Uncategorized ਜਲਾਲਾਬਾਦ ’ਚ ਸੜਕ ਹਾਦਸੇ ਦੌਰਾਨ ਨੌਜਵਾਨ ਦੀ ਮੌਤ/ ਕਾਰ ਚਾਲਕ ਨੇ ਰੇਹੜੀ ਨੂੰ ਮਾਰੀ ਭਿਆਨਕ ਟੱਕਰ/ ਪਰਿਵਾਰ ਨੇ ਮੰਗਿਆ ਇਨਸਾਫ਼, ਪੁਲਿਸ ਕਰ ਰਹੀ ਜਾਂਚ By admin - May 6, 2025 0 11 Facebook Twitter Pinterest WhatsApp ਜਲਾਲਾਬਾਦ ਚ ਸੜਕਸਾਰ ਵਾਪਰੇ ਭਿਆਨਕ ਹਾਦਸੇ ਵਿਚ ਇਕ ਨੌਜਵਾਨ ਦੀ ਮੌਤ ਹੋਣ ਦੀ ਦੁਖਦਾਈ ਖਬਰ ਸਾਹਮਣੇ ਆਈ ਐ। ਘਟਨਾ ਸ਼ਹਿਰ ਦੇ ਫਿਰੋਜਪੁਰ-ਫਾਜਿਲਕਾ ਹਾਈਵੇ ਦੀ ਐ, ਜਿੱਥੇ ਤੜਕਸਾਰ ਇਕ ਤੇਜ਼ ਰਫਤਾਰ ਕਾਰ ਨੇ ਰੇਹੜੀ ਚਾਲਕ ਨੂੰ ਟੱਕਰ ਮਾਰ ਦਿੱਤੀ। ਟੱਕਰ ਐਨੀ ਭਿਆਨਕ ਸੀ ਕਿ ਕਾਰ ਚਾਲਕ ਰੇਹੜੀ ਨੂੰ ਕਾਫੀ ਦੂਰ ਤਕ ਘਸੀਟਦਾ ਹੋਇਆ ਲੈ ਗਿਆ, ਜਿਸ ਕਾਰਨ ਰੇਹੜੀ ਚਾਲਕ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਗਗਨ ਕੁਮਾਰ ਵਜੋਂ ਹੋਈ ਐ, ਜੋ ਫਰੂਟ ਅਤੇ ਸਬਜ਼ੀ ਦੀ ਰੇਹੜੀ ਲਾਉਣ ਦਾ ਕੰਮ ਕਰਦਾ ਸੀ। ਪਰਿਵਾਰਕ ਮੈਂਬਰਾਂ ਦੇ ਇਲਜ਼ਾਮ ਐ ਕਿ ਕਾਰ ਚਾਲਕ ਨਸ਼ੇ ਦੀ ਹਾਲਤ ਵਿਚ ਸੀ, ਜਿਸ ਕਾਰਨ ਇਹ ਹਾਦਸਾ ਵਾਪਰਿਆ ਐ। ਪਰਿਵਾਰ ਨੇ ਪੁਲਿਸ ਪ੍ਰਸ਼ਾਸਨ ਤੋਂ ਸਖਤ ਕਾਰਵਾਈ ਦੀ ਮੰਗ ਕੀਤੀ ਐ। ਉਧਰ ਘਟਨਾ ਦੀ ਜਾਣਕਾਰੀ ਮਿਲਣ ਬਾਅਦ ਮੌਕੇ ਤੇ ਪਹੁੰਚੀ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਐ।