ਤਰਨ ਤਾਰਨ ਪੁਲਿਸ ਵੱਲੋਂ ਜ਼ਿਲ੍ਹੇ ਅੰਦਰ ਚੱਲ ਰਹੇ ਫਰਜ਼ੀ ਨਸ਼ਾ ਛੁਡਾਊਂ ਕੇਂਦਰਾਂ ਖਿਲਾਫ ਸਿਕੰਜਾ ਲਗਾਤਾਰ ਕੱਸਿਆ ਜਾ ਰਿਹਾ ਐ। ਇਸੇ ਤਹਿਤ ਕਾਰਵਾਈ ਕਰਦਿਆਂ ਥਾਣਾ ਭਿੱਖੀਵਿੰਡ ਪੁਲਿਸ ਨੇ ਅਧਿਕਾਰਤ ਨਸ਼ਾ ਛੁਡਾਊ ਕੇਂਦਰ ਦਾ ਪਰਦਾਫਾਸ਼ ਕੀਤਾ ਐ। ਪੁਲਿਸ ਨੇ ਸੈਂਟਰ ਵਿਚ ਛਾਪੇਮਾਰੀ ਕਰ ਕੇ 19 ਮਰੀਜ਼ਾਂ ਨੂੰ ਹਿਰਾਸਤ ਵਿਚ ਲਿਆ ਗਿਆ ਐ। ਇਸ ਤੋਂ ਇਲਾਵਾ ਸੈਂਟਰ ਦੇ ਸਕਿਊਰਟੀ ਗਾਰਡ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਐ। ਪੁਲਿਸ ਦੇ ਦੱਸਣ ਮੁਤਾਬਕ ਇਹ ਸੈਂਟਰ ਇਕ ਰਿਹਾਇਸ਼ੀ ਕੋਠੀ ਅੰਦਰ ਚਲਾਇਆ ਜਾ ਰਿਹਾ ਐ। ਪੁਲਿਸ ਨੇ ਇਹ ਕਾਰਵਾਈ ਇਕ ਗੁਪਤ ਸੂਚਨਾ ਦੇ ਆਧਾਰ ਤੇ ਕੀਤੀ ਐ। ਹਾਲਾਂਕਿ ਥਾਣਾ ਮੁਖੀ ਵੱਲੋਂ ਇਹਨਾਂ ਨਸ਼ੇੜੀਆਂ ਨੂੰ ਸਰਕਾਰੀ ਨਸ਼ਾ ਛਡਾਊ ਕੇਂਦਰ ਵਿੱਚ ਭਰਤੀ ਕਰਵਾਉਣ ਦੀ ਗੱਲ ਕਹੀ ਜਾ ਰਹੀ ਹੈ। ਉੱਥੇ ਹੀ ਇਸ ਮਾਮਲੇ ਸੰਬੰਧੀ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਥਾਣਾ ਭਿੱਖੀਵਿੰਡ ਦੇ ਮੁਖੀ ਮਨੋਜ ਕੁਮਾਰ ਸ਼ਰਮਾ ਨੇ ਦੱਸਿਆ ਕਿ ਥਾਣਾ ਭਿੱਖੀਵਿੰਡ ਦੀ ਪੁਲਿਸ ਨੂੰ ਇੱਕ ਗੁਪਤ ਸੂਚਨਾ ਮਿਲੀ ਸੀ ਕਿ ਉਹਨਾਂ ਦੇ ਨਜ਼ਦੀਕੀ ਪਿੰਡ ਚੂੰਘ ਦੀ ਇੱਕ ਰਿਹਾਇਸ਼ੀ ਕੋਠੀ ਵਿੱਚ ਕੁਝ ਵਿਅਕਤੀਆਂ ਵੱਲੋਂ ਨਸ਼ਾ ਛੁਡਾਊ ਕੇਂਦਰ ਚਲਾਇਆ ਜਾ ਰਿਹਾ ਹੈ। ਜਿਸ ਤੇ ਤੁਰੰਤ ਕਾਰਵਾਈ ਕਰਦਿਆਂ ਪੁਲਿਸ ਵਾਟੀ ਵੱਲੋਂ ਜਦੋਂ ਉਕਤ ਕੋਠੀ ਵਿੱਚ ਰੇਡ ਕੀਤੀ ਗਈ ਤਾਂ ਉੱਥੇ ਕਰੀਬ 19 ਨੌਜਵਾਨ ਜੋ ਨਸ਼ੇ ਦੀ ਗਿਰਫ਼ ਵਿੱਚ ਹੋਣ ਦੇ ਚਲਦਿਆਂ ਭਰਤੀ ਸਨ, ਨੂੰ ਪੁਲਿਸ ਵੱਲੋਂ ਹਿਰਾਸਤ ਵਿੱਚ ਲੈ ਕੇ ਨਸ਼ਾ ਛਡਾਊ ਕੇਂਦਰ ਦੇ ਇੱਕ ਗਾਰਡ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਹੈ। ਮਨੋਜ ਕੁਮਾਰ ਸ਼ਰਮਾ ਨੇ ਦੱਸਿਆ ਕਿ ਘਰਤ ਚੱਲ ਰਹੇ ਇਸ ਨਸ਼ਾ ਛੁਡਾਊ ਕੇਂਦਰ ਨੂੰ ਸੀਲ ਕਰਕੇ ਮਾਮਲਾ ਦਰਜ ਕੀਤਾ ਜਾ ਰਿਹਾ। ਉਹਨਾਂ ਕਿਹਾ ਕਿ ਹਿਰਾਸਤ ਵਿੱਚ ਲਏ ਗਏ ਨਸ਼ੇੜੀਆਂ ਨੂੰ ਸਰਕਾਰੀ ਨਸ਼ਾ ਛੁਡਾਊ ਕੇਂਦਰ ਵਿੱਚ ਭਰਤੀ ਕਰਵਾਇਆ ਜਾ ਰਿਹਾ ਹੈ ਅਤੇ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।