ਭਾਰਤ ਦੀ ਜਵਾਬੀ ਕਾਰਵਾਈ ਨੂੰ ਲੈ ਕੇ ਬੋਲੇ ਰਾਜਾ ਵੜਿੰਗ/ ਅਤਿਵਾਦੀ ਕੈਂਪਾਂ ’ਤੇ ਕੀਤੀ ਕਾਰਵਾਈ ਦਾ ਕੀਤਾ ਸਵਾਗਤ/ ਅਫਵਾਹਾਂ ਤੋਂ ਦੂਰ ਰਹਿ ਕੇ ਹੌਂਸਲਾ ਬਣਾਈ ਰੱਖਣ ਦੀ ਅਪੀਲ

0
6

ਲੁਧਿਆਣਾ ਤੋਂ ਕਾਂਗਰਸੀ ਸਾਂਸਦ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਭਾਰਤ ਦੀ ਪਾਕਿਸਤਾਨ ’ਤੇ ਕੀਤੀ ਕਾਰਵਾਈ ਦਾ ਸਵਾਗਤ ਕੀਤਾ ਐ। ਇਸ ਸਬੰਧੀ ਬਿਆਨ ਜਾਰੀ ਕਰਦਿਆਂ ਉਨ੍ਹਾਂ ਕਿਹਾ ਕਿ ਦੇਸ਼ ਨੇ ਆਪਣੇ ਨਾਗਰਿਕਾਂ ਦੀ ਹੱਤਿਆ ਕਰਨ ਵਾਲਿਆਂ ਤੋਂ ਆਪਣਾ ਬਦਲਾ ਲੈ ਲਿਆ ਐ, ਜਿਸ ਲਈ ਦੇਸ਼ ਦੀ ਆਰਮੀ ਵਧਾਈ ਦੀ ਪਾਤਰ ਐ। ਉਨ੍ਹਾਂ ਕਿਹਾ ਕਿ ਗੁਆਢੀ ਮੁਲਕ ਨੇ ਇਕ ਗੁਰਦੁਆਰੇ ਨੂੰ ਨਿਸ਼ਾਨਾ ਬਣਾਉਣ ਦੀ ਘਟੀਆ ਹਰਕਤ ਕੀਤੀ ਐ ਪਰ ਅਸੀਂ ਸਾਰੇ ਦੇਸ਼ ਵਾਸੀ ਇਕਜੁਟ ਹੋ ਕੇ ਦੁਸ਼ਮਣ ਦੀ ਹਰ ਹਰਕਤ ਦਾ ਜਵਾਬ ਦੇਣ ਲਈ ਤਿਆਰ ਹਾਂ। ਦੇਸ਼ ਦੇ ਲੋਕਾਂ ਨੂੰ ਅਫਵਾਹਾਂ ਤੋਂ ਸੁਚੇਤ ਰਹਿਣ ਦੀ ਅਪੀਲ ਕਰਦਿਆਂ ਉਨ੍ਹਾਂ ਕਿਹਾ ਕਿ ਲੋਕਾਂ ਨੂੰ ਡਰਨ ਦੀ ਲੋੜ ਨਹੀਂ ਐ ਅਤੇ ਸਰਕਾਰੀ ਹਦਾਇਤਾਂ ਦੀ ਪਾਲਣਾ ਕਰਦਿਆਂ ਹਰ ਤਰ੍ਹਾਂ ਦੇ ਹਾਲਾਤ ਦਾ ਸਾਹਮਣਾ ਕਰਨ ਲਈ ਤਿਆਰ ਰਹਿਣਾ ਚਾਹੀਦਾ ਐ।

LEAVE A REPLY

Please enter your comment!
Please enter your name here