜਾਨਲੇਵਾ ਹਮਲਾ ਹੋਣ ਦੀ ਖਬਰ ਸਾਹਮਣੇ ਆਈ ਐ। ਨੌਜਵਾਨ ਦਾ ਦੋਸ਼ ਸਿਰਫ ਐਨਾ ਹੀ ਸੀ ਕਿ ਉਸ ਨੇ ਨੇੜੇ ਪਿੰਡ ਦੀ ਲੜਕੀ ਨਾਲ ਤਿੰਨ ਮਹੀਨੇ ਪਹਿਲਾਂ ਕੋਰਟ ਮੈਰਿਜ ਕਰਵਾਈ ਸੀ। ਜ਼ਖਮੀ ਦੀ ਪਛਾਣ ਅਕਾਸ਼ਦੀਪ ਸਿੰਘ ਵਜੋਂ ਹੋਈ ਐ। ਇਸ ਹਮਲੇ ਵਿਚ ਉਸ ਦਾ ਪਿਤਾ ਅਮਰਜੀਤ ਸਿੰਘ ਦੇ ਵੀ ਗੰਭੀਰ ਸੱਟਾਂ ਲੱਗੀਆਂ। ਦੋਵਾਂ ਨੂੰ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਐ। ਹਸਪਤਾਲ ਵਿਚ ਜ਼ੇਰੇ ਇਲਾਜ ਅਕਾਸ਼ਦੀਪ ਸਿੰਘ ਦੇ ਦੱਸਣ ਮੁਤਾਬਕ ਇਸ ਵਿਆਹ ਲਈ ਲੜਕੀ ਦੇ ਮਾਂ-ਪਿਉ ਰਾਜ਼ੀ ਸਨ ਜਦਕਿ ਲੜਕੀ ਦੇ ਮਾਮੇ ਨਾਰਾਜ਼ ਸਨ, ਜਿਸ ਦੇ ਚਲਦਿਆਂ ਬੀਤੇ ਦਿਨ 5 ਜਣਿਆਂ ਨੇ ਉਸ ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਜਦੋਂ ਉਸ ਦੇ ਪਿਤਾ ਨੇ ਬਚਾਉਣ ਦੀ ਕੋਸ਼ਿਸ਼ ਕੀਤੀ ਤਾਂ ਉਸ ਨੂੰ ਵੀ ਗੰਭੀਰ ਜ਼ਖਮੀ ਕਰ ਦਿੱਤਾ। ਇਸੇ ਦੌਰਾਨ ਹਮਲੇ ਦੀ ਸਾਰੀ ਘਟਨਾ ਸੀਸੀਟੀਵੀ ਕੈਮਰੇ ਵਿਚ ਕੈਦ ਹੋ ਗਈ ਐ। ਪੀੜਤ ਨੇ ਪੁਲਿਸ ਪ੍ਰਸ਼ਾਸਨ ਤੋਂ ਮੁਲਜਮਾਂ ਖਿਲਾਫ ਸਖਤ ਕਾਰਵਾਈ ਦੀ ਮੰਗ ਕੀਤੀ ਐ। ਉਧਰ ਘਟਨਾ ਦੀ ਸੂਚਨਾ ਮਿਲਣ ਬਾਅਦ ਮੌਕੇ ਤੇ ਪਹੁੰਚੀ ਪੁਲਿਸ ਨੇ ਪੀੜਤ ਪਰਿਵਾਰ ਦੇ ਬਿਆਨਾਂ ਦੇ ਅਧਾਰ ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਐ।